ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਪਰਾਲੀ ਨਾ ਸਾੜਨ ਬਾਰੇ ਐਤਕੀਂ ਵੀ ਜਾਗਰੂਕ ਕਰੇਗੀ ਪੰਜਾਬੀ ’ਵਰਸਿਟੀ : ਡਾ. ਘੁੰਮਣ

Posted On September - 11 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 10 ਸਤੰਬਰ

ਵਾਈਸ ਚਾਂਸਲਰ ਡਾ. ਬੀ.ਐਸ.ਘੁੰਮਣ ਚਰਚਾ ’ਚ ਹਿੱਸਾ ਲੈਂਦੇ ਹੋਏ।

ਪੰਜਾਬੀ ਯੂਨੀਵਰਸਿਟੀ ਵੱਲੋਂ ਪਰਾਲੀ ਸਾੜੇ ਜਾਣ ਦੇ ਮੁੱਦੇ ’ਤੇ ਜਾਗਰੂਕਤਾ ਫੈਲਾਉਣ ਲਈ ਇਸ ਵਾਰ ਵੀ ਮੋਹਰੀ ਭੂਮਿਕਾ ਨਿਭਾਈ ਜਾਣੀ ਹੈ। ਇਸ ਸਬੰਧੀ ਚਰਚਾ ਕਰਨ ਲਈ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਸਾਇੰਸ ਆਡੀਟੋਰੀਅਮ ਵਿੱਚ ਇਕ ਸਮਾਗਮ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ਅਜਿਹੇ ਮਸਲਿਆਂ ਸਬੰਧੀ ਸਮਾਜ ਭਲਾਈ ਦੇ ਕੰਮ ਕਰਨ ਲਈ ਯੂਨੀਵਰਸਿਟੀਆਂ ਨੂੰ ਆਪਣੀ ਚਾਰਦੀਵਾਰੀ ਤੋਂ ਬਾਹਰ ਆਉਣਾ ਚਾਹੀਦਾ ਹੈ। ਯੂਨੀਵਰਸਿਟੀਆਂ ਕਿਸੇ ਵੀ ਸਮਾਜ ਦਾ ਦਿਲ ਅਤੇ ਦਿਮਾਗ ਹੁੰਦੀਆਂ ਹਨ ਜਿੱਥੇ ਨਵੇਂ ਵਿਚਾਰ ਸਿਰਫ ਪੈਦਾ ਹੀ ਨਹੀਂ ਹੁੰਦੇ ਸਗੋਂ ਲੋਕ-ਭਾਸ਼ਾ ਵਿਚ ਆਮ ਲੋਕਾਂ ਤਕ ਇਨ੍ਹਾਂ ਵਿਚਾਰਾਂ ਦਾ ਸੰਚਾਰ ਕਰਨ ਦੇ ਅਨੇਕ ਢੰਗ ਅਤੇ ਸਾਧਨ ਵੀ ਯੂਨੀਵਰਸਿਟੀਆਂ ਕੋਲ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਸਾਲ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਬਣਾਏ ਸਾਂਝੇ ਪ੍ਰੋਗਰਾਮ ਤਹਿਤ ਐੱਨ. ਐੱਸ.ਐੱਸ. ਵਲੰਟੀਅਰਾਂ ਨਾਲ ਪੰਜਾਬ ਦੇ ਤਕਰੀਬਨ 4500 ਪਿੰਡਾਂ ਤਕ ਪਹੁੰਚ ਬਣਾ ਕੇ ਜਾਗਰੂਕਤਾ ਫੈਲਾਈ ਗਈ ਸੀ, ਜਿਸ ਦੇ ਸਿੱਟੇ ਵਜੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਤਕਰੀਬਨ 12 ਫੀਸਦੀ ਦੀ ਕਮੀ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚਲੇ ਬਹੁਤੇ ਬੱਚੇ ਕਿਸਾਨੀ ਪਿਛੋਕੜ ਦੇ ਹੋਣ ਕਾਰਨ ਇਸ ਗੱਲ ਦਾ ਬਹੁਤ ਲਾਭ ਹੈ ਕਿ ਉਹ ਬਿਹਤਰ ਢੰਗ ਨਾਲ ਇਸ ਬਾਰੇ ਜਾਗਰੂਕ ਕਰ ਸਕਦੇ ਹਨ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਿਪਟੀ ਡਾਇਰੈਕਟਰ ਤੇ ਉਘੇ ਵਿਗਿਆਨੀ ਡਾ. ਚਰਨਜੀਤ ਸਿੰਘ ਨੇ ਇਸ ਸਬੰਧੀ ਵਿਸਥਾਰਪੂਰਵਕ ਗੱਲ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਤਕਰੀਬਨ ਤੀਹ ਹਜ਼ਾਰ ਵਿਦਿਆਰਥੀਆਂ ਦੀ ਮਦਦ ਨਾਲ ਕੀਤੇ ਯਤਨਾਂ ਸਦਕਾ ਪਿਛਲੇ ਸਾਲ ਪੰਜਾਬ ਵਿਚ ਹਵਾ ਦੀ ਸ਼ੁੱਧਤਾ ਦਰ ਭਾਵ ਏ.ਕਿਊ.ਆਈ. ਵਿਚ ਵੀ ਸੁਧਾਰ ਹੋਇਆ ਹੈ, ਜੋ 2018 ਦੌਰਾਨ 170 ਦੇ ਪੱਧਰ ਤੋਂ ਵੱਧ ਨਹੀਂ ਹੋਈ। ਐਨ. ਐੱਸ.ਐੱਸ. ਕੋਆਰਡੀਨੇਟਰ ਡਾ. ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਪੰਜਾਬ ਦੀਆਂ ਤਿੰਨ ਹੋਰ ਯੂਨੀਵਰਸਿਟੀਆਂ ਨੂੰ ਵੀ ਇਸ ਪ੍ਰਾਜੈਕਟ ਨਾਲ ਜੋੜਿਆ ਗਿਆ ਹੈ। ਇਸ ਵਾਰ ਪੰਜਾਬ ਦੇ ਪੂਰੇ ਪਿੰਡਾਂ ਤਕ ਪਹੁੰਚ ਕਰਨ ਨੂੰ ਯਕੀਨੀ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਪ੍ਰੋਗਰਾਮ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਡਾ. ਐਮ.ਕੇ. ਨਾਰੰਗ, ਡਾ. ਕੇ.ਐਸ. ਸੂਰੀ. ਡਾ. ਐਸ.ਐਸ. ਮਿਨਹਾਸ, ਡਾ. ਗੁਰਨਾਜ਼ ਸਿੰਘ, ਡਾ. ਹਰਦੀਪ ਸਿੰਘ ਆਦਿ ਨੇ ਆਪਣੇ ਵਿਚਾਰ ਪ੍ਰਗਟਾਏ।
ਉਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਰਾਲੀ ਸਾੜਣ ਵਾਲੇ ਕਿਸਾਨਾਂ ਤੋਂ ਵਸੂਲੇ ਜਾਣ ਵਾਲੇ ਜੁਰਮਾਨੇ ਦੀ ਦਰ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਹੈ।

 


Comments Off on ਪਰਾਲੀ ਨਾ ਸਾੜਨ ਬਾਰੇ ਐਤਕੀਂ ਵੀ ਜਾਗਰੂਕ ਕਰੇਗੀ ਪੰਜਾਬੀ ’ਵਰਸਿਟੀ : ਡਾ. ਘੁੰਮਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.