ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਸੋਨੇ ਵਿੱਚ ਆਈ ਤੇਜ਼ੀ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਪੁਲੀਸ ਲਾਈਨ ’ਚ ਦੋ ਓਪਨ ਜਿਮ ਖੁੱਲ੍ਹੇ

Posted On September - 19 - 2019

ਖੇਤਰੀ ਪ੍ਰਤੀਨਿਧ
ਪਟਿਆਲਾ, 18 ਸਤੰਬਰ

ਐੱਸਐੱਸਪੀ ਮਨਦੀਪ ਸਿੰਘ ਸਿੱਧੂ ਓਪਨ ਜਿਮ ਲੋਕਾਂ ਨੂੰ ਸਮਰਿਪਤ ਕਰਦੇ ਹੋਏ।

ਇਥੇ ਪੁਲੀਸ ਲਾਈਨ ਵਿਚ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਾਏ ਦੋ ਓਪਨ ਜਿਮ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਸਮਰਪਿਤ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਐਸਪੀ ਨੇ ਕਿਹਾ ਕਿ ਪਿਛਲੇ ਦਿਨੀਂ ਪੁਲੀਸ ਲਾਈਨ ਵਿਚ ਰਹਿੰਦੇ ਪਰਿਵਾਰਾਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਜਿਮ ਦੀ ਮੰਗ ਰੱਖੀ ਗਈ ਸੀ। ਇਸ ’ਤੇ ਅਮਲ ਕਰਦਿਆਂ ਹੀ ਇਥੇ ਇਹ ਦੋ ਓਪਨ ਜਿਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਕੁਝ ਬੱਚਿਆਂ ਵੱਲੋਂ ਫੁਟਬਾਲ ਗਰਾਊਂਡ ਵਿਚ ਨੈੱਟ ਲਗਾਉਣ ਦੀ ਮੰਗ ਨੂੰ ਵੀ ਸਵੀਕਾਰ ਕਰਦਿਆਂ, ਉਨ੍ਹਾਂ ਮੌਕੇ ’ਤੇ ਹੀ ਨੈੱਟ ਲਗਾਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਐੱਸਪੀ (ਐੱਚ) ਨਵਨੀਤ ਸਿੰਘ ਬੈਂਸ, ਐੱਸਪੀ (ਟਰੈਫ਼ਿਕ) ਪਲਵਿੰਦਰ ਸਿੰਘ ਚੀਮਾ, ਐੱਸਪੀ (ਡੀ) ਹਰਮੀਤ ਸਿੰਘ ਹੁੰਦਲ, ਡੀਐੱਸਪੀ (ਐੱਚ) ਪੁਨੀਤ ਸਿੰਘ ਚਾਹਲ ਸਮੇਤੇ ਹੋਰ ਪੁਲੀਸ ਅਧਿਕਾਰੀ ਵੀ ਮੌਜੂਦ ਸਨ।

 


Comments Off on ਪੁਲੀਸ ਲਾਈਨ ’ਚ ਦੋ ਓਪਨ ਜਿਮ ਖੁੱਲ੍ਹੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.