ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪਿੰਡ ਸ਼ੇਰੋਂ ’ਚੋਂ ਲੁਟੇਰੇ ਕਾਰ ਖੋਹ ਕੇ ਫਰਾਰ

Posted On September - 11 - 2019

ਪੱਤਰ ਪ੍ਰੇਰਕ
ਭਿੱਖੀਵਿੰਡ, 10 ਸਤੰਬਰ
ਪਿੰਡ ਸ਼ੇਰੋਂ ਦੇ ਪੁਲ ਨੇੜਿਓਂ 4-5 ਅਣਪਛਾਤੇ ਲੁਟੇਰੇ ਇਕ ਵਿਅਕਤੀ ਕੋਲੋਂ ਉਸ ਦੀ ਸਵਿਫਟ ਕਾਰ ਖੋਹ ਕੇ ਕਾਰ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਕੁਮਾਰ ਵਾਸੀ ਫਿਰੋਜ਼ਪੁਰ ਆਪਣੀ ਪਤਨੀ ਦੀ ਦਵਾਈ ਲੈ ਕੇ ਅੰਮ੍ਰਿਤਸਰ ਤੋਂ ਫਿਰੋਜ਼ਪੁਰ ਪਰਤ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਪਿੱਛੇ ਆ ਰਹੇ 4-5 ਵਿਅਕਤੀ ਆ ਰਹੇ ਸਨ, ਜਿਨ੍ਹਾਂ ਨੇ ਆਪਣੇ ਵਾਹਨ ਨਾਲ ਉਨ੍ਹਾਂ ਦੀ ਗੱਡੀ ਨੂੰ ਸਾਈਡ ਮਾਰ ਕੇ ਰੋਕ ਲਿਆ। ਉਪਰੰਤ ਉਨ੍ਹਾਂ ਕੋਲੋਂ ਸਵਿਫਟ ਕਾਰ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਰਹਾਲੀ ਦੀ ਪੁਲੀਸ ਮੌਕੇ ’ਤੇ ਪੁੱਜੀ ਤੇ ਘਟਨਾ ਦਾ ਜਾਇਜ਼ਾ ਲਿਆ। ਪੱਟੀ ਦੇ ਡੀਐੱਸਪੀ ਕੰਵਲਪ੍ਰੀਤ ਸਿੰਘ ਵੀ ਮੌਕੇ ’ਤੇ ਪੁੱਜੇ ਤੇ ਆਖਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਸਰਹਾਲੀ ਦੀ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।


Comments Off on ਪਿੰਡ ਸ਼ੇਰੋਂ ’ਚੋਂ ਲੁਟੇਰੇ ਕਾਰ ਖੋਹ ਕੇ ਫਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.