ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਪਟਕਰ ਨੇ ਭੁੱਖ ਹੜਤਾਲ ਸਮਾਪਤ ਕੀਤੀ

Posted On September - 4 - 2019

ਸਮਾਜਿਕ ਕਾਰਕੁਨ ਮੇਧਾ ਪਟਕਰ ਆਪਣੀ ਭੁੱਖ ਹੜਤਾਲ ਸਮਾਪਤ ਕਰਦੀ ਹੋਈ।

ਭੋਪਾਲ, 3 ਸਤੰਬਰ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਦੂਤ ਅਤੇ ਸਾਬਕਾ ਮੁੱਖ ਸਕੱਤਰ ਸ਼ਰਦਚੰਦਰ ਬੇਹਾਰ ਨਾਲ ਗੱਲਬਾਤ ਤੋਂ ਬਾਅਦ ਨਰਮਦਾ ਬਚਾਓ ਅੰਦੋਲਨ ਦੀ ਨੇਤਾ ਮੇਧਾ ਪਟਕਰ ਨੇ ਸੋਮਵਾਰ ਦੇਰ ਰਾਤ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਪਟਕਰ ਬੀਤੇ ਨੌਂ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੀ ਸੀ। ਉਹ ਛੋਟਾ ਬੜਵਾਨੀ ਜ਼ਿਲ੍ਹੇ ਦੇ ਛੋੜਾ ਬੜਦਾ ਪਿੰਡ ਵਿੱਚ ਨਰਮਦਾ ਨਦੀ ’ਤੇ ਗੁਜਰਾਤ ਵਿੱਚ ਬਣੇ ਸਰਦਾਰ ਸਰੋਵਰ ਡੈਮ (ਐੱਸਐੱਸਡੀ) ਤੋਂ ਮੱਧ ਪ੍ਰਦੇਸ਼ ਵਿੱਚ ਉਜੜਿਆਂ ਦੇ ਮੁੜ ਵਸੇਬੇ ਅਤੇ ਬੰਨ੍ਹ ਦੇ ਦਰਵਾਜ਼ੇ ਖੋਲ੍ਹ ਕੇ ਪਾਣੀ ਦੀ ਨਿਕਾਸੀ ਕਰਨ ਦੀ ਮੰਗ ਕਰ ਰਹੀ ਸੀ। ਇਸ ਦੌਰਾਨ ਮੁੱਖ ਮੰਤਰੀ ਕਮਲਨਾਥ ਦੇ ਦੂਤ ਦੇ ਤੌਰ ’ਤੇ ਭੁੱਖ ਹੜਤਾਲ ਵਾਲੀ ਥਾਂ ’ਤੇ ਪਹੁੰਚੇ ਬੇਹਾਰ ਨੇ ਪਾਟਕਰ ਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਮਨਾ ਲਿਆ ਅਤੇ ਉਨ੍ਹਾਂ ਨੂੰ ਨਿੰਬੂ ਪਾਣੀ ਪਿਲਾ ਕੇ ਭੁੱਖ ਹੜਤਾਲ ਖ਼ਤਮ ਕਰਵਾ ਦਿੱਤੀ। ਜਨਸੰਪਰਕ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੇਹਾਰ ਨਾਲ ਗੱਲਬਾਤ ਤੋਂ ਬਾਅਦ ਪਾਟਕਰ ਤੋਂ ਇਲਾਵਾ ਛੇ ਹੋਰਨਾਂ ਨੇ ਵੀ ਹੜਤਾਲ ਖ਼ਤਮ ਕਰ ਦਿੱਤੀ। ਪਾਟਕਰ ਤੇ ਉਨ੍ਹਾਂ ਦੇ ਸਮਰਥਕ 25 ਅਗਸਤ ਤੋਂ ਛੋਟਾ-ਬੜਦਾ ਪਿੰਡ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਐੱਨਬੀਏ ਆਗੂ ਪਾਟਕਰ ਨੇ ਮੰਗ ਕੀਤੀ ਕਿ ਗੁਜਰਾਤ ਵਿੱਚ ਸਰਦਾਰ ਸਰੋਵਰ ਡੈਮ ਦੇ ਸਲੂਈਸ ਗੇਟ ਖੋਲ੍ਹੇ ਜਾਣ ਕਿਉਂਕਿ ਮੱਧ ਪ੍ਰਦੇਸ਼ ਦੇ ਬੜਵਾਨੀ ਸਣੇ ਕਈ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ।
-ਪੀਟੀਆਈ


Comments Off on ਪਟਕਰ ਨੇ ਭੁੱਖ ਹੜਤਾਲ ਸਮਾਪਤ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.