ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਪਾਕਿ ਵਿੱਚ ਅਗਵਾ ਹਿੰਦੂ ਲੜਕੀ ਪਰਿਵਾਰ ਹਵਾਲੇ ਕੀਤੀ

Posted On September - 6 - 2019

ਕਰਾਚੀ, 5 ਸਤੰਬਰ
ਪਾਕਿਸਤਾਨ ਦੇ ਸੂਬਾ ਸਿੰਧ ਵਿੱਚ ਇੱਕ ਹਿੰਦੂ ਲੜਕੀ ਜਿਸ ਨੂੰ ਇੱਕ ਮੁਸਲਿਮ ਵਿਅਕਤੀ ਨਾਲ ਵਿਆਹੁਣ ਤੋਂ ਪਹਿਲਾਂ ਅਗਵਾ ਕਰਕੇ ਜਬਰੀ ਧਰਮ ਤਬਦੀਲ ਕੀਤਾ ਗਿਆ ਸੀ, ਅੱਜ ਆਪਣੇ ਪਰਿਵਾਰ ਕੋਲ ਪੁੱਜ ਗਈ ਹੈ। ਇਹ ਜਾਣਕਾਰੀ ਮੀਡੀਆ ਖ਼ਬਰਾਂ ਰਾਹੀਂ ਮਿਲੀ ਹੈ। ਰੇਨੋ ਕੁਮਾਰੀ ਜੋ ਕਿ ਰੋਹੜੀ ਦੀ ਵਸਨੀਕ ਹੈ, ਨੂੰ 29 ਅਗਸਤ ਨੂੰ ਉਦੋਂ ਅਗਵਾ ਕਰ ਲਿਆ ਸੀ ਜਦੋਂ ਉਹ ਕਾਲਜ ਪੜ੍ਹਨ ਜਾ ਰਹੀ ਸੀ। ਐਕਸਪ੍ਰੈੱਸ ਟ੍ਰਿਬਿਊਨ ਦੀ ਖ਼ਬਰ ਅਨੁਸਾਰ ਇਸ ਮਾਮਲੇ ਵਿੱਚ ਪੁਲੀਸ ਨੇ ਘੋਟਕੀ ਦੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਦੇ ਹਿੰਦੂ ਸੰਸਦ ਮੈਂਬਰ ਰਾਮੇਸ਼ ਕੁਮਾਰ ਅਨੁਸਾਰ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅਗਵਾ ਕੀਤੀ ਹਿੰਦੂ ਲੜਕੀ ਸਹੀ ਸਲਾਮਤ ਆਪਣੇ ਘਰ ਪੁੱਜੀ ਹੈ। ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਦੇ ਇੱਕ ਸਿੱਖ ਗ੍ਰੰਥੀ ਦੀ ਧੀ ਨੂੰ ਅਗਵਾ ਕਰਕੇ ਉਸ ਦਾ ਜਬਰੀ ਧਰਮ ਤਬਦੀਲ ਕਰਨ ਦਾ ਮੁੱਦਾ ਸਾਹਮਣੇ ਆਉਣ ਬਾਅਦ ਪਾਕਿਸਤਾਨ ਵਿੱਚ ਘੱਟ ਗਿਣਤੀ ਧਰਮ ਨਾਲ ਸਬੰਧਤ ਲੜਕੀਆਂ ਦੇ ਅਗਵਾ ਅਤੇ ਧਰਮ ਤਬਦੀਲੀ ਦੇ ਮਾਮਲੇ ਇੱਕ ਦਮ ਉਭਰ ਕੇ ਸਾਹਮਣੇ ਆ ਗਏ ਸਨ। ਸਿੱਖ ਲੜਕੀ ਦਾ ਵੀ ਆਪਣੇ ਪਰਿਵਾਰ ਨਾਲ ਮਿਲਾਪ ਹੋ ਗਿਆ ਹੈ।
-ਪੀਟੀਆਈ


Comments Off on ਪਾਕਿ ਵਿੱਚ ਅਗਵਾ ਹਿੰਦੂ ਲੜਕੀ ਪਰਿਵਾਰ ਹਵਾਲੇ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.