ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਾਏ

Posted On September - 11 - 2019

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਸਤੰਬਰ
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਕੀਤੀ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਨੇ ਅੱਜ ਇੱਥੋਂ ਫੇਜ਼-3ਬੀ2 ਸਥਿਤ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਵਿਚ ਪੌਦੇ ਲਗਾਏ। ਇਸ ਇੰਸਟੀਚਿਊਟ ਵਿਚ ਅਧਿਆਪਕ ਰਹਿ ਚੁੱਕੇ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਹਿੰਮਤ ਤੇ ਲਗਨ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਇੰਸਟੀਚਿਊਟ ਵਿੱਚ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਡਾਇਰੈਕਟਰ ਨੇ ਕਿਹਾ ਕਿ ਜੇ ਉਹ ਦਿੜ੍ਹ ਸੰਕਲਪ ਨਾਲ ਆਪਣੇ ਮੰਤਵ ਦੀ ਪੂਰਤੀ ਲਈ ਲਗਾਤਾਰ ਕੋਸ਼ਿਸ਼ ਕਰਨ ਤਾਂ ਸਫਲਤਾ ਜ਼ਰੂਰ ਕਦਮ ਚੁੰਮੇਗੀ। ਇਸ ਦੌਰਾਨ ਡਾਇਰੈਕਟਰ ਦਵਿੰਦਰ ਸਿੰਘ ਇੰਸਟੀਚਿਊਟ ਦੇ ਮੁਲਾਜ਼ਮਾਂ ਨੂੰ ਵੀ ਮਿਲੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਪ੍ਰਿੰਸੀਪਲ ਰਾਜਵਿੰਦਰ ਕੌਰ ਮਿਨਹਾਸ, ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ ਅਤੇ ਤਹਿਸੀਲ ਭਲਾਈ ਅਫ਼ਸਰ ਪਰਮਜੀਤ ਸਿੰਘ ਹਾਜ਼ਰ ਸਨ।


Comments Off on ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.