ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਪੈਨਸ਼ਨਰਜ਼ ਐਸੋਸੀਏਸ਼ਨ ਦੀ ਨੰਗਲ ਇਕਾਈ ਵੱਲੋਂ ਮੀਟਿੰਗ

Posted On September - 10 - 2019

ਨਿੱਜੀ ਪੱਤਰ ਪ੍ਰੇਰਕ
ਨੰਗਲ, 9 ਸਤੰਬਰ
ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਨੰਗਲ ਇਕਾਈ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦਫ਼ਤਰ ਵਿੱਚ ਸੁਰਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਮੂਹ ਪੈਨਸ਼ਨਰਾਂ ਵੱਲੋਂ ਹਾਜ਼ਰੀ ਭਰੀ ਗਈ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸੂਦ ਤੇ ਸੀਨੀਅਰ ਉੱਪ-ਪ੍ਰਧਾਨ ਸਤੀਸ਼ ਚੱਬਾ ਵੱਲੋਂ ਪੈਨਸ਼ਨਰਾਂ ਦੇ ਪੈਂਡਿੰਗ ਪਏ ਮਾਮਲਿਆਂ ਤੇ ਸਥਾਨਕ ਦਫ਼ਤਰਾਂ ਵੱਲੋਂ ਅਪਣਾਈ ਜਾ ਰਹੀ ਢਿੱਲ ਮੱਠ ਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ ਤੇ ਇਨ੍ਹਾਂ ਮਾਮਲਿਆਂ ਨੂੰ ਨਿਪਟਾਉਣ ਲਈ ਯੋਗ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਕਿਉਂਕਿ ਬਕਾਇਆ ਪਏ ਮਾਮਲਿਆਂ ਪ੍ਰਤੀ ਪੈਨਸ਼ਨਰਾਂ ਦਾ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ 400 ਤੋਂ ਵੀ ਜ਼ਿਆਦਾ ਪੈਨਸ਼ਨਰਾਂ ਦੀ ਰਿੱਟ ਪਟੀਸ਼ਨ ਵਿੱਚ ਦਿੱਤੇ ਗਏ ਹੁਕਮਾਂ ਤੋਂ ਬਾਅਦ ਵੀ 23 ਸਾਲ ਦੀ ਨੌਕਰੀ ਦੇ ਬਾਅਦ ਮਿਲਣ ਵਾਲੇ ਲਾਭ ਨੂੰ ਲਟਕਾਇਆ ਜਾ ਰਿਹਾ ਹੈ। ਇਸ ਮੀਟਿੰਗ ਵਿਚ ਰਾਜੇਸ ਮੋਂਗਾ, ਮਦਨ ਲਾਲ ਸਿੱਧੂ, ਕੇ.ਸੀ ਸ਼ਰਮਾ, ਮਨਜੀਤ ਸਿੰਘ, ਪ੍ਰਦੀਪ ਅਰੋੜਾ, ਚਰਨਦਾਸ ਪ੍ਰਦੇਸ਼ੀ, ਉਜਾਗਰ ਸਿੰਘ, ਓਂਕਾਰ ਸਿੰਘ, ਮਦਨ ਲਾਲ ਚਾਂਦਲਾ, ਹਰਬੰਸ ਲਾਲ, ਸੁਰਜੀਤ ਸਿੰਘ, ਹੰਸ ਰਾਜ, ਪੂਰਨ ਚੰਦ ਤੇ ਹੋਰ ਪੈਨਸ਼ਨਰ ਹਾਜ਼ਰ ਸਨ।


Comments Off on ਪੈਨਸ਼ਨਰਜ਼ ਐਸੋਸੀਏਸ਼ਨ ਦੀ ਨੰਗਲ ਇਕਾਈ ਵੱਲੋਂ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.