ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਪਾਣੀ ਨਿਕਾਸੀ ਦੀ ਸਮੱਸਿਆ ਦਾ ਹੱਲ ਨਾ ਹੋਣ ਖ਼ਿਲਾਫ਼ ਧਰਨਾ

Posted On September - 17 - 2019

ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 16 ਸਤੰਬਰ

ਅਹਿਮਦਗੜ੍ਹ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰ ਰਹੇ ਆਗੂ।

ਬੀਤੇ ਲੰਮੇ ਸਮੇਂ ਤੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਖੜ੍ਹਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਪੀੜਤ ਲੋਕਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਤੇ ਚੇਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਉਹ ਨਗਰ ਕੌਂਸਲ ਦਫ਼ਤਰ ਨੂੰ ਜਿੰਦਰਾ ਲਗਾ ਦੇਣਗੇ। ਸਾਬਕਾ ਪ੍ਰਧਾਨ ਨਗਰ ਕੌਂਸਲ ਰਵਿੰਦਰ ਪੁਰੀ ਦੀ ਅਗਵਾਈ ਵਿੱਚ ਰੋਸ ਪ੍ਰਗਟ ਕਰਦਿਆਂ ਧਾਣਕ ਬਸਤੀ, ਅਮਰਪੁਰਾ ਮੁਹੱਲਾ, ਜੈਨ ਸਕੂਲ ਰੋਡ, ਦਸਮੇਸ਼ ਨਗਰ, ਗੁਰੂ ਨਾਨਕ ਨਗਰ ਤੇ ਧੂਲਕੋਟ ਰੋਡ ਇਲਾਕਿਆਂ ਦੇ ਕਾਰਕੁਨਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਵਾਰ ਵਾਰ ਅਪੀਲਾਂ ਕੀਤੇ ਜਾਣ ਦੇ ਬਾਵਜੂਦ ਕੌਂਸਲ ਅਧਿਕਾਰੀਆਂ ਨੇ ਸੀਵਰੇਜ ਦੇ ਗੰਦੇ ਪਾਣੀ ਦੇ ਖੜ੍ਹਨ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਿਸ ਕਾਰਨ ਲੋਕਾਂ ਨੂੰ ਨਰਕ ਦੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਅਮੀ ਚੰਦ ਜੋਸ਼ੀ, ਭੀਮ ਸੈਨ ਜਿੰਦਲ, ਲੋਕ ਇਨਸਾਫ ਪਾਰਟੀ ਦੇ ਆਗੂ ਵਿੱਕੀ ਸ਼ਰਮਾ, ਸਾਬਕਾ ਕੌਂਸਲਰ ਜੀਵਨ ਸਿੰਘ, ਸਾਬਕਾ ਕੌਂਸਲਰ ਯਾਸੀਨ ਮੁਹੰਮਦ, ਕੈਪਟਨ ਬੂਟਾ ਸਿੰਘ, ਸੁਨੀਲ ਖਾਨ, ਮਿੱਤਲ ਮੰਡੀ ਵਾਲਾ ਤੇ ਅਨਿਲ ਕੁਮਾਰ ਨੇ ਵੀ ਸੰਬੋਧਨ ਕੀਤਾ। ਹੈਰਾਨੀ ਵਾਲੀ ਗੱਲ ਹੈ ਕਿ ਅੱਜ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਨਗਰ ਕੌਂਸਲ ਦਫਤਰ ਦਾ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਨਹੀਂ ਆਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਅਲਟੀਮੇਟਮ ਦਿੰਦਿਆਂ ਧਰਨਾ ਖਤਮ ਕੀਤਾ ਕਿ ਜੇ ਦੋ ਦਿਨਾਂ ਵਿੱਚ ਗੰਦਾ ਪਾਣੀ ਨਾ ਕੱਢਿਆ ਗਿਆ ਤਾਂ ਉਹ ਨਗਰ ਕੌਂਸਲ ਦਫ਼ਤਰ ਨੂੰ ਜਿੰਦਰਾ ਲਗਾ ਕਿ ਰੋਸ ਮੁਜ਼ਾਹਰਾ ਕਰਨਗੇ। ਨਗਰ ਕੌਂਸਲ ਪ੍ਰਧਾਨ ਸ਼ਿਰਾਜ ਮੁਹੰਮਦ ਨੇ ਪੁੱਛੇ ਜਾਣ ’ਤੇ ਦਾਅਵਾ ਕੀਤਾ ਕਿ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਇਸ ਸਮੱਸਿਆ ਦੇ ਹੱਲ ਲਈ ਕਿਹਾ ਜਾ ਚੁੱਕਿਆ ਹੈ ਤੇ ਜਲਦੀ ਹੀ ਲੋੜੀਂਦੇ ਪ੍ਰਬੰਧ ਕਰ ਲਏ ਜਾਣਗੇ।

 


Comments Off on ਪਾਣੀ ਨਿਕਾਸੀ ਦੀ ਸਮੱਸਿਆ ਦਾ ਹੱਲ ਨਾ ਹੋਣ ਖ਼ਿਲਾਫ਼ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.