ਗੰਨਮੈਨ 38, ਖ਼ਰਚਾ 18 ਲੱਖ !    ਕੌਮਾਂਤਰੀ ਮੁੱਕੇਬਾਜ਼ੀ ਐਸੋਸੀਏਸ਼ਨ ਵੱਲੋਂ ਇਟਲੀ ਵਿੱਚ ਯੂਰਪੀ ਫੋਰਮ ਰੱਦ !    ਟੋਕੀਓ ਓਲੰਪਿਕ: ਤੈਅ ਪ੍ਰੋਗਰਾਮ ਮੁਤਾਬਕ ਹੋਣਗੀਆਂ ਖੇਡਾਂ: ਰਿਜਿਜੂ !    ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਅੱਗੇ ਪ੍ਰਦਰਸ਼ਨ !    ਕਰੋਨਾਵਾਇਰਸ: ਮੁੱਢਲੀ ਜਾਣਕਾਰੀ ਤੇ ਉਪਾਅ !    ਛਾਤੀ ਵਿੱਚ ਭਾਰਾਪਣ ਹੋਣਾ ਗੰਭੀਰ ਸੰਕੇਤ !    ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ਵਾਲੀ ਸਾਧਨਾ ਪਾਤਰੀ ਦਾ ਸਨਮਾਨ !    ਬੱਚੇ ਦੀ ਮੌਤ: ਸਿਹਤ ਮੰਤਰੀ ਨੇ ਡਾਕਟਰ ਜੋੜੇ ਦੀ ਮੁਅੱਤਲੀ ਦੇ ਹੁਕਮ ਵਾਪਸ ਲਏ !    ਦੋਹਰੇ ਕਤਲ ਕਾਂਡ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ !    ਜਵਾਨੀ ਦੇ ਅਵੱਲੇ ਜੋਸ਼ ’ਚ ਹੋਸ਼ ਰੱਖਣਾ ਵੀ ਜ਼ਰੂਰੀ !    

ਪੇਂਡੂ ਸੱਭਿਆਚਾਰ ਦੀ ਤਸਵੀਰ ‘ਜੱਦੀ ਸਰਦਾਰ’

Posted On September - 7 - 2019

ਬਲਜਿੰਦਰ ਉੱਪਲ

ਪੰਜਾਬੀ ਫ਼ਿਲਮਾਂ ਹੁਣ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀ ਜ਼ਿੰਦਗੀ ਨੂੰ ਵੀ ਪਰਦੇ ’ਤੇ ਇਕ ਵੱਖਰੇ ਅੰਦਾਜ਼ ਵਿਚ ਪੇਸ਼ ਕਰਨ ਲੱਗੀਆਂ ਹਨ। ਬੇਸ਼ੱਕ ਸ਼ਹਿਰੀਕਰਨ ਦਾ ਪਿੰਡਾਂ ’ਤੇ ਪ੍ਰਭਾਵ ਪੈਣ ਕਾਰਨ ਪਿੰਡਾਂ ਦਾ ਸਾਦਾਪਣ ਲੋਪ ਹੋਣ ਲੱਗਾ ਹੈ, ਪਰ ਪਿੰਡਾਂ ’ਚ ਵੱਸਦੇ ਲੋਕ ਅੱਜ ਵੀ ਇਕ ਦੂਜੇ ਦਾ ਦਰਦ ਸਮਝਦੇ ਹਨ। ਪੰਜਾਬੀ ਫ਼ਿਲਮ ‘ਜੱਦੀ ਸਰਦਾਰ’ ਇਸੇ ਪੇਂਡੂ ਸੱਭਿਆਚਾਰ ਨੂੰ ਪਰਦੇ ’ਤੇ ਪੇਸ਼ ਕਰਦੀ ਹੋਈ ਵੱਖਰਾ ਨਜ਼ਾਰਾ ਪੇਸ਼ ਕਰਦੀ ਹੈ।
ਨਿਰਦੇਸ਼ਕ ਮਨਭਾਵਨ ਸਿੰਘ ਵੱਲੋਂ ਨਿਰਦੇਸ਼ਿਤ, ਕਰਨ ਸੰਧੂ ਤੇ ਧੀਰਜ ਕੁਮਾਰ ਦੀ ਲਿਖੀ ਇਸ ਫ਼ਿਲਮ ਵਿਚ ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ, ਸਾਵਨ ਰੂਪਾਵਾਲੀ, ਯਾਦ ਗਰੇਵਾਲ, ਹੌਬੀ ਧਾਲੀਵਾਲ, ਗੱਗੂ ਗਿੱਲ, ਸੰਸਾਰ ਸੰਧੂ, ਅਨੀਤਾ ਦੇਵਗਨ, ਸਤਵੰਤ ਕੌਰ, ਗੁਰਪ੍ਰੀਤ ਕੌਰ ਭੰਗੂ ਸਮੇਤ ਕਈ ਹੋਰ ਚਿਹਰੇ ਨਜ਼ਰ ਆ ਰਹੇ ਹਨ। ਨਿਰਮਾਤਾ ਬਲਜੀਤ ਸਿੰਘ ਜੌਹਲ ਦੀ ਇਸ ਫ਼ਿਲਮ ਜ਼ਰੀਏ ਪੇਂਡੂ ਸੱਭਿਆਚਾਰ ਦੀ ਤਸਵੀਰ ਦੇ ਨਾਲ ਨਾਲ ਨਿੱਕੀਆਂ ਨਿੱਕੀਆਂ ਗੱਲਾਂ ਨੂੰ ਲੈ ਕੇ ਰਿਸ਼ਤਿਆਂ ’ਚ ਪੈਂਦੀਆਂ ਤਰੇੜਾਂ ਨੂੰ ਵੀ ਦਿਖਾਇਆ ਗਿਆ ਹੈ। ਇਹ ਫ਼ਿਲਮ ਪੰਜਾਬ ਦੇ ਪਿੰਡਾਂ ਦੀ ਕਹਾਣੀ ਹੈ। ਪਿੰਡਾਂ ’ਚ ਵੱਸਦੇ ਅਤੇ ਖੇਤੀਬਾੜੀ ਨਾਲ ਜੁੜੇ ਸਾਂਝੇ ਪਰਿਵਾਰਾਂ ਦੀ ਕਹਾਣੀ ਹੈ। ਫ਼ਿਲਮ ਦੇ ਨਿਰਦੇਸ਼ਕ ਮਨਭਾਵਨ ਸਿੰਘ ਨੇ ਦੱਸਿਆ ਕਿ ਪੰਜਾਬੀ ਫ਼ਿਲਮ ‘ਗੇਲੋ’ ਤੋਂ ਬਾਅਦ ਇਹ ਉਸ ਦੀ ਦੂਜੀ ਫ਼ਿਲਮ ਹੈ। ਉਸ ਦੀ ਪਹਿਲੀ ਫ਼ਿਲਮ ਵਾਂਗ ਹੀ ਇਹ ਫ਼ਿਲਮ ਵੀ ਆਮ ਫ਼ਿਲਮਾਂ ਤੋਂ ਬਿਲਕੁਲ ਵੱਖਰੀ ਹੋਵੇਗੀ। ਇਸ ਫ਼ਿਲਮ ਜ਼ਰੀਏ ਉਹ ਪਿੰਡਾਂ ਦੇ ਸਾਂਝੇ ਪਰਿਵਾਰਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਜ਼ਿੰਦਗੀ ਅਤੇ ਇਨ੍ਹਾਂ ਪਰਿਵਾਰਾਂ ਦੇ ਨੌਜਵਾਨਾਂ ਦੀ ਸਥਿਤੀ ਨੂੰ ਪੇਸ਼ ਕਰਨ ਦਾ ਯਤਨ ਕਰਨਗੇ।
ਇਹ ਫ਼ਿਲਮ ਦੋ ਸਕੇ ਭਰਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਕਹਾਣੀ ਹੈ। ਦੋਵਾਂ ਭਰਾਵਾਂ ’ਚ ਪੂਰਾ ਪਿਆਰ ਹੈ, ਪਰ ਪਰਿਵਾਰ ਦੀਆਂ ਔਰਤਾਂ ਦੇ ਆਪਸੀ ਝਗੜੇ ’ਚ ਨਾ ਸਿਰਫ਼ ਦੋਵਾਂ ਭਰਾਵਾਂ ’ਚ ਫਿੱਕ ਪੈਂਦੀ ਹੈ ਬਲਕਿ ਪਰਿਵਾਰ ਦੇ ਮੁਖੀ ਯਾਨੀ ਉਨ੍ਹਾਂ ਦੇ ਬਾਪ ਵੀ ਇਕ ਦੂਜੇ ਤੋਂ ਦੂਰ ਹੋਣ ਲਈ ਮਜਬੂਰ ਹੋ ਜਾਂਦੇ ਹਨ। ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਫ਼ਿਲਮ ’ਚ ਚਾਚੇ, ਤਾਏ ਦੇ ਮੁੰਡਿਆਂ ਦੇ ਰੂਪ ’ਚ ਨਜ਼ਰ ਆਉਣਗੇ। ਦੋਵਾਂ ਦੀ ਇਕੱਠਿਆਂ ਦੀ ਇਹ ਪਹਿਲੀ ਫ਼ਿਲਮ ਹੈ। ਗੱਗੂ ਗਿੱਲ ਦਰਸ਼ਕਾਂ ਨੂੰ ਆਪਣੇ ਪੁਰਾਣੇ ਅਵਤਾਰ ’ਚ ਨਜ਼ਰ ਆਏਗਾ। ਕੱਲ੍ਹ ਹੀ ਰਿਲੀਜ਼ ਹੋਈ ਇਸ ਫ਼ਿਲਮ ਦਾ ਸੰਗੀਤ ਵੀ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ।

ਸੰਪਰਕ: 99141-89080


Comments Off on ਪੇਂਡੂ ਸੱਭਿਆਚਾਰ ਦੀ ਤਸਵੀਰ ‘ਜੱਦੀ ਸਰਦਾਰ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.