ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਪਾਕਿਸਤਾਨ ਵੱਲੋਂ ਸਰਹੱਦ ’ਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼

Posted On September - 6 - 2019

ਨਵੀਂ ਦਿੱਲੀ, 5 ਸਤੰਬਰ
ਸੰਯੁਕਤ ਰਾਸ਼ਟਰ ਆਮ ਸਭਾ ਤੋਂ ਪਹਿਲਾਂ ਪਾਕਿਸਤਾਨ ਵੱਲੋਂ ਕੌਮਾਂਤਰੀ ਸਰਹੱਦ ਅਤੇ ਕੰਟਰੋਲ ਰੇਖਾ ’ਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਕੌਮਾਂਤਰੀ ਭਾਈਚਾਰੇ ਦਾ ਧਿਆਨ ਜੰਮੂ ਕਸ਼ਮੀਰ ਵੱਲ ਖਿੱਚਣ ਦੇ ਮਨਸ਼ੇ ਨਾਲ ਅਤਿਵਾਦੀ ਸਰਗਰਮੀਆਂ ਨੂੰ ਪਾਕਿਸਤਾਨ ਹੱਲਾਸ਼ੇਰੀ ਦੇ ਸਕਦਾ ਹੈ।
ਖ਼ੁਫ਼ੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਆਉਂਦੇ ਦਿਨਾਂ ’ਚ ਸਰਹੱਦ ਪਾਰੋਂ ਅਤਿਵਾਦੀਆਂ ਦੀ ਘੁਸਪੈਠ ਅਤੇ ਫਾਇਰਿੰਗ ਦੀਆਂ ਘਟਨਾਵਾਂ ’ਚ ਵਾਧਾ ਹੋ ਸਕਦਾ ਹੈ ਤਾਂ ਜੋ ਇਸਲਾਮਾਬਾਦ ਇਹ ਦਰਸਾ ਸਕੇ ਕਿ ਜੰਮੂ ਕਸ਼ਮੀਰ ’ਚ ਹਾਲਾਤ ਖ਼ਰਾਬ ਹਨ। ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਸਰਹੱਦ ’ਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪਾਕਿਸਤਾਨੀ ਫ਼ੌਜ ਅਤੇ ਉਨ੍ਹਾਂ ਵੱਲੋਂ ਭੇਜੇ ਜਾਣ ਵਾਲੇ ਅਤਿਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਆਮ ਸਭਾ ਦੀ ਬੈਠਕ 17 ਸਤੰਬਰ ਤੋਂ ਸ਼ੁਰੂ ਹੋਣੀ ਹੈ ਅਤੇ ਇਸ ’ਚ ਕਈ ਮੁਲਕਾਂ ਦੇ ਆਗੂ ਹਾਜ਼ਰ ਰਹਿਣਗੇ। ਇਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੀ ਸ਼ਿਰਕਤ ਕਰਨਗੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਨਾਜ਼ੁਕ ਸਥਾਨਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਉਸ ਸਮੇਂ ਵਧਿਆ ਜਦੋਂ ਭਾਰਤ ਨੇ ਜੰਮੂ ਕਸ਼ਮੀਰ ਨੂੰ ਦਿੱਤਾ ਵਿਸ਼ੇਸ਼ ਦਰਜਾ ਖ਼ਤਮ ਕਰਦਿਆਂ ਉਸ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡ ਦਿੱਤਾ।
-ਪੀਟੀਆਈ


Comments Off on ਪਾਕਿਸਤਾਨ ਵੱਲੋਂ ਸਰਹੱਦ ’ਤੇ ਹਿੰਸਾ ਭੜਕਾਉਣ ਦੀ ਕੋਸ਼ਿਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.