ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਵਾਉਣ ਲਈ ਮੁਕੰਮਲ ਹੜਤਾਲ

Posted On September - 13 - 2019

ਹੜਤਾਲ ਦੌਰਾਨ ਸਰਕਾਰੀ ਬ੍ਰਿਜਿੰਦਰਾ ਕਾਲਜ ਅੱਗੇ ਇਕੱਤਰ ਹੋਏ ਪੀਐੱਸਯੂ ਆਗੂ।

ਜਸਵੰਤ ਜੱਸ
ਫਰੀਦਕੋਟ, 12 ਸਤੰਬਰ
ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਅਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿੱਚ ਸੂਬਾ ਪੱਧਰੀ ਸੱਦੇ ਤਹਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ, ਲੜਕੀਆਂ ਦੀ ਪੀਐੱਚਡੀ ਤੱਕ ਦੀ ਵਿਦਿਆ ਮੁਫ਼ਤ ਕਰਨ ਅਤੇ ਇਤਿਹਾਸਿਕ ਯਾਦਗਾਰਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਆਦਿ ਮੰਗਾਂ ਸਬੰਧੀ ਮੁਕੰਮਲ ਤੌਰ ਤੇ ਹੜਤਾਲ ਕੀਤੀ ਗਈ। ਆਈਟੀਆਈ ਫਰੀਦਕੋਟ ਤੇ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿੱਚ ਵੀ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਸਟਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਸ਼ਵ ਅਜ਼ਾਦ ਅਤੇ ਜ਼ਿਲਾ ਮੀਤ ਪ੍ਰਧਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 1998 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਣਾਈ ਸੀ ਜਿਸ ਨੂੰ ਅਜੇ ਤੱਕ ਪੰਜਾਬ ਸਰਕਾਰ ਨੇ ਕਿਸੇ ਵਿੱਦਿਅਕ ਅਦਾਰੇ ਵਿਚ ਲਾਗੂ ਨਹੀਂ ਕੀਤਾ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕਤੱਰ ਸਹਿਲਦੀਪ ਸਿੰਘ ਅਤੇ ਪ੍ਰੈੱਸ ਸਕਤੱਰ ਸੁਖਪ੍ਰੀਤ ਕੌਰ ਨੇ ਕਿਹਾ ਪੰਜਾਬ ਦੀਆਂ ਇਤਿਹਾਸਿਕ ਯਾਦਗਾਰਾਂ ਵਿੱਚੋਂ ਕੋਟਲਾ ਨਿਹੰਗ ਖਾਂ ਰੋਪੜ ਅਤੇ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦਾ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿੱਚ ਗੁਪਤ ਟਿਕਾਣੇ ਦੀ ਖੋਜ ਹੋਈ ਹੈ। ਇਨ੍ਹਾਂ ਯਾਦਗਾਰਾਂ ਦੀ ਸਾਂਭ ਸੰਭਾਲ ਕਰ ਕੇ ਇਥੇ ਲਾਇਬ੍ਰੇਰੀ, ਮਿਊਜ਼ੀਅਮ ਜਾਂ ਅਜਾਇਬ ਘਰ ਸਥਾਪਿਤ ਕੀਤੇ ਜਾਣ ਅਤੇ ਸਬੰਧਿਤ ਸਾਹਿਤ ਰੱਖਿਆ ਜਾਵੇ।
ਬਠਿੰਡਾ (ਪੱਤਰ ਪ੍ਰੇਰਕ): ਪੀਐੱਸਯੂ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਤੇ ਆਈ.ਟੀ. ਬਠਿੰਡਾ ਵਿੱਚ ਦੋ ਘੰਟਿਆਂ ਦੀ ਹੜਤਾਲ ਕੀਤੀ ਗਈ। ਸੂਬਾਈ ਆਗੂ ਸੰਗੀਤਾ ਰਾਣੀ ਨੇ ਦੱਸਿਆ ਕਿ ਯੂਨੀਅਨ ਦੇ ਸੱਦੇ ’ਤੇ ਇਹ ਹੜਤਾਲ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਵਰਗ ਦੀਆਂ ਮੰਗਾਂ ਮੰਨਵਾਈਆਂ ਜਾ ਸਕਣ। ਇਸ ਮੌਕੇ ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਦਿਲਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਹਾਜ਼ਰ ਸਨ।


Comments Off on ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਵਾਉਣ ਲਈ ਮੁਕੰਮਲ ਹੜਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.