ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦਾ ਐਲਾਨ

Posted On September - 13 - 2019

ਪੱਤਰ ਪ੍ਰੇਰਕ
ਤਰਨ ਤਾਰਨ, 12 ਸਤੰਬਰ

ਗੁਰਭੇਜ ਸਿੰਘ

ਇਲਾਕੇ ਦੇ ਪਿੰਡ ਪਲਾਸੌਰ ਕਲਾਂ ਦੇ ਸਾਬਕਾ ਸਰਪੰਚ ਗੁਰਭੇਜ ਸਿੰਘ ਨੇ ਆਪਣੇ ਪਿੰਡ ਵਿਚ ਨਸ਼ਿਆਂ ਦੀ ਸ਼ਰ੍ਹੇਆਮ ਵਿਕਰੀ ਕੀਤੇ ਜਾਣ ਦਾ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪ੍ਰਸ਼ਾਸ਼ਨ ਅਤੇ ਖਾਸ ਕਰਕੇ ਪੁਲੀਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ| ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਿੰਡ ਤੋਂ ਕੁਝ ਦਿਨ ਪਹਿਲਾਂ ਨਸ਼ਿਆਂ ਦੇ ਅੰਤਰਰਾਸ਼ਟਰੀ ਸਮਗਲਰ ਨੂੰ ਕਾਬੂ ਕੀਤਾ ਗਿਆ ਸੀ ਪਰ ਲੋਕਾਂ ਦੀ ਹੈਰਾਨੀ ਦੀ ਹੱਦ ਉਸ ਵੇਲੇ ਨਾ ਰਹੀ ਜਦੋਂ ਇਹ ਪਤਾ ਲੱਗਾ ਕਿ ਪੁਲੀਸ ਨੇ ਉਸ ਕੋਲੋਂ ਕੁਝ ਕੁ ਨਸ਼ੀਲੀਆਂ ਗੋਲੀਆਂ ਹੀ ਬਰਾਮਦ ਕੀਤੀਆਂ ਹਨ ਜਦਕਿ ਉਹ ਨਸ਼ਿਆਂ ਦਾ ਸੌਦਾਗਰ ਥੋਕ ਵਿਚ ਨਸ਼ਿਆਂ ਦੀ ਵਿਕਰੀ ਕਰਦਾ ਹੈ| ਉਨ੍ਹਾਂ ਕਿਹਾ ਕਿ ਉਹ ਆਪਣੀ ਜਾਨ ਨੂੰ ਖਤਰੇ ਵਿਚ ਪਾ ਕੇ ਪਿੰਡ ਅੰਦਰ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਬਾਰੇ ਮੌਕੇ ’ਤੇ ਖੁਦ ਜਾ ਕੇ ਵੀ ਜਾਣਕਾਰੀ ਦੇਣ ਲਈ ਤਿਆਰ ਹੈ| ਜਿਲ੍ਹੇ ਦੇ ਉੱਚ ਪੁਲੀਸ ਅਧਿਕਾਰੀਆਂ ਨੇ ਹਫਤਾ ਪਹਿਲਾਂ ਕਲੇਰ ਪਿੰਡ ਵਿਚ ਹੋਏ ਬੰਬ ਧਮਾਕੇ ਉਪਰੰਤ ਪੱਤਰਕਾਰਾਂ ਦੇ ਮੋਬਾਈਲ ਫੋਨ ਸੁਣਨੇ ਬੰਦ ਕਰ ਰੱਖੇ ਹਨ ਅਤੇ ਇਸ ਮਾਮਲੇ ਵਿਚ ਵੀ ਅਧਿਕਾਰੀਆਂ ਨੇ ਫੋਨਾਂ ਤੋਂ ਇਲਾਵਾ ਆਪਣਾ ਪੱਖ ਦੱਸਣ ਲਈ ਵਟਸਐਪ ’ਤੇ ਭੇਜੇ ਐਸਐਮਐਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ|

 


Comments Off on ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.