ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਪ੍ਰਸ਼ਾਸਨ ਨੂੰ ਆਵਾਰਾ ਪਸ਼ੂ ਸੰਭਾਲਣ ਲਈ ਦੋ ਹਫ਼ਤਿਆਂ ਦੀ ਮੋਹਲਤ

Posted On September - 11 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਸਤੰਬਰ

ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੰਗਲਵਾਰ ਨੂੰ ਜਲੰਧਰ ਦੇ ਡੀਸੀ ਵਰਿੰਦਰ ਸ਼ਰਮਾ ਨੂੰ ਮੰਗ ਪੱਤਰ ਸੌਂਪਦੇ ਹੋਏ। -ਫੋਟੋ: ਸਰਬਜੀਤ ਸਿੰਘ

ਸ਼ਹਿਰ ਵਿਚ ਅਵਾਰਾ ਪਸ਼ੂਆਂ ਦੀ ਵਧ ਰਹੀ ਸਮੱਸਿਆ ਤੋਂ ਅੱਕੇ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਦੀਆਂ 7 ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਦਿੱਤਾ। ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ 15 ਦਿਨਾਂ ਵਿਚ ਅਵਾਰਾ ਪਸ਼ੂਆਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਇਨ੍ਹਾਂ ਨੂੰ ਤਹਿਸੀਲ ਕੰਪਲੈਕਸ ਅੰਦਰ ਛੱਡਣ ਲਈ ਮਜਬੂਰ ਹੋਣਗੇ।ਇਨ੍ਹਾਂ ਜਥੇਬੰਦੀਆਂ ਵਿਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਲੰਮਾ ਪਿੰਡ, ਆਗਾਜ਼ ਐਨਜੀਓ, ਮੇਰਾ ਪੰਜਾਬ ਸੋਨੇ ਦਾ ਬਾਗ, ਹਿਊਮਨ ਰਾਈਟਸ ਪ੍ਰੈਸ ਕਲੱਬ, ਸਿੱਖ ਤਾਲਮੇਲ ਕਮੇਟੀ, ਨੌਗੱਜਾ ਸਪੋਰਟਸ ਕਲੱਬ ਅਤੇ ਡਾ. ਬੀਆਰ ਅੰਬੇਡਕਰ ਸੋਸ਼ਲ ਐਂਡ ਐਜੂਕੇਸ਼ਨ ਸੁਸਾਇਟੀ ਸ਼ਾਮਲ ਹਨ।
ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਨੇ ਦੱਸਿਆ ਕਿ ਸ਼ਹਿਰ ਦੇ ਲੋਕ ਬਿਜਲੀ ਦੇ ਬਿੱਲਾਂ ਦੇ ਨਾਲ ਗਊ ਟੈਕਸ ਦਿੰਦੇ ਹਨ। ਇਸ ਤੋਂ ਇਲਾਵਾ ਨਵੀਂ ਗੱਡੀ ਖ੍ਰੀਦਣ ਸਮੇਤ ਹੋਰ ਕਈ ਅਜਿਹੇ ਸਾਧਨ ਬਣਾਏ ਗਏ ਹਨ ਜਿਨ੍ਹਾਂ ਤੋਂ ਗਊ ਟੈਕਸ ਇਕੱਠਾ ਹੋ ਰਿਹਾ ਹੈ। ਲੋਕ ਗਊ ਟੈਕਸ ਵੀ ਦੇ ਰਹੇ ਹਨ ਅਤੇ ਅਵਾਰਾ ਪਸ਼ੂਆਂ ਦੀ ਮਾਰ ਵੀ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਵਾਰਾ ਪਸ਼ੂਆਂ ਦੇ ਝੁੰਡ ਨੈਸ਼ਨਲ ਹਾਈਵੇਅ ’ਤੇ ਜਦੋਂ ਰਾਤਾਂ ਨੂੰ ਘੁੰਮਦੇ ਹਨ ਤਾਂ ਵੱਡੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਵਿਚ ਲੋਕਾਂ ਦੀਆਂ ਜਾਨਾਂ ਵੀ ਚਲੇ ਜਾਂਦੀਆਂ ਹਨ। ਇਨ੍ਹਾਂ ਅਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਇਹ ਹੁਣ ਸੜਕਾਂ ਤੋਂ ਬਾਅਦ ਰਿਹਾਇਸ਼ੀ ਮੁਹੱਲਿਆਂ ਵਿਚ ਵੀ ਜਾ ਵੜੇ ਹਨ। ਇਨ੍ਹਾਂ ਜਥੇਬੰਦੀਆਂ ਨੇ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਨੂੰ ਸੰਭਾਲਣ ਦਾ ਜਲਦੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੇਸ਼ਕਸ਼ ਕੀਤੀ ਕਿ ਜੇ ਜਥੇਬੰਦੀਆਂ ਦੀ ਮਦਦ ਦੀ ਲੋੜ ਹੈ ਤਾਂ ਉਹ ਤਿਆਰ ਹਨ।
ਜ਼ਿਕਰਯੋਗ ਹੈ ਕਿ ਜਿਥੇ ਸ਼ਹਿਰ ’ਚ ਅਵਾਰਾ ਪਸ਼ੂ ਹਰ ਪਾਸੇ ਆਪਣੀ ਦਹਿਸ਼ਤ ਮਚਾ ਰਹੇ ਹਨ ਉਥੇ ਇਹ ਪਸ਼ੂ ਕਈ ਇਲਾਕਿਆਂ ਵਿਚ ਲੋਕਾਂ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਪੌਦਿਆਂ ਦਾ ਵੀ ਨੁਕਸਾਨ ਕਰ ਰਹੇ ਹਨ। ਲੱਧੇਵਾਲੀ ਇਲਾਕੇ ਵਿਚ ਵਾਰਡ ਨੰਬਰ 7 ਅਧੀਨ ਆਉਂਦੇ ਮੁਹੱਲਾ ਸੰਗਮ ਵਿਹਾਰ ਵਿਚ ਸੰਗਮ ਵਿਹਾਰ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਮੁਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਕਰੀਬ ਇਕ ਮਹੀਨਾ ਪਹਿਲਾਂ ਵੱਖ-ਵੱਖ ਪੌਦੇ ਲਾਏ ਸਨ। ਪਿਛਲੇ ਕਰੀਬ ਇਕ ਹਫ਼ਤੇ ਤੋਂ ਅਵਾਰਾ ਪਸ਼ੂ ਰਿਹਾਇਸ਼ੀ ਇਲਾਕੇ ਵਿਚ ਦਾਖ਼ਲ ਹੋ ਚੁੱਕੇ ਹਨ ਤੇ ਇਨ੍ਹਾਂ ਵਿਚੋਂ ਬਹੁਤੇ ਪੌਦਿਆਂ ਨੂੰ ਜਾਂ ਤਾਂ ਖਾ ਚੁੱਕੇ ਹਨ ਜਾਂ ਭੰਨ ਗਏ ਹਨ।


Comments Off on ਪ੍ਰਸ਼ਾਸਨ ਨੂੰ ਆਵਾਰਾ ਪਸ਼ੂ ਸੰਭਾਲਣ ਲਈ ਦੋ ਹਫ਼ਤਿਆਂ ਦੀ ਮੋਹਲਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.