ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਪੰਚਾਇਤ ਅਫ਼ਸਰ ਨੂੰ ਮਿਲਿਆ

Posted On September - 12 - 2019

ਪੱਤਰ ਪ੍ਰੇਰਕ
ਜਗਰਾਉਂ, 11 ਸਤੰਬਰ
ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦਾ ਵਫਦ ਪ੍ਰਧਾਨ ਸੁਖਦੇਵ ਭੂੰਦੜੀ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਲੈ ਕੇ ਬਲਾਕ ਸਿੱਧਵਾਂ ਬੇਟ ਦੇ ਪੰਚਾਇਤ ਅਫਸਰ ਨੂੰ ਮਿਲਿਆ। ਪੰਚਾਇਤ ਅਫਸਰ ਨੂੰ ਦਿੱਤੇ ਮੰਗ ਪੱਤਰ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਲੋੜਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਕਿਸਾਨ ਮਜ਼ਦੂਰਾਂ ਦੀ ਹਾਲਤ ਪਤਲੀ ਹੋ ਗਈ ਹੈ, ਮਨਰੇਗਾ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ, ਪਿਛਲੇ ਲੰਮੇ ਅਰਸੇ ਤੋਂ ਕੰਮ ਨਾ ਮਿਲਣ ਕਾਰਨ ਸਾਰੇ ਵਿਹਲੇ ਬੈਠੇ ਹਨ। ਉਨ੍ਹਾਂ ਸਰਕਾਰੀ ਤੰਤਰ ’ਤੇ ਵਰ੍ਹਦਿਆਂ ਆਖਿਆ ਕਿ ਨਾ ਤਾਂ ਨਵਾਂ ਕੰਮ ਮਿਲ ਰਿਹਾ ਹੈ ਤੇ ਨਾ ਹੀ ਕੀਤੇ ਕੰਮ ਦਾ ਮਿਹਨਤਾਨਾ ਆਇਆ ਹੈ। ਪਿੰਡ ਸਿੱਧਵਾਂ ਬੇਟ, ਭੂੰਦੜੀ, ਕੋਟਮਾਨ, ਗੋਰਾਹੂਰ, ਭਰੋਵਾਲ, ਵਲੀਪੁਰ, ਭੱਠਾ ਧੂਹਾ, ਰਾਮਪੁਰ ਆਦਿ ਪਿੰਡਾਂ ਤੋਂ ਮਜਬੂਰ ਹੋ ਆਏ ਮਜਦੂਰਾਂ ਨੇ ਇਲਾਕਾ ਕਮੇਟੀ ਤਰਲੋਚਨ ਸਿੰਘ ਕੋਟਮਾਨ, ਛਿੰਦਰਪਾਲ ਸਿੰਘ, ਬਲਜੀਤ ਕੌਰ, ਸਵਰਨ ਕੌਰ, ਜੰਗ ਸਿੰਘ ਭੁਮਾਲ, ਬੇਅੰਤ ਕੌਰ ਅਤੇ ਕੁਲਵੰਤ ਸਿੰਘ ਨੇ ਸਾਂਝੇ ਤੌਰ ’ਤੇ ਆਖਿਆ ਕਿ ਜੇ ਬਕਾਇਆ ਰਹਿੰਦੇ ਪੈਸੇ ਨਾ ਪਾਏ ਗਏ ਅਤੇ 15 ਦਿਨ ਦੇ ਅੰਦਰ-ਅੰਦਰ ਸੁਣਵਾਈ ਨਾ ਹੋਈ ਤਾਂ ਸਘੰਰਸ਼ ਤਿੱਖਾ ਕੀਤਾ ਜਾਵੇਗਾ।


Comments Off on ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਪੰਚਾਇਤ ਅਫ਼ਸਰ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.