ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਨੇ ਦਿਖਾਈ ਪਾਵਰ

Posted On September - 19 - 2019

ਪਾਵਰਕੌਮ ਮੁੱਖ ਦਫਤਰ ਅੱਗੇ ਠੇਕਾ ਕਾਮੇ ਪ੍ਰਦਰਸ਼ਨ ਕਰਦੇ ਹੋਏ।-ਫੋਟੋ: ਰਾਜੇਸ਼ ਸੱਚਰ

ਰਵੇਲ ਸਿੰਘ ਭਿੰਡਰ
ਪਟਿਆਲਾ, 18 ਸਤੰਬਰ
ਇਥੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਅੱਜ ਪਾਵਰਕੌਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸਰਕਾਰੀ ਥਰਮਲ ਪਲਾਟਾਂ, ਪਾਵਰਕੌਮ ਪੱਛਮ ਜ਼ੋਨ ਅਤੇ ਪਾਵਰਕੌਮ ਅਤੇ ਟਰਾਂਸਕੋ ਦੇ ਸੀਐੱਚਬੀ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਧਰਨਾਕਾਰੀ ਜਦੋਂ ਮੁੱਖ ਮੰਤਰੀ ਦੇ ‘ਨਿਊ ਮੋਤੀ ਮਹਿਲ’ ਵੱਲ ਵਧੇ ਤਾਂ ਵੱਡੀ ਗਿਣਤੀ ਤਾਇਨਾਤ ਪੁਲੀਸ ਨੇ ਮੁਜ਼ਾਹਰਾਕਾਰੀਆਂ ਨੂੰ ਫੁਹਾਰਾ ਚੌਕ ਕੋਲ ਰੋਕ ਲਿਆ।ਧਰਨੇ ਦੌਰਾਨ ਸੂਬਾ ਕਮੇਟੀ ਆਗੂਆਂ ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਵਿੰਦਰ ਸਿੰਘ ਪੰਨੂ, ਜਗਸੀਰ ਸਿੰਘ ਭੰਗੂ, ਰਾਜੇਸ਼ ਕੁਮਾਰ ਅਤੇ ਖੁਸ਼ਦੀਪ ਸਿੰਘ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀਆਂ ਮਜ਼ਦੂਰ-ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸਬਦਾਂ ’ਚ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਘਰ-ਘਰ ਨੌਕਰੀ ਦੀ ਬਜਾਏ ਠੇਕੇ ’ਤੇ ਤਾਇਨਾਤੀਆਂ ਵੀ ਰੋਲ ਦਿੱਤੀਆਂ ਹਨ। ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ ਪਰ ਪੰਜਾਬ ਸਰਕਾਰ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ’ਚ ਪੱਕਾ ਭਰਤੀ ਨਹੀਂ ਕੀਤਾ ਗਿਆ। ਆਗੂਆਂ ਨੇ ਕੱਚੇ ਮੁਲਾਜ਼ਮਾਂ ਨੂੰ ਪਾਵਰਕੌਮ ’ਚ ਪੱਕਾ ਭਰਤੀ ਕਰਨ, ਸੁਪਰੀਮ ਕੋਰਟ ਦੇ ਫੈਸਲੇ ਮੁਤਬਿਕ ਬਰਾਬਰ ਕੰਮ-ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕਰਨ, ਸੀ.ਐੱਚ.ਬੀ.ਠੇਕਾ ਮੁਲਾਜ਼ਮਾਂ ਦੀ 30 ਸਤੰਬਰ ਦੀ ਛਾਂਟੀ ਨੀਤੀ ਰੱਦ ਕਰਨ, ਥਰਮਲ ਬਠਿੰਡਾ ਤੋਂ ਸਰਪਲੱਸ ਹੋਏ ਠੇਕਾ ਮੁਲਾਜ਼ਮਾਂ ਨਾਲ ਕੀਤੇ ਸਮਝੌਤੇ ਲਾਗੂ ਕਰਨ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਆਵਾਜ਼ ਬੁਲੰਦ ਕੀਤੀ ਗਈ। ਧਰਨੇ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਪੰਜਾਬ ਤੋਂ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਬੀ.ਕੇ.ਯੂ.ਏਕਤਾ ਉੱਗਰਾਹਾਂ ਤੋਂ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬਰਾਂਚ ਪਟਿਆਲਾ, ਰਿਟਾਇਰੀ ਸਾਥੀ ਜਗਦੀਸ਼ ਕੁਮਾਰ, ਜਗਜੀਤ ਬਰਾੜ,ਵਰਿੰਦਰ ਸਿੰਘ ਖਰੜ, ਇਕਬਾਲ ਸਿੰਘ ਪੂਹਲਾ, ਬਲਜਿੰਦਰ ਸਿੰਘ ਮਾਨ, ਪਰਮਜੀਤ ਸਿੰਘ ਮਹਿਰਾਜ, ਕੁਲਦੀਪ ਸਿੰਘ ਸਹੋਤਾ ਆਦਿ ਨੇ ਵੀ ਸ਼ਿਰਕਤ ਕੀਤੀ। ਫੁਹਾਰਾ ਚੌਕ ਤੋਂ ਅਧਿਕਾਰੀਆਂ ਦੇ ਮੰਗ ਪੱਤਰ ਲੈਣ ਮਗਰੋਂ ਪ੍ਰਦਰਸ਼ਨਕਾਰੀ ਪਰਤੇ।


Comments Off on ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਨੇ ਦਿਖਾਈ ਪਾਵਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.