ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਬਰਸਾਤੀ ਪਾਣੀ ਦੀ ਸੰਭਾਲ ਲਈ ਰੀਚਾਰਜਿੰਗ ਪਿੱਟ ਦਾ ਜਾਇਜ਼ਾ

Posted On September - 11 - 2019

ਰੀਚਾਰਜਿੰਗ ਪਿੱਟ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ। -ਫੋਟੋ : ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 10 ਸਤੰਬਰ
ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਜਲ ਸ਼ਕਤੀ ਅਭਿਆਨ ਤਹਿਤ ਪੰਜਾਬ ਸਰਕਾਰ ਦੇ ਯਤਨਾਂ ਦੁਆਰਾ ਕਸਬਾ ਬਲਬੇੜਾ ਵਿੱਚ ਪਿੰਡ ਦੀਆਂ ਸਾਂਝੀਆਂ ਥਾਵਾਂ ’ਤੇ ਪਾਣੀ ਰੀਚਾਰਜਿੰਗ ਪਿੱਟ ਅਤੇ ਘਰਾਂ ’ਚ ਸ਼ੋਕ ਪਿੱਟ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਲਗਾਏ ਜਾ ਰਹੇ ਹਨ ਜਿਸ ਦਾ ਜਾਇਜ਼ਾ ਲੈਣ ਲਈ ਅੱਜ ਭਾਰਤ ਸਰਕਾਰ ਦੇ ਅਧਿਕਾਰੀ ਆਈਏਐਸ ਮਧੂਕਰ ਮਧੂਪਤਾ ਦੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਸਨੌਰ, ਰਾਜਪੁਰਾ, ਪਾਤੜਾਂ ਤੇ ਪੰਜਾਬ ਅੰਦਰ ਕਈ ਹੋਰ ਸ਼ਹਿਰਾਂ, ਕਸਬਿਆਂ ਵਿੱਚ ਲਗਾਏ ਜਾ ਰਹੇ ਹਨ ਜੋ ਕਿ ਸਰਕਾਰ ਦ ਬਹੁਤ ਵੱਡਾ ਉਪਰਾਲਾ ਹੈ ਜਿਸਦਾ ਲਾਭ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਾਸੀਆਂ ਨੂੰ ਮਿਲੇਗਾ। ਇਸ ਮੌਕੇ ਰਣਜੀਤ ਸਿੰਘ ਸਰਪੰਚ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਬਰਸਾਤ ਦਾ ਪਾਣੀ ਜ਼ਮੀਨ ਵਿੱਚ ਜਾਵੇਗਾ ਤੇ ਬਾਅਦ ਵਿੱਚ ਉਸ ਪਾਣੀ ਨੂੰ ਵਰਤਣਯੋਗ ਬਣਾਇਆ ਜਾਵੇਗਾ। ਇਸ ਮੌਕੇ ਏਪੀਓ ਮਨਰੇਗਾ ਅਮਨਦੀਪ ਸਿੰਘ, ਜੇਈ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਸੈਕਰੇਟਰੀ ਮਨਰੇਗਾ, ਬਲਜਿੰਦਰ ਸਿੰਘ ਸਲੇਮਪੁਰ ਅਤੇ ਟੀਏ ਅਰਸ਼ਦੀਪ ਸਿੰਘ ਹਾਜ਼ਰ ਸਨ।


Comments Off on ਬਰਸਾਤੀ ਪਾਣੀ ਦੀ ਸੰਭਾਲ ਲਈ ਰੀਚਾਰਜਿੰਗ ਪਿੱਟ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.