ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪਲਸਰ ਸਵਾਰ ਲੁਟੇਰਿਆਂ ਨੇ ਔਰਤ ਤੋਂ ਨਕਦੀ ਤੇ ਗਹਿਣੇ ਲੁੱਟੇ

Posted On September - 12 - 2019

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 11 ਸਤੰਬਰ

ਗੋਇੰਦਵਾਲ ਸਾਹਿਬ ਵਿਚ ਲੁੱਟ ਦੀ ਘਟਨਾ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੰਦੀ ਹੋਈ ਦਲਬੀਰ ਕੌਰ।

ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਲਸਰ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਦਹਿਸ਼ਤ ਰੁਕਣ ਦਾ ਨਾਂ ਨਹੀਂ ਲੈ ਰਹੀ। ਅੱਜ ਇੱਕ ਬਿਰਧ ਔਰਤ ਕੋਲੋਂ ਪਲਸਰ ਸਵਾਰ ਲੁਟੇਰਿਆਂ ਨੇ ਗੋਲੀਆਂ ਚਲਾ ਕੇ 70 ਹਜ਼ਾਰ ਰੁਪਏ ਦੀ ਨਕਦੀ ਅਤੇ ਕੰਨਾਂ ਦੀਆਂ ਵਾਲੀਆਂ ਲੁੱਟ ਲਈਆਂ। ਪੀੜਤ ਦਲਬੀਰ ਕੌਰ ਪਤਨੀ ਮੰਗਲ ਸਿੰਘ ਵਾਸੀ ਛਾਪੜੀ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਪੋਤਰੇ ਰਵਿੰਦਰ ਸਿੰਘ ਨਾਲ ਫਤਿਆਬਾਦ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚੋਂ 70 ਹਜ਼ਾਰ ਰੁਪਏ ਕਢਵਾ ਕੇ ਵਾਪਸ ਆ ਰਹੇ ਸੀ ਤਾਂ ਪਿੰਡ ਖੇਲੇ ਨਜ਼ਦੀਕ ਪਿੱਛੋਂ ਆ ਰਹੇ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ’ਤੇ ਸਵਾਰ ਦੋ ਮੋਨੇ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਤਿੰਨ ਗੋਲੀਆਂ ਸਾਡੇ ਪੈਰਾਂ ਵਿਚ ਮਾਰੀਆਂ ਗਈਆਂ ਅਤੇ ਸਾਡੇ ਕੋਲੋਂ ਬੈਂਕ ਵਿੱਚੋਂ ਕਢਵਾਏ 70 ਹਜ਼ਾਰ ਰੁਪਏ ਅਤੇ ਕੰਨਾਂ ਵਿਚ ਪਾਈਆਂ ਵਾਲੀਆਂ ਲੈ ਕੇ ਲੁਟੇਰੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਦਲਬੀਰ ਕੌਰ ਨੇ ਦੱਸਿਆ ਕਿ ਦੁਬਈ ਰਹਿੰਦੇ ਪੁੱਤਰ ਵੱਲੋਂ 20 ਹਜ਼ਾਰ ਰੁਪਏ ਲੰਗਰ ਵਿੱਚ ਸੇਵਾ ਪਾਉਣ ਅਤੇ 50 ਹਜ਼ਾਰ ਰੁਪਏ ਘਰ ਵਿੱਚ ਚੱਲ ਰਹੇ ਜ਼ਰੂਰੀ ਕੰਮ ਲਈ ਭਿਜਵਾਏ ਸਨ। ਮੌਕੇ ’ਤੇ ਪਹੁੰਚੇ ਫਤਿਆਬਾਦ ਦੇ ਚੌਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।ਬਜ਼ੁਰਗ ਔਰਤ ਦੀ ਸ਼ਿਕਾਇਤ ਸਬੰਧੀ ਬਿਆਨ ਕਲਮਬੰਦ ਕਰ ਲਏ ਹਨ ਤੇ ਲੁਟੇਰਿਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਇਹ ਪਲਸਰ ਮੋਟਰਸਾਈਕਲ ਸਵਾਰ ਲੁਟੇਰਾ ਗਰੋਹ ਕਾਫੀ ਸਰਗਰਮ ਹੈ ਜੋ ਅਨੇਕਾਂ ਵਾਰਦਾਤਾਂ ਨੂੰ ਅੰਜਾਮ ਦੇ ਬਾਵਜੂਦ ਵੀ ਪੁਲੀਸ ਦੀ ਪਹੁੰਚ ਤੋਂ ਦੂਰ ਹੈ ਜਿਸ ਨੂੰ ਲੈਕੇ ਇਲਾਕੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

 


Comments Off on ਪਲਸਰ ਸਵਾਰ ਲੁਟੇਰਿਆਂ ਨੇ ਔਰਤ ਤੋਂ ਨਕਦੀ ਤੇ ਗਹਿਣੇ ਲੁੱਟੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.