ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਫਾਇਰ ਸਟਾਫ਼ ਸਬੰਧੀ ਵੱਖਰਾ ਬਜਟ ਮੰਗਣ ਲਈ ਮਤਾ ਪਾਸ

Posted On September - 12 - 2019

ਨਗਰ ਕੌਂਸਲ ਦੀ ਮੀਟਿੰਗ ’ਚ ਸ਼ਮੂਲੀਅਤ ਕਰਦੇ ਹੋਏ ਪ੍ਰਧਾਨ ਸਲਿਲ ਜੈਨ ਤੇ ਕੌਂਸਲਰ।

ਰਾਮ ਗੋਪਾਲ ਰਾਏਕੋਟੀ
ਰਾਏਕੋਟ, 11 ਸਤੰਬਰ
ਸਥਾਨਕ ਨਗਰ ਕੌਂਸਲ ਦੀ ਮੀਟਿੰਗ ਅੱਜ ਪ੍ਰਧਾਨ ਸਲਿਲ ਜੈਨ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਈਓ ਅਮਰਿੰਦਰ ਸਿੰਘ ਸਮੇਤ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਨੇ ਵੀ ਹਿੱਸਾ ਲਿਆ।
ਮੀਟਿੰਗ ’ਚ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਕੌਂਸਲ ਨੂੰ ਦਿੱਤੀ ਗਈ ਫਾਇਰ ਟੈਂਡਰ ਦੀ ਸਹੂਲਤ ਨੂੰ ਫਾਇਰ ਸਟਾਫ ਨਾ ਰੱਖੇ ਜਾਣ ਦੀ ਸੂਰਤ ’ਚ ਵਾਪਸ ਲਏ ਜਾਣ ਸਬੰਧੀ ਆਏ ਵਿਭਾਗੀ ਪੱਤਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਸਲਿਲ ਜੈਨ ਨੇ ਦੱਸਿਆ ਕਿ ਨਗਰ ਕੌਂਸਲ ਫਾਇਰ ਸਟਾਫ ਰੱਖਣ ਦਾ ਖਰਚਾ ਉਠਾਉਣ ਵਿੱਚ ਅਸਮਰੱਥ ਹੈ। ਫਾਇਰ ਟੈਂਡਰ ਦੀ ਸਹੂਲਤ ਸ਼ਹਿਰ ਲਈ ਬੇਹੱਦ ਜ਼ਰੂਰੀ ਹੈ, ਇਸ ਲਈ ਵਿਭਾਗ ਤੋਂ ਨਗਰ ਕੌਂਸਲ ਵਲੋਂ ਫਾਇਰ ਸਟਾਫ ਲਈ ਵੱਖਰੇ ਬਜਟ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੀ ਨਗਰ ਕੌਂਸਲ ਵਲੋਂ ਵਿਭਾਗ ਨੂੰ ਕੁਝ ਤਜ਼ਵੀਜਾਂ ਭੇਜ ਕੇ ਇਸ ਮਾਮਲੇ ’ਚ ਸਹਿਯੋਗ ਦੀ ਮੰਗ ਕੀਤੀ ਗਈ ਹੈ। ਮੀਟਿੰਗ ਵਿੱਚ ਸ਼ਹਿਰ ’ਚ ਟ੍ਰੈਫਿਕ ਸਮੱਸਿਆ ਨੂੰ ਦੇਖਦੇ ਹੋਏ ਵਾਹਨ ਪਾਰਕਿੰਗ ਬਣਾਉਣ ਲਈ ਨਗਰ ਕੌਂਸਲ ਦੇ ਪਿਛਲੇ ਪਾਸੇ ਪਈ ਜਗ੍ਹਾ ’ਚ ਕਾਰ ਪਾਰਕਿੰਗ ਬਣਾਉਣ ਬਾਰੇ ਵਿਚਾਰ ਕੀਤਾ ਗਿਆ।
ਸ਼ਹਿਰ ’ਚ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਬੱਸ ਸਟੈਂਡ ਦੇ ਸਬੰਧ ’ਚ ਫੈਸਲਾ ਲਿਆ ਗਿਆ ਕਿ ਇਹ ਬੱਸ ਸਟੈਂਡ ਪੁਰਾਣੇ ਬੱਸ ਸਟੈਂਡ ਵਾਲੇ ਸਥਾਨ ’ਤੇ ਹੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸ਼ਹਿਰ ’ਚ ਘੁੰਮਦੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਦੇ ਸਹਿਯੋਗ ਲੈਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ, ਕੌਂਸਲਰ ਮੁਲਖਰਾਜ ਸਿੰਘ, ਗਣੇਸ਼ ਬਹਾਦਰ, ਕੌਂਸਲਰ ਸੁਰਿੰਦਰ ਸਿੰਘ ਪੱਪੀ ਸਪਰਾ, ਹਰਵਿੰਦਰ ਸਿੰਘ ਬਿੱਟੂ, ਮੇਹਰ ਚੰਦ, ਬੂਟਾ ਸਿੰਘ, ਕੁਲਵਿੰਦਰ ਸਿੰਘ ਗੋਰਾ ਹਾਜ਼ਰ ਸਨ।


Comments Off on ਫਾਇਰ ਸਟਾਫ਼ ਸਬੰਧੀ ਵੱਖਰਾ ਬਜਟ ਮੰਗਣ ਲਈ ਮਤਾ ਪਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.