ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਬਟਾਲਾ ਹਾਦਸਾ: ਬਾਜਵਾ ਵੱਲੋਂ ਘਟਨਾ ਸਥਾਨ ਦਾ ਦੌਰਾ

Posted On September - 10 - 2019

ਘਟਨਾ ਸਥਾਨ ਦਾ ਦੌਰਾ ਕਰਦੇ ਹੋਏ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ।

ਹਰਜੀਤ ਸਿੰਘ ਪਰਮਾਰ
ਬਟਾਲਾ, 9 ਸਤੰਬਰ
ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਟਾਲਾ ਦੀ ਹਾਦਸੇ ਵਾਲੀ ਪਟਾਕਾ ਫੈਕਟਰੀ ਦਾ ਦੌਰਾ ਕੀਤਾ ਅਤੇ ਤਬਾਹੀ ਦਾ ਮੰਜ਼ਰ ਵੇਖਿਆ। ਮਗਰੋਂ ਉਹ ਤਬਾਹ ਹੋਈ ਫੈਕਟਰੀ ਦੇ ਕੋਲ ਹੀ ਇੱਕ ਪੀੜਤ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਗਏ, ਜਿਨ੍ਹਾਂ ਦੇ ਪਰਿਵਾਰ ਦੇ 2 ਜੀਅ (ਮਾਂ-ਪੁੱਤ) ਇਸ ਹਾਦਸੇ ਵਿਚ ਮਾਰੇ ਗਏ ਸਨ।
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਬਟਾਲਾ ਕਲੱਬ ਪਹੁੰਚੇ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੀ ਹੀ ਸਰਕਾਰ ’ਤੇ ਨਿਸ਼ਾਨੇ ਸਾਧੇ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਹਾਦਸੇ ਲਈ ਐਲਾਨੀ ਮੈਜਿਸਟਰੇਰੀ ਜਾਂਚ ’ਤੇ ਸਵਾਲ ਚੁੱਕਦਿਆਂ ਇਸ ਦੀ ਜਾਂਚ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਕੋਲੋਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਇਸ ਸਬੰਧੀ ਸਹੀ ਕਦਮ ਚੁੱਕੇ ਹੁੰਦੇ ਤਾਂ ਇਹ ਹਾਦਸਾ ਨਾ ਵਾਪਰਦਾ। ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਹਾਦਸੇ ਲਈ ਸਿੱਧੇ ਤੌਰ ’ਤੇ ਸਰਕਾਰੀ ਤੰਤਰ ਨੂੰ ਦੋਸ਼ੀ ਠਹਿਰਾਉਂਦਿਆਂ ਸਰਕਾਰ ਵੱਲੋਂ ਐਲਾਨੇ ਮੁਆਵਜ਼ੇ ਨੂੰ ਬਹੁਤ ਘੱਟ ਦੱਸਿਆ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਅਤੇ ਗੰਭੀਰ ਜ਼ਖ਼ਮੀਆਂ ਨੂੰ 11-11 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।


Comments Off on ਬਟਾਲਾ ਹਾਦਸਾ: ਬਾਜਵਾ ਵੱਲੋਂ ਘਟਨਾ ਸਥਾਨ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.