ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਪਿੰਡ ਹੁਸਨਰ ਵਿੱਚ ਚੱਲ ਰਿਹਾ ਵਿਵਾਦ ਦੋਨਾਂ ਧਿਰਾਂ ਨੇ ਮਿਲ ਬੈਠ ਕੇ ਨਿਬੇੜਿਆ

Posted On September - 11 - 2019

ਪੱਤਰ ਪ੍ਰੇਰਕ
ਗਿੱਦੜਬਾਹਾ, 10 ਸਤੰਬਰ
ਪਿੰਡ ਹੁਸਨਰ ਵਿਚ ਜੱਟ ਸਿੱਖ ਭਾਈਚਾਰੇ ਅਤੇ ਮਜ਼੍ਹਬੀ ਸਿੱਖ ਭਾਈਚਾਰੇ ਦਰਮਿਆਨ ਗੁਰਦੁਆਰੇ ਅਤੇ ਹੱਡਾਰੋੜੀ ਨੂੰ ਲੈ ਕੇ ਚੱਲ ਰਿਹਾ ਮਾਮਲਾ ਅੱਜ ਦੋਨੋਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਬੇੜ ਲਿਆ ਗਿਆ, । ਪਿੰਡ ਦੇ ਸਰਪੰਚ ਦਰਸ਼ਨ ਸਿੰਘ ਅਤੇ ਦਲਿਤ ਭਾਈਚਾਰੇ ਵੱਲੋਂ ਗੁਰਚਰਨ ਸਿੰਘ ਨੇ ਦੱਸਿਆ ਕਿ ਦੋਨੋਂ ਧਿਰਾਂ ਵੱਲੋਂ ਆਪਸੀ ਸਹਿਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਪਿੰਡ ਵਿੱਚ ਬਣੀ ਐਸਸੀ ਧਰਮਸ਼ਾਲਾ ਨੂੰ ਬਾਬਾ ਜੀਵਨ ਸਿੰਘ ਗੁਰਦੁਆਰੇ ਵਿੱਚ ਤਬਦੀਲ ਕੀਤਾ ਜਾਵੇ ਅਤੇ ਹੁਣ ਜਿੱਥੇ ਨਵਾਂ ਗੁਰਦੁਆਰੇ ਦੀ ਇਮਾਰਤ ਬਣਾਈ ਜਾ ਰਹੀ ਸੀ ਦੀ ਜਗ੍ਹਾ ਨਵੀਂ ਧਰਮਸ਼ਾਲਾ ਦਾ ਨਿਰਮਾਣ ਕੀਤਾ ਜਾਵੇ, ਜਿੱਥੇ ਐਸਸੀ ਭਾਈਚਾਰੇ ਦੇ ਲੋਕ ਆਪਣੇ ਪ੍ਰੋਗਰਾਮ ਕਰਵਾ ਸਕਣ। ਧਰਮਸ਼ਾਲਾ ਦਾ ਨਿਰਮਾਣ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਹੱਡਾਰੋੜੀ ਦੀ ਚਾਰਦੀਵਾਰੀ ਉੱਚੀ ਕਰਕੇ ਬਣਾਈ ਜਾਵੇਗੀ ਅਤੇ ਬਦਬੂ ਕੱਢਣ ਲਈ ਉੱਚੀ ਚਿਮਨੀ ਲਗਾਈ ਜਾਵੇਗੀ। ਤਹਿਸੀਲਦਾਰ ਗਿੱਦੜਬਾਹਾ ਗੁਰਮੇਲ ਸਿੰਘ ਅਤੇ ਡੀਐਸਪੀ ਗੁਰਤੇਜ ਸਿੰਘ ਨੇ ਦੱਸਿਆ ਕਿ ਉਕਤ ਪਿੰਡ ਦੀਆਂ ਦੋਨਾਂ ਧਿਰਾਂ ਵੱਲੋਂ ਬਿਨਾਂ ਕਿਸੇ ਦਬਾਅ ਦੇ ਉਕਤ ਫੈਸਲਾ ਲਿਆ ਗਿਆ ਹੈ। ਦੋਨਾਂ ਧਿਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਦੇ ਮੁਤਵਾਜ਼ੀ ਜੱਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਨਿਹੰਗ ਸਿੰਘ ਜਥੇਬੰਦੀ ਦਸ਼ਮੇਸ਼ ਤਰਨਾ ਦਲ ਦੇ ਬਾਬਾ ਮੇਜਰ ਸਿੰਘ ਅਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਕਮਿਸ਼ਨ ਮੈਂਬਰ ਵੱਲੋਂ ਐਸਸੀ ਭਾਈਚਾਰੇ ਨਾਲ ਮੁਲਾਕਾਤ

ਨਹਿਰੀ ਆਰਾਮ ਘਰ ਵਿੱਚ ਐਸਸੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਦੇ ਕਰਨਬੀਰ ਸਿੰਘ ਇਦੌਰਾ । ਫੋਟੋ – ਬੇਦੀ

ਗਿੱਦੜਬਾਹਾ (ਪੱਤਰ ਪ੍ਰੇਰਕ): ਪਿੰਡ ਹੁਸਨਰ ਵਿਚ ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਕਰਨਬੀਰ ਸਿੰਘ ਇੰਦੌਰਾ ਨੇ ਸਥਾਨਕ ਨਹਿਰੀ ਆਰਾਮ ਘਰ ਵਿਖੇ ਐਸਸੀ ਭਾਈਚਾਰੇ ਨਾਲ ਮੁਲਾਕਾਤ ਕੀਤੀ । ਉਨ੍ਹਾਂ ਐਸਸੀ ਭਾਈਚਾਰੇ ਨੂੰ ਪਿੰਡ ਵਿੱਚ ਆ ਰਹੀਆ ਸਮੱਸਿਆਵਾਂ ਦੇ ਪੁਖਤਾ ਪ੍ਰਬੰਧ ਦੇ ਹੱਲ ਕੱਢਣ ਲਈ ਪਿੰਡ ਵਾਸੀਆਂ ਨੂੰ ਭਰੋਸਾ ਦੁਆਇਆ। ਉਨ੍ਹਾਂ ਪਿੰਡ ਦੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਤੋਂ ਬਚਣ ਅਤੇ ਪਿੰਡ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਮੇਸ਼ਾ ਲਈ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਕਮਿਸ਼ਨ ਹਮੇਸ਼ਾਂ ਅਨੁਸੂਚਿਤ ਜਾਤੀ ਵਰਗ ’ਤੇ ਹੋਣ ਵਾਲੇ ਅਤਿਆਚਾਰ ਰੋਕਣ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਹੱਡਾ ਰੋੜੀ ਲਈ ਥਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਸ੍ਰੀ ਜਗਮੋਹਨ ਸਿੰਘ ਮਾਨ ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤ ਅਫਸਰ, ਡੀਐਸਪੀ ਗਿੱਦੜਬਾਹਾ ਗੁਰਤੇਜ ਸਿੰਘ ਵੀ ਹਾਜ਼ਰ ਸਨ।


Comments Off on ਪਿੰਡ ਹੁਸਨਰ ਵਿੱਚ ਚੱਲ ਰਿਹਾ ਵਿਵਾਦ ਦੋਨਾਂ ਧਿਰਾਂ ਨੇ ਮਿਲ ਬੈਠ ਕੇ ਨਿਬੇੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.