ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਨੌਜਵਾਨ ਭਾਰਤ ਸਭਾ ਵੱਲੋਂ ਸੂਬਾ ਕਮੇਟੀ ਦੀ ਚੋਣ

Posted On September - 11 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਸਤੰਬਰ
ਦੇਸ਼ ਭਗਤ ਯਾਦਗਾਰ ਹਾਲ ਵਿਚ ਨੌਜਵਾਨ ਭਾਰਤ ਸਭਾ ਦੇ ਚੱਲੇ ਦੋ ਦਿਨਾਂ ਸੂਬਾਈ ਡੈਲੀਗੇਟ ਇਜਲਾਸ ’ਚ ਸੱਤ ਮੈਂਬਰੀ ਨਵੀਂ ਸੂਬਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਰੁਪਿੰਦਰ ਚੌਂਦਾ ਪ੍ਰਧਾਨ, ਮੰਗਾ ਆਜ਼ਾਦ ਜਨਰਲ ਸਕੱਤਰ ਅਤੇ ਜਸਕਰਨ ਆਜ਼ਾਦ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਗੁਰਾਦਿੱਤਾ ਝਬੇਲਵਾਲੀ, ਕੁਲਬੀਰ ਟੋਡਰਪੁਰ, ਨੌਨਿਹਾਲ ਸਿੰਘ, ਦੀਪ ਸਿੰਘ ਵਾਲਾ ਨੂੰ ਸੂਬਾ ਕਮੇਟੀ ਮੈਂਬਰ ਚੁਣਿਆ ਗਿਆ ਤੇ ਇੱਕ ਸੀਟ ਖਾਲੀ ਰੱਖੀ ਗਈ। ਇਜਲਾਸ ਵਿੱਚ ਅੱਠ ਜ਼ਿਲ੍ਹਿਆਂ ਤੋਂ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀਤੇ ਕਾਰਜਾਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ।
ਖੁੱਲ੍ਹੇ ਸੈਸ਼ਨ ਵਿੱਚ ਭਰਾਤਰੀ ਜਥੇਬੰਦੀਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾਈ ਜਨਰਲ ਸਕੱਤਰ ਜਰਮਨਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਭਰਾਤਰੀ ਸੰਦੇਸ਼ ਦਿੰਦਿਆਂ ਨੌਜਵਾਨਾਂ ਨੂੰ ਲਹਿਰ ਉਸਾਰਨ ਲਈ ਦਿਲੋਂ-ਮਨੋਂ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਜਲਾਸ ਦੌਰਾਨ ਸੰਘਰਸ਼ਾਂ ਦਾ ਮੁਲਾਂਕਣ ਕਰਦੀ ਹੋਈ ਸਿਆਸੀ ਜੱਥੇਬੰਦਕ ਰਿਪੋਰਟ ਪੇਸ਼ ਕੀਤੀ ਗਈ। ਇਸ ਰਿਪੋਰਟ ਦੇ ਆਧਾਰ ’ਤੇ ਹਾਜ਼ਰ ਡੈਲੀਗੇਟਾਂ ਨੇ ਫਾਸ਼ੀਵਾਦੀ ਹਮਲਿਆਂ, ਬੇਰੁਜ਼ਗਾਰੀ, ਨਸ਼ਿਆਂ ਖ਼ਿਲਾਫ਼ ਵਿਸ਼ਾਲ ਨੌਜਵਾਨ ਲਹਿਰ ਦੀ ਉਸਾਰੀ ਅਤੇ ਜਥੇਬੰਦਕ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਕਰਦੇ ਹੋਏ ਸਰਬਸੰਮਤੀ ਨਾਲ ਰਿਪੋਰਟ ਪਾਸ ਕੀਤੀ। ਨਵੀਂ ਸੂਬਾ ਕਮੇਟੀ ਦੀ ਚੋਣ ਉਪਰੰਤ ਸੂਬਾ ਪ੍ਰਧਾਨ ਰਮਿੰਦਰ ਸਿੰਘ ਪਟਿਆਲਾ ਨੂੰ ਵਿਦਾਇਗੀ ਦਿੱਤੀ ਗਈ।


Comments Off on ਨੌਜਵਾਨ ਭਾਰਤ ਸਭਾ ਵੱਲੋਂ ਸੂਬਾ ਕਮੇਟੀ ਦੀ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.