ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪਾਕਿ ਵੱਲੋਂ ਨਗਰ ਕੀਰਤਨ ਲਿਆਉਣ ਦੀ ਆਗਿਆ ਸਿਰਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ: ਸਰਨਾ

Posted On September - 11 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਪਾਕਿਸਤਾਨ ਸਰਕਾਰ ਵੱਲੋਂ ਨਗਰ ਕੀਰਤਨ ਲਿਆਉਣ ਦੀ ਆਗਿਆ ਦਿੱਤੀ ਗਈ ਹੈ। ਸ੍ਰੀ ਸਰਨਾ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਆਪਣੀ ਵੀਡੀਓ ਵਿੱਚ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਪੰਜਾਂ ਤਖਤਾਂ ਦੇ ਜਥੇਦਾਰ ਅਤੇ ਸਮੂਹ ਸਿੱਖ ਸੰਗਤ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਪਾਕਿਸਤਾਨ (ਨਨਕਾਣਾ ਸਾਹਿਬ) ਲੈ ਕੇ ਜਾਣ ਵਾਲੇ ਨਗਰ ਕੀਰਤਨ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਪਾਕਿਸਤਾਨ ਫੇਰੀ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੇ ਪ੍ਰਧਾਨ ਸਤਵੰਤ ਸਿੰਘ ਨੇ ਸਿਰਸਾ ਨੂੰ ਦੁਬਾਰਾ ਪਾਕਿਸਤਾਨ ਨਗਰ ਕੀਰਤਨ ਲੈ ਕੇ ਜਾਣ ਬਾਰੇ ਕੀਤੇ ਜਾ ਰਹੇ ਗੁਮਰਾਕੁਨ ਪ੍ਰਚਾਰ ਦਾ ਖੰਡਨ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿਰਸਾ ਨੂੰ ਨਗਰ ਕੀਰਤਨ ਲੈ ਕੇ ਆਉਣ ਸਬੰਧੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ।


Comments Off on ਪਾਕਿ ਵੱਲੋਂ ਨਗਰ ਕੀਰਤਨ ਲਿਆਉਣ ਦੀ ਆਗਿਆ ਸਿਰਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ: ਸਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.