ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਪਾਕਿ ਰੱਖਿਆ ਦਿਹਾੜਾ ਕਸ਼ਮੀਰ ਏਕਤਾ ਦਿਵਸ ਵਜੋਂ ਮਨਾਏਗਾ

Posted On September - 6 - 2019

ਇਸਲਾਮਾਬਾਦ, 5 ਸਤੰਬਰ
ਪਾਕਿਸਤਾਨ ਵਲੋਂ ਸ਼ੁੱਕਰਵਾਰ ਨੂੰ ਆਪਣਾ ਰੱਖਿਆ ਦਿਹਾੜਾ ‘ਕਸ਼ਮੀਰ ਏਕਤਾ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਭਾਰਤ ਵਲੋਂ 5 ਅਗਸਤ ਨੂੰ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਮਗਰੋਂ ਦੋਵਾਂ ਮੁਲਕਾਂ ਵਿਚਾਲੇ ਤਣਾਅ ਵਧਿਆ ਹੋਇਆ ਹੈ।
ਗ੍ਰਹਿ ਮੰਤਰਾਲੇ ਵਲੋਂ ਬੁੱਧਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਰੱਖਿਆ ਦਿਹਾੜੇ ਮੌਕੇ ਮੁਲਕ ਦੇ ਸਾਰੇ ਦਫ਼ਤਰ ਬਾਅਦ ਦੁਪਹਿਰ ਤਿੰਨ ਵਜੇ ਤੋਂ ਬਾਅਦ ਬੰਦ ਰਹਿਣਗੇ, ਕਸ਼ਮੀਰ ਦੇ ਲੋਕਾਂ ਨਾਲ ਏਕੇ ਦਾ ਪ੍ਰਗਟਾਵਾ ਕੀਤਾ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਿਆ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਪਾਕਿਸਤਾਨ ਨੇ ਆਪਣਾ 73ਵਾਂ ਆਜ਼ਾਦੀ ਦਿਹਾੜਾ ਕਸ਼ਮੀਰ ਦੇ ਲੋਕਾਂ ਨੂੰ ਸਮਰਥਨ ਵਜੋਂ ਕਸ਼ਮੀਰ ਏਕਤਾ ਦਿਵਸ ਵਜੋਂ ਮਨਾਇਆ ਸੀ।
-ਪੀਟੀਆਈ


Comments Off on ਪਾਕਿ ਰੱਖਿਆ ਦਿਹਾੜਾ ਕਸ਼ਮੀਰ ਏਕਤਾ ਦਿਵਸ ਵਜੋਂ ਮਨਾਏਗਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.