ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਕੂ ਬੂੰਦਾਂ ਪਿਲਾਈਆਂ

Posted On September - 17 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਸਤੰਬਰ

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੀਆਂ ਟੀਮਾਂ। -ਫੋਟੋ : ਪੰਜਾਬੀ ਟ੍ਰਿਬਿਊਨ

ਸਿਹਤ ਵਿਭਾਗ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਗਈ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇ ਦਿਨ ਜ਼ਿਲ੍ਹੇ ਦੇ 47,839 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਡਾ. ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ 1,089 ਟੀਮਾਂ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਵਲੋਂ ਅੱਜ ਪੇਂਡੂ ਖੇਤਰ ਦੇ 9,736 ਅਤੇ ਸ਼ਹਿਰੀ ਖੇਤਰ ਦੇ 38,103 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ 1,089 ਟੀਮਾਂ ਦੀ ਨਜ਼ਰਸਾਨੀ ਲਈ 152 ਸੁਪਰਵਾਈਜ਼ਰੀ ਅਮਲੇ ਨੂੰ ਤਾਇਨਾਤ ਕੀਤਾ ਗਿਆ ਸੀ।
ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਸਿਹਤ ਵਿਭਾਗ ਪੰਜਾਬ ਵੱਲੋਂ ਚਲਦੀ ਜਾ ਰਹੀ ਮੁਹਿੰਮ ਮਾਈਗਰੇਟਰੀ ਪਲਸ ਪੋਲੀਓ ਤਹਿਤ ਐਸਐਮਓ ਡਾਕਟਰ ਨਿਰਮਲ ਸਿੰਘ ਦੀ ਅਗਵਾਈ ਹੇਠ 0 ਤੋਂ 5 ਸਾਲ ਤੱਕ ਦੇ ਝੁੱਗੀਆਂ ਝੋਪੜੀਆਂ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਗਈਆਂ। ਬਲਾਕ ਪੱਧਰ ਤੇ ਬਣਾਈਆਂ ਗਈਆਂ ਛੇ ਟੀਮਾਂ ਵੱਲੋਂ ਸੀਐਚਸੀ ਮਾਨਾਂਵਾਲਾ ਦੇ ਅਧੀਨ ਆਉਂਦੇ ਸਾਰੇ ਸਲੱਮ ਏਰੀਏ, ਭੱਠੇ, ਫੈਕਟਰੀਆਂ, ਗੁੱਜਰਾਂ ਦੇ ਡੇਰਿਆਂ, ਝੁੱਗੀਆਂ ਝੋਪੜੀਆਂ ਵਿੱਚ ਇਹ ਬੂੰਦਾਂ ਪਿਲਾਈਆਂ ਜਾਣਗੀਆਂ।

 


Comments Off on ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਕੂ ਬੂੰਦਾਂ ਪਿਲਾਈਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.