ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਪੀਸੀਐੱਸ ਅਫ਼ਸਰਾਂ ਵੱਲੋਂ ਕਲਮਛੋੜ ਹੜਤਾਲ

Posted On September - 12 - 2019

ਲੁਧਿਆਣਾ ਦੇ ਸਰਕਟ ਹਾਊਸ ਵਿਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਉਂਦੇ ਹੋਏ ਪੀਸੀਐੱਸ ਅਫ਼ਸਰ। -ਫੋਟੋ: ਅਸ਼ਵਨੀ ਧੀਮਾਨ

ਗਗਨਦੀਪ ਅਰੋੜਾ
ਲੁਧਿਆਣਾ, 11 ਸਤੰਬਰ
ਸਰਕਾਰੀ ਅਫ਼ਸਰਾਂ ’ਤੇ ਵੱਧ ਰਹੇ ਹਮਲਿਆਂ ਕਾਰਨ ਰੋਸ ਵਿਚ ਆਏ ਪੀਸੀਐੱਸ ਅਫ਼ਸਰਾਂ ਨੇ ਅੱਜ ਲੁਧਿਆਣਾ ਵਿਚ ਕਾਲੇ ਬਿੱਲੇ ਲਾ ਕੇ ਰੋਸ ਜ਼ਾਹਿਰ ਕੀਤਾ। ਜ਼ਿਲ੍ਹਾ ਲੁਧਿਆਣਾ ਦੇ ਪੀਸੀਐੱਸ ਅਧਿਕਾਰੀਆਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੀਸੀਐੱਸ ਅਫ਼ਸਰਾਂ ਨੂੰ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਕੋਈ ਵੀ ਆ ਕੇ ਸਰਕਾਰੀ ਡਿਊਟੀ ਨਿਭਾਅ ਰਹੇ ਅਫ਼ਸਰਾਂ ’ਤੇ ਹਮਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀਸੀਐਸ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਕਲਮ ਛੋੜ ਹੜਤਾਲ ਵੀ ਕੀਤੀ।
ਇਸ ਸਬੰਧੀ ਸਰਕਟ ਹਾਊਸ ਵਿੱਚ ਰੱਖੀ ਗਈ ਮੀਟਿੰਗ ਦੌਰਾਨ ਏਡੀਸੀਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖਦੇ ਆ ਰਹੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਪੀਸੀਐੱਸ ਅਧਿਕਾਰੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਜ਼ੀਰਾ ਦੇ ਐੱਸਡੀਐੱਮ ਨੂੰ ਕੁਝ ਬਦਮਾਸ਼ਾਂ ਨੇ ਬੰਦੀ ਬਣਾ ਲਿਆ ਸੀ। ਉਨ੍ਹਾਂ ਨੂੰ ਕਾਰ ਸਮੇਤ ਹੀ ਦਰਿਆ ’ਚ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਇਲਾਵਾ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ (ਨਗਰ ਨਿਗਮ) ਨੂੰ ਦਲਿਤ ਆਗੂਆਂ ਨੇ ਪ੍ਰਦਰਸ਼ਨ ਵੇਲੇ ਇੱਕ ਕਮਰੇ ’ਚ ਕਈ ਘੰਟੇ ਤੱਕ ਬੰਧੀ ਬਣਾ ਕੇ ਰੱਖਿਆ ਸੀ। ਜੇਕਰ ਇਸੇ ਤਰ੍ਹਾਂ ਪੀਸੀਐਸ ਅਧਿਕਾਰੀਆਂ ਨਾਲ ਧੱਕੇਸ਼ਾਹੀ ਹੁੰਦੀ ਰਹੀ ਰਹੇਗੀ ਤਾਂ ਉਨ੍ਹਾਂ ਦੀ ਸੁਰੱਖਿਆ ਕੌਣ ਕਰੇਗਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਈ ਸਮੇਂ ਉਹ ਤਨਖਾਹ ਦੇ ਮਾਮਲੇ , ਸਟਾਫ਼ ਦੀ ਕਮੀ ਦੇ ਮਾਮਲੇ ਤੇ ਪੀਸੀਐਸ ਅਧਿਕਾਰੀਆਂ ਨੂੰ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਕਰ ਚੁੱਕੇ ਹਨ, ਪਰ ਕਿਤੇ ਨਾ ਕਿਤੇ ਉਨ੍ਹਾਂ ਦੀ ਅਣਸੁਣਵਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੋਸ ਸੂਬੇ ਭਰ ਦੇ ਪੀਸੀਐਸ ਅਧਿਕਾਰੀ ਕਰ ਰਹੇ ਹਨ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਲੁਧਿਆਣਾ ਤੋਂ ਆਰਟੀਏ ਸਕੱਤਰ ਦਮਨਜੀਤ ਸਿੰਘ ਮਾਨ, ਐਸਡੀਐਮ ਅਮਰਜੀਤ ਸਿੰਘ ਬੈਂਸ, ਏਡੀਸੀ ਜਗਰਾਉਂ ਨੀਰੂ ਕਤਿਆਲ, ਐਸਡੀਐਮ ਸਮਰਾਲਾ ਗੀਤਿਕਾ, ਸਹਾਇਕ ਕਮਿਸ਼ਨਰ ਪੂਨਮਪ੍ਰੀਤ ਕੌਰ, ਐਸਡੀਐਮ ਅਮਰਿੰਦਰ ਸਿੰਘ ਮੱਲੀ, ਏਡੀਸੀ ਖੰਨੀ ਜਸਪਾਲ ਸਿੰਘ, ਐਸਡੀਐਮ ਸਵਾਤੀ ਟਿਵਾਣਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਜੀਤ ਸਿੰਘ ਚੀਮਾ, ਐਸਡੀਐਮ ਖੰਨਾ ਸੰਦੀਪ, ਏਈਟੀਸੀ ਦੀਪਕ ਆਦਿ ਮੌਜੂਦ ਸਨ।


Comments Off on ਪੀਸੀਐੱਸ ਅਫ਼ਸਰਾਂ ਵੱਲੋਂ ਕਲਮਛੋੜ ਹੜਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.