ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਬਾਬਾ ਫ਼ਰੀਦ ਸੁਸਾਇਟੀ ਵੱਲੋਂ ਐਵਾਰਡਾਂ ਲਈ ਸ਼ਖ਼ਸੀਅਤਾਂ ਦਾ ਐਲਾਨ

Posted On September - 10 - 2019

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 9 ਸਤੰਬਰ
ਬਾਬਾ ਸ਼ੇਖ ਫ਼ਰੀਦ ਦੀ ਯਾਦ ਵਿਚ 19 ਤੋਂ 23 ਸਤੰਬਰ ਤੱਕ ਇੱਥੇ ਮਨਾਏ ਜਾ ਰਹੇ ਆਗਮਨ ਪੁਰਬ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਦੀ ਸਰਪ੍ਰਸਤੀ ਕਰ ਰਹੀ ਬਾਬਾ ਫ਼ਰੀਦ ਸੁਸਾਇਟੀ ਨੇ ਇਸ ਵਾਰ ਦਾ ਇਮਾਨਦਾਰੀ ਐਵਾਰਡ ਆਈਜੀ ਬੀ. ਚੰਦਰ ਸ਼ੇਖਰ ਨੂੰ ਦੇਣ ਦਾ ਐਲਾਨ ਕੀਤਾ ਹੈ।
ਸੁਸਾਇਟੀ ਨੇ ਮਨੁੱਖਤਾ ਦੀ ਸੇਵਾ ਬਦਲੇ ‘ਭਗਤ ਪੂਰਨ ਸਿੰਘ ਐਵਾਰਡ’ ਅੰਮ੍ਰਿਤਸਰ ਦੇ ਸਾਬਕਾ ਡਿਪਟੀ ਕਮਿਸ਼ਨਰ ਗੁਰਦੇਵ ਸਿੰਘ ਨੂੰ ਦੇਣ ਦਾ ਐਲਾਨ ਕੀਤਾ ਹੈ। ਗੁਰਦੇਵ ਸਿੰਘ 1984 ਵਿਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਨ ਅਤੇ ਉਨ੍ਹਾਂ ਨੇ ਭਾਰਤੀ ਫ਼ੌਜ ਨੂੰ ਹਰਿਮੰਦਰ ਸਾਹਿਬ ਉੱਪਰ ਹਮਲਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਸੁਸਾਇਟੀ ਨੇ ਅਪਾਹਜ ਆਸ਼ਰਮ ਜਲੰਧਰ ਦੇ ਚੇਅਰਮੈਨ ਤਰਸੇਮ ਕਪੂਰ ਨੂੰ ਵੀ ਭਗਤ ਪੂਰਨ ਐਵਾਰਡ ਦੇਣ ਦਾ ਐਲਾਨ ਕੀਤਾ ਹੈ, ਜੋ ਹੁਣ ਤੱਕ ਸਮਾਜ ਵੱਲੋਂ ਠੁਕਰਾਏ 200 ਤੋਂ ਵੱਧ ਅਪਹਾਜ ਵਿਅਕਤੀਆਂ ਨੂੰ ਆਸਰਾ ਦੇ ਚੁੱਕੇ ਹਨ। ਸੁਸਾਇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਐਵਾਰਡਾਂ ਲਈ ਚੁਣੀਆਂ ਇਨ੍ਹਾਂ ਸ਼ਖ਼ਸੀਅਤਾਂ ਨੂੰ ਇਕ-ਇਕ ਲੱਖ ਰੁਪਏ ਦਾ ਨਗਦ ਇਨਾਮ, ਦੋਸ਼ਾਲਾ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਆਗਮਨ ਪੁਰਬ ਦੇ ਆਖ਼ਰੀ ਦਿਨ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਫ਼ਰੀਦਕੋਟ ਵਿਖੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਐਵਾਰਡ 2000 ਤੋਂ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਤੱਕ 44 ਸ਼ਖ਼ਸੀਅਤਾਂ ਨੂੰ ਇਨ੍ਹਾਂ ਐਵਾਰਡਾਂ ਨਾਲ ਨਿਵਾਜਿਆ ਜਾ ਚੁੱਕਾ ਹੈ।


Comments Off on ਬਾਬਾ ਫ਼ਰੀਦ ਸੁਸਾਇਟੀ ਵੱਲੋਂ ਐਵਾਰਡਾਂ ਲਈ ਸ਼ਖ਼ਸੀਅਤਾਂ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.