ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਪਰਾਲੀ ਸਾੜਨ ਵਿਰੁੱਧ ਵਿਦਿਆਰਥੀ ਹੋਏ ਇੱਕਜੁੱਟ

Posted On September - 12 - 2019

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਸਤੰਬਰ
ਪੀਏਯੂ ਵਿਚ ਪਰਾਲੀ ਦੀ ਸੰਭਾਲ ਲਈ ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਪੀ.ਏ.ਯੂ., ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਨਐਸਐਸ ਵਾਲੰਟੀਅਰ ਇਕੱਠੇ ਹੋਏ। ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।
ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉਪ ਨਿਰਦੇਸ਼ਕ ਡਾ. ਚਰਨਜੀਤ ਸਿੰਘ ਅਤੇ ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਦੀਦਾਰ ਸਿੰਘ ਭੱਟੀ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਾ. ਮਾਹਲ ਨੇ ਦੱਸਿਆ ਕਿ ਭਾਵੇਂ ਹਵਾ ਪ੍ਰਦੂਸ਼ਣ ਦੇ ਹੋਰ ਵੀ ਕਈ ਕਾਰਨ ਹਨ ਪਰ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਪਿਛਲੇ ਕੁਝ ਸਮੇਂ ਤੋਂ ਇਸ ਦਾ ਪ੍ਰਮੁੱਖ ਕਾਰਨ ਮੰਨਿਆ ਜਾਣ ਲੱਗਾ ਹੈ। ਇਸ ਰੁਝਾਨ ਨੂੰ ਰੋਕਣ ਲਈ ਘਰ-ਘਰ ਤੱਕ ਸੁਨੇਹਾ ਪੁਹੰਚਾਏ ਜਾਣ ਦੀ ਜ਼ਿੰਮੇਵਾਰੀ ਹੁਣ ਵਿਦਿਆਰਥੀਆਂ ਨੇ ਚੁੱਕ ਲਈ ਹੈ। ਡਾ. ਅਰਸ਼ਦੀਪ ਸਿੰਘ ਨੇ ਮਸ਼ੀਨਰੀ ਬਾਰੇ, ਡਾ. ਐਸ ਐਸ ਸੂਚ ਨੇ ਖੇਤ ਤੋਂ ਬਾਹਰ ਪਰਾਲੀ ਦੀ ਵਰਤੋਂ ਬਾਰੇ, ਡਾ. ਕੰਵਲਜੀਤ ਸਿੰਘ ਸੂਰੀ ਨੇ ਹੈਪੀਸੀਡਰ ਨਾਲ ਬੀਜੀ ਕਣਕ ਦੇ ਕੀੜਿਆਂ ਦੀ ਰੋਕਥਾਮ ਬਾਰੇ, ਡਾ. ਅਮਰਜੀਤ ਸਿੰਘ ਨੇ ਬਿਮਾਰੀਆਂ ਦੀ ਰੋਕਥਾਮ ਬਾਰੇ, ਡਾ. ਰੁਪਿੰਦਰ ਸਿੰਘ ਗਿੱਲ ਨੇ ਖਾਦਾਂ ਬਾਰੇ, ਐਸਐਸ ਮਿਨਹਾਸ ਨੇ ਕਣਕ ਦੀ ਬਿਜਾਈ ਬਾਰੇ, ਨੀਨਾ ਸਿੰਗਲਾ ਨੇ ਚੂਹਿਆਂ ਦੀ ਰੋਕਥਾਮ ਬਾਰੇ ਵਿਦਿਆਰਥੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਡਾ. ਹਰਮੀਤ ਸਿੰਘ ਸਰਲਾਚ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮੁੱਚੀ ਕਾਰਵਾਈ ਡਾ. ਸਿਮਰਜੀਤ ਕੌਰ ਨੇ ਚਲਾਈ।


Comments Off on ਪਰਾਲੀ ਸਾੜਨ ਵਿਰੁੱਧ ਵਿਦਿਆਰਥੀ ਹੋਏ ਇੱਕਜੁੱਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.