ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਨਾਮਧਾਰੀ ਸੰਗਤ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਪੱਤਰ ਭੇਜੇ

Posted On September - 12 - 2019

ਨਾਮਧਾਰੀ ਸੰਗਤ ਦੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਗੂ।

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸੰਤਬਰ
ਨਾਮਧਾਰੀ ਸੰਗਤ ਜੀਵਨ ਨਗਰ (ਹਰਿਆਣਾ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਕੇ ਨਾਮਧਾਰੀ ਸੰਗਤ ਉੱਪਰ ਭਾਜਪਾ ਸਮਰਥਕ ਹੋਣ ਦੇ ਬਾਵਜੂਦ ਹੋ ਰਹੇ ਅੱਤਿਆਚਾਰ ਅਤੇ ਅਨਿਆਂ ਰੋਕਣ ਦੀ ਮੰਗ ਕੀਤੀ ਹੈ। ਅੱਜ ਇੱਥੇ ਸੰਗਤ ਦੀ ਇੱਕ ਅਹਿਮ ਮੀਟਿੰਗ ਸੂਬਾ ਬਲਜੀਤ ਸਿੰਘ, ਪ੍ਰਧਾਨ ਸੁਖਦੇਵ ਸਿੰਘ ਅਤੇ ਸੇਵਕ ਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਸ਼ਨਕਾਲ ਵਿੱਚ ਨਾਮਧਾਰੀ ਸੰਗਤ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ।
ਮੀਟਿੰਗ ਉਪਰੰਤ ਨਾਮਧਾਰੀ ਸੰਪ੍ਰਦਾਇ ਦੇ ਸੇਵਕਾਂ ਨੇ ਦੱਸਿਆ ਕਿ ਉਹ ਸਤਿਗੁਰੂ ਦਲੀਪ ਸਿੰਘ ਜੀ ਦੇ ਹੁਕਮ ਅਨੁਸਾਰ 2014 ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਪਹਿਲਾਂ ਵੀ ਭਾਜਪਾ ਦੇ ਨਾਲ ਸੀ, ਅੱਜ ਵੀ ਨਾਲ ਹਾਂ। ਪਰ ਦੁੱਖ ਅਤੇ ਹੈਰਾਨੀ ਦੀ ਗੱਲ ਹੈ ਕਿ ਭਾਜਪਾ ਦੇ ਕੱਟੜ ਸਮਰਥਕ ਹੋਣ ਦੇ ਬਾਵਜੂਦ ਵੀ ਸਾਡੇ ਉਪਰ ਪਿਛਲੇ ਕਈ ਸਾਲਾਂ ਤੋਂ ਭਾਜਪਾ ਦੀ ਸਰਕਾਰ ਵਲੋਂ ਹੀ ਅੱਤਿਆਚਾਰ ਕਿਉਂ ਕਰਵਾਏ ਜਾ ਰਹੇ ਹਨ। ਨਾਮਧਾਰੀ ਸੰਪ੍ਰਦਾਇ ਦੇ ਆਗੂਆਂ ਨੇ ਆਪਣੇ ਉਪਰ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਦੀ ਮੰਗ ਕੀਤੀ।


Comments Off on ਨਾਮਧਾਰੀ ਸੰਗਤ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਪੱਤਰ ਭੇਜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.