ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਫੌਜ ’ਚ ਭਰਤੀ ਲਈ ਟਰੇਨਿੰਗ 13 ਤੋਂ

Posted On September - 10 - 2019

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਸਤੰਬਰ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੇਵਾ ਮੁਕਤ ਲੈਫ. ਕਰਨਲ (ਰਿਟਾ.) ਜਸਬੀਰ ਸਿੰਘ ਬੋਪਾਰਏ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ, ਮੋਗਾ, ਮੁਹਾਲੀ ਤੇ ਲੁਧਿਆਣਾ ਦੇ ਨੌਜਵਾਨਾਂ ਲਈ ਫੌਜ ਵਿੱਚ ਭਰਤੀ 18 ਨਵੰਬਰ ਤੋਂ 27 ਨਵੰਬਰ 2019 ਤੱਕ ਲੁਧਿਆਣਾ ਵਿਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐੱਸਐੱਫ, ਸੀਆਈਐੱਸਐੱਫ, ਸੀਆਰਪੀਐੱਫ, ਐੱਸਐੱਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐੱਨਆਈਏ ਤੇ ਐੱਸਐੱਸਐੱਫ ਵਿੱਚ ਨੌਜਵਾਨਾਂ ਦੀ ਸਰਕਾਰ ਦੁਆਰਾ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਭਰਤੀ ਲਈ ਸਿਖਲਾਈ ਪ੍ਰਾਪਤ ਕਰਨ ਵਾਲੇ ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਬੱਚਤ ਭਵਨ ਦੇ ਪਿਛਲੇ ਪਾਸੇ ਅਤੇ ਸਿਵਲ ਹਸਪਤਾਲ ਦੇ ਸਾਹਮਣੇ ਸਥਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਸੀਮਤ ਸੀਟਾਂ ਹਨ ਅਤੇ ਇਹ ਟਰੇਨਿੰਗ 13 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਟਰੇਨਿੰਗ ਸ਼ੁਰੂ ਹੋਣ ਤੋਂ ਬਾਅਦ ਕਿਸੇ ਨੂੰ ਵੀ ਦਾਖਲਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਪੰਜਾਬ ਦੇ ਯੋਗ ਲੜਕੇ ਟਰੇਨਿੰਗ ਦਾ ਵੱਧ ਤੋਂ ਵੱਧ ਲਾਹਾ ਲੈਣ। 85568-41311 ਜਾਂ 97809-65279 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


Comments Off on ਫੌਜ ’ਚ ਭਰਤੀ ਲਈ ਟਰੇਨਿੰਗ 13 ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.