ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਫਾਜ਼ਿਲਕਾ ’ਚ ਪਤਨੀ ਦਾ ਗਲ਼ ਵੱਢਿਆ

Posted On September - 13 - 2019

ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 12 ਸਤੰਬਰ
ਜ਼ਿਲ੍ਹੇ ਦੇ ਪਿੰਡ ਗੰਜੂਆਣਾ ਹਸਤਾ ’ਚ ਪਤੀ ਨੇ ਕੁਹਾੜੀ ਨਾਲ ਪਤਨੀ ਦਾ ਗਲਾ ਵੱਢ ਦਿੱਤਾ। ਮ੍ਰਿਤਕਾ ਪਰਮਜੀਤ ਕੌਰ (54) ਦੇ ਪੁੱਤਰ ਗਗਨਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਪਿਤਾ ਪੂਰਨ ਚੰਦ ਨੇ ਮਾਂ ’ਤੇ ਕੁਹਾੜੀ ਨਾਲ ਵਾਰ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਪੁਲੀਸ ਫਾਜ਼ਿਲਕਾ ਦੇ ਇੰਚਾਰਜ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਪੂਰਨ ਚੰਦ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦਾ ਇਲਾਜ ਚਲਦਾ ਸੀ ਪਰ ਹੁਣ ਉਸ ਨੇ ਦਵਾਈ ਬੰਦ ਕਰ ਦਿੱਤੀ ਸੀ। ਪੁਲੀਸ ਅਧਿਕਾਰੀ ਮੁਤਾਬਕ ਪੂਰਨ ਚੰਦ ਦਾ ਮਾਮੂਲੀ ਗੱਲਾਂ ’ਤੇ ਪਤਨੀ ਨਾਲ ਲੜਾਈ-ਝਗੜਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤੜਕੇ 4 ਵਜੇ ਮਾਮੂਲੀ ਝਗੜੇ ਕਾਰਨ ਪੂਰਨ ਚੰਦ ਨੇ ਪਤਨੀ ਦੀ ਗਰਦਨ ’ਤੇ ਕੁਹਾੜੀ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲੀਸ ਵੱਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਾਲੇ ਫਰਾਰ ਹੈ ਪਰ ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਨੇ ਪਰਮਜੀਤ ਕੌਰ ਦੀ ਮ੍ਰਿਤਕ ਦੇਹ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ’ਚ ਭੇਜ ਦਿੱਤੀ ਹੈ।


Comments Off on ਫਾਜ਼ਿਲਕਾ ’ਚ ਪਤਨੀ ਦਾ ਗਲ਼ ਵੱਢਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.