ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਾਥ ਲਾਜ਼ਮੀ: ਸਿੱਧੂ

Posted On September - 17 - 2019

ਜਗਜੀਤ ਕੁਮਾਰ
ਖਮਾਣੋਂ, 16 ਸਤੰਬਰ

ਬਲਬੀਰ ਸਿੰਘ ਸਿੱਧੂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹੱਸਦਾ ਖੇਡਦਾ ਪੰਜਾਬ ਵੈਲਫੇਅਰ ਸੁਸਾਇਟੀ ਵੱਲੋਂ ਖਮਾਣੋਂ ਦੇ ਰਾਮਲੀਲਾ ਮੈਦਾਨ ਵਿਚ ਕਰਵਾਏ ਨਾਟਕ ਮੇਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿੱਥੇ ਪੰਜਾਬ ਪੁਲੀਸ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਉਥੇ ਨਸ਼ਾ ਪੀੜਤ ਨੌਜਵਾਨਾਂ ਦੇ ਇਲਾਜ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰ, ਓਟ ਕਲੀਨਿਕਸ ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਨੇ ਅਕਸ ਰੰਗ ਮੰਚ, ਸਮਰਾਲਾ ਵੱਲੋਂ ਨਾਟਕ ‘ਸੂਰਜ ਕਦੇ ਮਰਦੇ ਨਹੀਂ’ ਦਾ ਸ਼ਾਨਦਾਰ ਮੰਚਨ ਕਰਨ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਟਕ ਜ਼ਰੀਏ ਨਸ਼ਿਆਂ ਵਿਰੁੱਧ ਦਿੱਤੇ ਸੁਨੇਹੇ ਨੂੰ ਹਰ ਕੋਈ ਆਪਣੇ ਅੰਦਰ ਵਸਾ ਕੇ ਅੱਗੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰੇ। ਉਨ੍ਹਾਂ ਨੇ ਇਸ ਮੌਕੇ ਹੱਸਦਾ ਖੇਡਦਾ ਪੰਜਾਬ ਵੈਲਫੇਅਰ ਸੁਸਾਇਟੀ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਅਕਸ ਰੰਗ ਮੰਚ, ਸਮਰਾਲਾ ਨੂੰ ਗੁਰੂ ਨਾਨਕ ਪਾਤਸ਼ਾਹ ਸਬੰਧੀ ਨਾਟਕ ਤਿਆਰ ਕਰ ਕੇ ਸੁਲਤਾਨਪੁਰ ਲੋਧੀ ਵਿਚ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਮੌਕੇ ਪੇਸ਼ ਕਰਨ ਲਈ ਕਿਹਾ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਸਾਰਿਆਂ ਨੂੰ ਆਪਣੇ ਨਿੱਜੀ ਵਖਰੇਵਿਆਂ ਤੋਂ ਉਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਮੁੱਢਲੇ ਤੌਰ ’ਤੇ 10 ਲੱਖ ਰੁਪਏ ਦੀ ਲਾਗਤ ਨਾਲ ਖਮਾਣੋਂ ਵਿਚ ਨੌਜਵਾਨਾਂ ਵਾਸਤੇ ਵਿਸ਼ੇਸ਼ ਖੇਡ ਮੈਦਾਨ ਤਿਆਰ ਕੀਤਾ ਜਾਵੇਗਾ। ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਐੱਸਪੀ (ਡੀ) ਹਰਪਾਲ ਸਿੰਘ, ਡੀਐੱਸਪੀ ਸੁਖਮਿੰਦਰ ਸਿੰਘ, ਸਤਪਾਲ ਸਿੰਘ, ਹਸਦਾ ਖੇਡਦਾ ਪੰਜਾਬ ਵੈਲਫੇਅਰ ਸੁਸਾਇਟੀ ਤੋਂ ਸੰਜੀਵ ਕਾਲੜਾ, ਗੁਰਦੀਪ ਸਿੰਘ, ਅਮਰਿੰਦਰ ਮੌਲਾ, ਸੁਖਚੈਨ ਸਿੰਘ ਖਹਿਰਾ, ਵਰਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਰਵਿੰਦਰ ਸਿੰਘ ਹਾਜ਼ਰ ਸਨ।

 


Comments Off on ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਾਥ ਲਾਜ਼ਮੀ: ਸਿੱਧੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.