ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪੰਚਾਇਤੀ ਜ਼ਮੀਨ ਦੇ ਝਗੜੇ ’ਚ ਮਾਰੀ ਗੋਲੀ

Posted On September - 11 - 2019

ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ ,10 ਸਤੰਬਰ
ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਕਮਾਲਾ ਬੋਦਲਾ ਵਿਚ ਸੋਮਵਾਰ ਰਾਤ ਪੰਚਾਇਤੀ ਜ਼ਮੀਨ ਦੇ ਝਗੜੇ ਵਿਚ ਗੋਲੀ ਚੱਲਣ ਨਾਲ 55 ਸਾਲ ਦੇ ਇੱਕ ਵਿਅਕਤੀ ਨਿਸ਼ਾਨ ਸਿੰਘ ਗੰਭੀਰ ਦੀ ਬਾਂਹ ’ਤੇ ਗੋਲੀ ਵੱਜੀ ਹੈ । ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੂੰ ਉਸਦੀ ਬਾਂਹ ਵੱਢਣੀ ਪਈ। ਨਿਸ਼ਾਨ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਸਾਢੇ ਨੌਂ ਵਜੇ ਉਹ ਆਪਣੇ ਘਰ ਆ ਰਿਹਾ ਸੀ। ਪਿੰਡ ਦੇ ਕੁਝ ਵਿਅਕਤੀਆਂ ਨਾਲ ਉਸਦਾ ਪੰਚਾਇਤੀ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਦੋਂ ਉਹ ਘਰ ਦੇ ਕੋਲ ਪੁੱਜਾ ਤਾਂ ਮੁਲਜ਼ਮ ਤਜਿੰਦਰ ਸਿੰਘ,ਜਸਪਾਲ ਸਿੰਘ,ਰਣਜੀਤ ਸਿੰਘ,ਲਵਪ੍ਰੀਤ ਸਿੰਘ,ਥੰਮਣ ਸਿੰਘ,ਉਂਕਾਰ ਸਿੰਘ ਅਤੇ ਜਗਮੀਤ ਸਿੰਘ ਨੇ ਘੇਰ ਕੇ ਉਸਦੀ ਕੁੱਟਮਾਰ ਕੀਤੀ ਤੇ ਮੁਲਜ਼ਮ ਜਸਪਾਲ ਸਿੰਘ ਨੇ ਉਸਨੂੰ ਗੋਲੀ ਮਾਰ ਦਿੱਤੀ। ਪੁਲੀਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਦੱਸੇ ਜਾਂਦੇ ਹਨ।


Comments Off on ਪੰਚਾਇਤੀ ਜ਼ਮੀਨ ਦੇ ਝਗੜੇ ’ਚ ਮਾਰੀ ਗੋਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.