ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਬਹੁਜਨ ਫਰੰਟ ਪੰਜਾਬ ਵੱਲੋਂ ਭੁੱਖ ਹੜਤਾਲ

Posted On September - 13 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਸਤੰਬਰ

ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਕਾਰਕੁੰਨ। -ਫੋਟੋ : ਪੰਜਾਬੀ ਟ੍ਰਿਬਿਊਨ

ਬਹੁਜਨ ਫਰੰਟ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤੀ ਜਾ ਰਹੀ ਭੁੱਖ ਹੜਤਾਲ 13 ਸਤੰਬਰ ਨੂੰ ਸਮਾਪਤ ਹੋ ਜਾਵੇਗੀ ਤੇ ਫਰੰਟ ਵੱਲੋਂ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਫਰੰਟ ਦੇ ਆਗੂਆਂ ਸੁਖਵਿੰਦਰ ਸਿੰਘ ਕੋਟਲੀ ਅਤੇ ਰਮੇਸ਼ ਚੋਹਕਾਂ ਨੇ ਦੱਸਿਆ ਕਿ ਤੁਗਲਕਾਬਾਦ ਵਿਚ ਦਿੱਲੀ ਵਿਕਾਸ ਅਥਾਰਟੀ ਵੱਲੋਂ ਗੁਰੂ ਰਵਿਦਾਸ ਦਾ ਮੰਦਰ ਢਾਹ ਦਿੱਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ 13 ਸਤੰਬਰ ਤੱਕ ਮਸਲੇ ਦਾ ਕੋਈ ਨਾ ਕੋਈ ਹੱਲ ਕੱਢਿਆ ਜਾਵੇਗਾ। ਬਹੁਜਨ ਫਰੰਟ ਪੰਜਾਬ ਦੇ ਆਗੂਆਂ ਨੇ ਉਦੋਂ ਐਲਾਨ ਕੀਤਾ ਸੀ ਕਿ ਉਹ ਲੜੀਵਾਰ 2 ਤੋਂ 13 ਸਤੰਬਰ ਤੱਕ ਰੋਸ ਧਰਨਾ ਤੇ ਭੁੱਖ ਹੜਤਾਲ ਕਰਨਗੇ, ਜੇਕਰ ਮਿੱਥੀ ਸਮਾਂ ਸੀਮਾਂ ਵਿਚ ਕੋਈ ਹੱਲ ਨਾ ਕੱਢਿਆ ਗਿਆ ਤਾਂ ਅਗਲੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਅੱਜ ਇੱਥੇ ਜਗਦੀਸ਼ ਰਾਣਾ, ਦਰਸ਼ਨ ਲਾਲ ਜੇਠੂਮਜਾਰਾ, ਜਗਦੀਸ਼ ਦੀਸ਼ਾ, ਦਿਲਬਾਗ ਸਿੰਘ ਸੱਲ੍ਹਣ ਅਤੇ ਜਸਵਿੰਦਰ ਬੱਲ ਨੇ ਕਿਹਾ ਕਿ ਬਹੁਜਨ ਫਰੰਟ ਪੰਜਾਬ, ਸੰਤ ਸਮਾਜ, ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਹੀ ਲੜੀਵਾਰ ਭੁੱਖ ਹੜਤਾਲ ਕਰਕੇ ਰੋਸ ਪ੍ਰਗਟਾਇਆ ਜਾ ਰਿਹਾ ਹੈ।


Comments Off on ਬਹੁਜਨ ਫਰੰਟ ਪੰਜਾਬ ਵੱਲੋਂ ਭੁੱਖ ਹੜਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.