ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਪਾਕਿ ਸਿੱਖ ਲੜਕੀ ਦੇ ਮਾਮਲੇ ਵਿੱਚ ਐੱਫਆਈਆਰ ਰੱਦ

Posted On September - 12 - 2019

ਲਾਹੌਰ, 11 ਸਤੰਬਰ
ਪੱਛਮੀ ਪੰਜਾਬ ਦੀ ਪੁਲੀਸ ਨੇ ਇੱਕ ਨਾਬਾਲਗ ਸਿੱਖ ਲੜਕੀ ਦੇ ਕਥਿਤ ਉਧਾਲੇ ਅਤੇ ਉਸ ਦਾ ਧਰਮ ਤਬਦੀਲ ਕਰਕੇ ਮੁਸਲਿਮ ਬਣਾਉਣ ਦੇ ਦੋਸ਼ ਵਿੱਚ ਇੱਕ ਮੁਸਲਿਮ ਨੌਜਵਾਨ ਅਤੇ ਹੋਰਨਾਂ ਵਿਰੁੱਧ ਦਰਜ ਐੱਫਆਈਆਰ ਬੁੱਧਵਾਰ ਨੂੰ ਰੱਦ ਕਰ ਦਿੱਤੀ ਹੈ। ਉੱਚ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਦੋਵਾਂ ਧਿਰਾਂ ਵਿੱਚ ਹੋਏ ਰਾਜ਼ੀਨਾਮੇ ਤੋਂ ਬਾਅਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਗਜੀਤ ਕੌਰ (19) ਜੋ ਕਿ ਨਨਕਾਣਾ ਸਾਹਿਬ ਵਿੱਚ ਇੱਕ ਗੁਰਦੁਆਰੇ ਦੇ ਗ੍ਰੰਥੀ ਦੀ ਧੀ ਹੈ, ਨੂੰ ਮੁਹੰਮਦ ਹਸਨ ਅਤੇ ਹੋਰਨਾਂ ਵੱਲੋਂ ਨਨਕਾਣਾ ਸਾਹਿਬ ਵਿੱਚੋਂ ਉਸਦੇ ਮੁਹੱਲੇ ਵਿੱਚੋਂ ਕਥਿਤ ਤੌਰ ਉੱਤੇ ਅਗਵਾ ਕਰ ਲਿਆ ਸੀ। ਬਾਅਦ ਵਿੱਚ ਉਸ ਦਾ ਮੁਹੰਮਦ ਹਸਨ ਦੇ ਨਾਲ ਕਥਿਤ ਤੌਰ ’ਤੇ ਨਿਕਾਹ ਵੀ ਕਰ ਦਿੱਤਾ ਗਿਆ ਸੀ।ਇਸ ਤੋਂ ਬਾਅਦ ਇਹ ਅੰਤਰਰਾਸ਼ਟਰੀ ਮੁੱਦਾ ਬਣ ਗਿਆ ਸੀ। ਪੁਲੀਸ ਦੇ ਉੱਚ ਅਧਿਕਾਰੀਆਂ ਅਨੁਸਾਰ ਬਾਅਦ ਵਿੱਚ ਹਸਨ ਅਤੇ ਲੜਕੀ ਦੇ ਪਰਿਵਾਰ ਵਿੱਚ ਲਿਖਤੀ ਸਮਝੌਤਾ ਹੋ ਗਿਆ ਸੀ। ਜਗਜੀਤ ਕੌਰ ਦੇ ਪਰਿਵਾਰ ਨੇ ਹਸਨ ਅਤੇ ਉਸ ਦੇ ਹੋਰ ਦੋਸਤਾਂ ਵਿਰੁੱਧ ਲਾਏ ਦੋਸ਼ ਵਾਪਿਸ ਲੈ ਲਏ ਸਨ। ਇਸ ਲਈ ਉਨ੍ਹਾਂ ਵਿਰੁੱਧ ਐੱਫਆਈਆਰ ਰੱਦ ਹੋ ਗਈ ਹੈ। ਦੋਵਾਂ ਧਿਰਾਂ ਵਿੱਚ ਸਮਝੌਤੇ ਤੋਂ ਬਾਅਦ ਹਸਨ ਦੇ ਹੋਰ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਜ਼ਮਾਨਤਾਂ ਵੀ ਵਾਪਿਸ ਲੈ ਲਈਆਂ ਹਨ। -ਪੀਟੀਆਈ


Comments Off on ਪਾਕਿ ਸਿੱਖ ਲੜਕੀ ਦੇ ਮਾਮਲੇ ਵਿੱਚ ਐੱਫਆਈਆਰ ਰੱਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.