ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਫਿਊਜ਼ ਲਾਉਣ ਗਏ ਲਾਈਨਮੈਨ ਦੀ ਮੌਤ

Posted On September - 11 - 2019

ਪੱਤਰ ਪ੍ਰੇਰਕ
ਮੁਕੇਰੀਆਂ, 10 ਸਤੰਬਰ
ਪਾਵਰਕੌਮ ਦੀ ਮੁਕੇਰੀਆਂ ਸਬ ਡਵੀਜ਼ਨ ਅਧੀਨ ਪੈਂਦੇ ਫੀਡਰ ਦੇਵੀਦਾਸ ’ਤੇ ਇੱਕ ਲਾਈਨਮੈਨ ਦੀ ਸ਼ਿਕਾਇਤ ਦੌਰਾਨ ਫਿਊਜ਼ ਲਾਉਂਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਐਸਡੀਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਦੋ ਕੁ ਵਜੇ ਦੇਵੀਦਾਸ ਫੀਡਰ ’ਤੇ ਤਾਇਨਾਤ ਲਾਈਨਮੈਨ ਪ੍ਰੀਤਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਪੰਡੋਰੀ ਲਮੀਨ ਆਪਣੇ ਇੱਕ ਸਾਥੀ ਨਾਲ ਉਮਰਪੁਰ ਤੋਂ ਤੱਗੜਾਂ ਦਰਮਿਆਨ ਪੈਂਦੇ ਇੱਕ ਡੇਰੇ ਵਿੱਚ ਬਿਜਲੀ ਸਬੰਧੀ ਸ਼ਿਕਾਇਤ ਅਟੈਂਡ ਕਰਨ ਗਿਆ ਸੀ ਼ਤੇ ਟਰਾਂਸਫਾਰਮਰ ਦਾ ਫਿਊਜ਼ ਲਗਾਉਂਦੇ ਸਮੇਂ ਘਟਨਾ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਕਰੰਟ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।


Comments Off on ਫਿਊਜ਼ ਲਾਉਣ ਗਏ ਲਾਈਨਮੈਨ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.