ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਫ਼ੌਜ ਵੱਲੋਂ ਘੁਸਪੈਠ ਦੇ ਨਾਕਾਮ ਯਤਨ ਵਾਲੀ ਵੀਡੀਓ ਸਾਂਝੀ

Posted On September - 10 - 2019

ਨਵੀਂ ਦਿੱਲੀ: ਭਾਰਤੀ ਫ਼ੌਜ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੈਟ) ਵੱਲੋਂ ਜੰਮੂ ਤੇ ਕਸ਼ਮੀਰ ਦੇ ਕੇਰਨ ਸੈਕਟਰ ਵਿੱਚ ਕੀਤੇ ਘੁਸਪੈਠ ਦੇ ਨਾਕਾਮ ਯਤਨ ਨੂੰ ਦਰਸਾਉਂਦੀ ਇਕ ਵੀਡੀਓ ਸਾਂਝੀ ਕੀਤੀ ਹੈ। ਦੋ ਮਿੰਟ ਦੀ ਇਸ ਵੀਡੀਓ ਵਿੱਚ ਚਾਰ ਲਾਸ਼ਾਂ ਵਿਖਾਈ ਦਿੰਦੀਆਂ ਹਨ, ਜੋ ਕਿ ਫ਼ੌਜੀ ਸੂਤਰਾਂ ਮੁਤਾਬਕ ਪਾਕਿਸਤਾਨੀ ਘੁਸਪੈਠੀਆਂ ਦੀਆਂ ਹਨ। ਘੁਸਪੈਠ ਦਾ ਇਹ ਯਤਨ 31 ਜੁਲਾਈ ਤੇ 1 ਅਗਸਤ ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ ਸੀ। ਭਾਰਤੀ ਫ਼ੌਜ ਨੇ ਉਸ ਮੌਕੇ ਪੰਜ ਤੋਂ ਸੱਤ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਉਣ ਦਾ ਦਾਅਵਾ ਕੀਤਾ ਸੀ। -ਪੀਟੀਆਈ

 


Comments Off on ਫ਼ੌਜ ਵੱਲੋਂ ਘੁਸਪੈਠ ਦੇ ਨਾਕਾਮ ਯਤਨ ਵਾਲੀ ਵੀਡੀਓ ਸਾਂਝੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.