ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਪਨੀਰ ਵਿੱਚ ਫੈਟ ਲਈ ਰਿਫਾਇੰਡ ਤੇਲ ਦੀ ਮਿਲਾਵਟ

Posted On September - 19 - 2019

ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਤਿੰਦਰ ਸਿੰਘ, ਫੂਡ ਸੇਫ਼ਟੀ ਅਫ਼ਸਰ ਪੁਨੀਤ ਸ਼ਰਮਾ ਅਤੇ ਪੁਲੀਸ ਫੜੇ ਪਦਾਰਥਾਂ ਨਾਲ।-ਫੋਟੋ: ਸੱਚਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਸਤੰਬਰ
ਇਸ ਸ਼ਹਿਰ ਦੇ ਥਾਣਾ ਡਵੀਜ਼ਨ ਨੰਬਰ ਦੋ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਰਾਘੋਮਾਜਰਾ ਵਿੱਚ ਸਿੰਗਲਾ ਡੇਅਰੀ ’ਤੇ ਛਾਪਾ ਮਾਰ ਕੇ ਫਾਰਚਿਊਨ ਕੌਟਨ ਸੀਡ ਆਇਲ ਦੇ ਪੈਕਟ ਬਰਾਮਦ ਕੀਤੇ ਹਨ, ਜਿਸ ਦੀ ਵਰਤੋਂ ਪਨੀਰ ਦੀ ਫੈਟ ਵਧਾਉਣ ਲਈ ਕੀਤੀ ਜਾ ਰਹੀ ਸੀ। ਡੇਅਰੀ ਤੋਂ ਪਨੀਰ ਸਮੇਤ ਨੌਂ ਚੀਜ਼ਾਂ ਦੇ ਸੈਂਪਲ ਵੀ ਭਰੇ, ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿਚ ਭੇਜਿਆ ਜਾਵੇਗਾ।
ਇਸ ਡੇਅਰੀ ’ਤੇ ਮਿਲਾਵਟੀ ਪਦਾਰਥ ਤਿਆਰ ਕਰਨ ਦੀ ਥਾਣਾ ਡਵੀਜ਼ਨ ਨੰਬਰ 2 ਦੇ ਐੱਸਐੱਚਓ ਗੁਰਦੀਪ ਸਿੰਘ ਨੂੰ ਮਿਲੀ ਇਤਲਾਹ ਤਹਿਤ ਐੱਸਪੀ (ਡੀ) ਹਰਮੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਛਾਪਾ ਮਾਰਿਆ। ਡੀਐੱਸਪੀ ਸਿਟੀ-1 ਯੋਗੇਸ਼ ਸ਼ਰਮਾ, ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਥਾਣਾ ਡਵੀਜ਼ਨ ਨੰਬਰ ਦੋ ਦੇ ਮੁਖੀ ਗੁਰਦੀਪ ਸਿੰਘ ਸਮੇਤ ਹੋਰ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹੇ। ਸਿਹਤ ਵਿਭਾਗ ਵੱਲੋਂ ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਤਿੰਦਰ ਸਿੰਘ ਅਤੇ ਫ਼ੁੂਡ ਸੇਫਟੀ ਅਫਸਰ ਪੁਨੀਤ ਸ਼ਰਮਾ ’ਤੇ ਆਧਾਰਿਤ ਟੀਮ ਨੇ ਡੇਅਰੀ ਤੋਂ ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫਸਰ ਦਾ ਕਹਿਣਾ ਹੈ ਕਿ ਡੇਅਰੀ ਵਿੱਚੋਂ ਫਾਰਚਿਊਨ ਕੋਟਨ ਸੀਡ ਆਇਲ ਦੇ ਪੈਕਟ ਬਰਾਮਦ ਕੀਤੇ ਗਏ, ਜਿਸ ਦੀ ਵਰਤੋਂ ਦੁੱਧ ਤੇ ਪਨੀਰ ਦੀ ਫੈਟ ਵਧਾਉਣ ਲਈ ਕੀਤੀ ਜਾ ਰਹੀ ਸੀ। ਟੀਮ ਵੱਲੋਂ ਮੌਕੇ ’ਤੇ ਡੇਅਰੀ ਵਿੱਚੋਂ ਦੁੱਧ, ਪਨੀਰ, ਦਹੀਂ, ਖੋਆ, ਕਰੀਮ, ਫਾਰਚਿਊਨ ਕੌਟਨ ਸੀਡ ਆਇਲ ਅਤੇ ਅਮੂਲ, ਬੰਗਾਲ ਟਾਈਗਰ ਅਤੇ ਲੋਟਸ ਬ੍ਰਾਂਡ ਦੇ ਸੁੱਕੇ ਦੁੱਧ ਦੇ ਸੈਂਪਲ ਵੀ ਭਰੇ ਗਏ। ਇਸ ਤੋਂ ਇਲਾਵਾ ਪੁਲੀਸ ਨੇ ਵੀ ਕੁਝ ਵਸਤਾਂ ਕਬਜ਼ੇ ਵਿਚ ਲਈਆਂ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹ ਸੈਂਪਲ ਲੈਬਾਰਟਰੀ ਵਿੱਚ ਜਾਂਚ ਲਈ ਭੇਜੇ ਜਾਣਗੇ। ਜਾਂਚ ਤੋਂ ਬਾਅਦ ਜੇ ਸੈਂਪਲ ਫੇਲ੍ਹ ਨਿਕਲੇ ਤਾਂ ਮਾਲਕ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮਿਲਾਵਟ ਖੋਰੀ ਨੂੰ ਰੋਕਣ ਲਈ ਭਵਿੱਖ ਵਿਚ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਡੇਅਰੀ ਮਾਲਕ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਐੱਸਐੱਚਓ ਗੁਰਦੀਪ ਸਿੰਘ ਨੇ ਦੱਸਿਆ ਕਿ ਸਿੰਗਲਾ ਡੇਅਰੀ ਰਾਘੋਮਾਜਰਾ ਦੇ ਮਾਲਕ ਮੋਹਿਤ ਸਿੰਗਲਾ ਅਤੇ ਉਸ ਦੇ ਮੁਲਾਜ਼ਮ ਖ਼ਿਲਾਫ਼ ਲੋਕਾਂ ਦੀ ਜਾਨ ਨਾਲ ਖੇਡਣ ਅਤੇ ਧੋਖਾ ਦੇਣ ’ਤੇ ਧਾਰਾ 272, 273, ਅਤੇ 420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਡੇਅਰੀ ਤੋਂ ਕੁਝ ਵਸਤਾਂ ਕਬਜ਼ੇ ਵਿਚ ਵੀ ਲਈਆਂ ਹਨ।


Comments Off on ਪਨੀਰ ਵਿੱਚ ਫੈਟ ਲਈ ਰਿਫਾਇੰਡ ਤੇਲ ਦੀ ਮਿਲਾਵਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.