ਜਵਾਨੀ ਦੇ ਅਵੱਲੇ ਜੋਸ਼ ’ਚ ਹੋਸ਼ ਰੱਖਣਾ ਵੀ ਜ਼ਰੂਰੀ !    ਨੌਜਵਾਨ ਸੋਚ:ਵਿਦਿਆਰਥੀ ਸਿਆਸਤ ਦਾ ਉਭਾਰ !    ਸਭ ਦੇ ਸਿਰ ਚੜ੍ਹ ਬੋਲ ਰਹੀ ਟਿੱਕ ਟੌਕ ਦੀ ਦੀਵਾਨਗੀ !    ਖੇਲੋ ਇੰਡੀਆ: ਉਤਕਰਸ਼ ਤੇ ਪ੍ਰਿਯੰਕਾ ਨੂੰ ਸੋਨ ਤਗ਼ਮੇ !    ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ !    ਕੇਰਲ ਹਾਈ ਕੋਰਟ ਨੇ ਕਾਲਜਾਂ ਤੇ ਸਕੂਲਾਂ ਵਿੱਚ ਪ੍ਰਦਰਸ਼ਨ ਕਰਨ ’ਤੇ ਰੋਕ ਲਗਾਈ !    ਨਵੀਨ ਪਟਨਾਇਕ ਬੀਜੇਡੀ ਦੇ ਅੱਠਵੀਂ ਵਾਰ ਪ੍ਰਧਾਨ ਬਣੇ !    ਕੈਨੇਡਾ ਨੇ ਚੀਨ ਦੇ ਸ਼ਹਿਰਾਂ ਨੂੰ ਹਵਾਈ ਸੇਵਾ ਸ਼ੁਰੂ ਨਾ ਕੀਤੀ !    ਸੰਵਿਧਾਨ ਬਚਾਓ ਮੰਚ ਵੱਲੋਂ ਦਿੱਲੀ ਵਿਚ ਫੈਲਾਈ ਜਾ ਰਹੀ ਹਿੰਸਾ ਦੀ ਨਿਖੇਧੀ !    ਢੀਂਡਸਾ ਦੀ ਟਕਸਾਲੀਆਂ ਨਾਲ ਨਹੀਂ ਗਲਣੀ ਸਿਆਸੀ ਦਾਲ !    

ਬਾਬੇ ਨਾਨਕ ਦੀ ਨਗਰੀ ’ਚ ਮੰਤਰੀ ਮੰਡਲ ਦੀ ਇਤਿਹਾਸਕ ਮੀਟਿੰਗ ਅੱਜ

Posted On September - 10 - 2019

ਪਾਲ ਸਿੰਘ ਨੌਲੀ
ਜਲੰਧਰ, 9 ਸਤੰਬਰ

ਸੁਲਤਾਨਪੁਰ ਲੋਧੀ ਵਿਚ ਬਣ ਰਹੇ ਮੁੱਖ ਪੰਡਾਲ ਦੀਆਂ ਚੱਲ ਰਹੀਆਂ ਤਿਆਰੀਆਂ। -ਫੋਟੋ: ਪੰਜਾਬੀ ਟ੍ਰਿਬਿਊਨ

550ਵੇਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 10 ਸਤੰਬਰ ਨੂੰ ਸੁਲਤਾਨਪੁਰ ਲੋਧੀ ਆ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਲਈ ਪੱਬਾਂ ਭਾਰ ਹੈ। ਚੱਲ ਰਹੇ ਕੰਮਾਂ ’ਚ ਤੇਜ਼ੀ ਆ ਗਈ ਹੈ। ਪੰਜਾਬ ਮੰਤਰੀ ਮੰਡਲ ਦੀ ਚੰਡੀਗੜ੍ਹ ਤੋਂ ਬਾਹਰ ਹੋਣ ਵਾਲੀ ਇਹ ਪਹਿਲੀ ਮੀਟਿੰਗ ਇਕ ਨਵਾਂ ਇਤਿਹਾਸ ਸਿਰਜੇਗੀ। ਇਸ ਮੀਟਿੰਗ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਪ੍ਰਤੀ ਆਪਣੀ ਸਰਕਾਰ ਦੀ ਗੰਭੀਰਤਾ ਨੂੰ ਵੀ ਸੂਬੇ ਦੇ ਲੋਕਾਂ ਸਾਹਮਣੇ ਰੱਖਣ ਦਾ ਸਪੱਸ਼ਟ ਸੰਕੇਤ ਦੇਣਗੇ। ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਇਹ ਮੀਟਿੰਗ ਦਾਣਾ ਮੰਡੀ ’ਚ ਬਣੇ ਮਾਰਕੀਟ ਕਮੇਟੀ ਦੇ ਦਫਤਰ ਵਿਚ ਹੋਵੇਗੀ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਇਥੇ ਬਣੇ ਗੁਰੂ ਨਾਨਕ ਸਟੇਡੀਅਮ ਵਿਚ ਉਤਰੇਗਾ ਤੇ ਉਥੋਂ ਉਹ ਸਿੱਧੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਣ ਲਈ ਜਾਣਗੇ। ਗੁਰਦੁਆਰਾ ਬੇਰ ਸਾਹਿਬ ਦੇ ਪਿਛਲੇ ਪਾਸੇ ਹੀ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਮੁੱਖ ਪੰਡਾਲ ਬਣਾਇਆ ਜਾ ਰਿਹਾ ਹੈ, ਉਥੇ ਵੀ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਸੀ। ਸ਼ਰਧਾਲੂਆਂ ਦੀ ਰਿਹਾਇਸ਼ ਲਈ ਸੁਲਤਾਨਪੁਰ ਲੋਧੀ ’ਚ ਆਰਜ਼ੀ ਤੌਰ ’ਤੇ ਤਿੰਨ ਥਾਵਾਂ ’ਤੇ ਟੈਂਟ ਸਿਟੀ ਬਣਾਏ ਜਾ ਰਹੇ ਹਨ। ਉਥੇ ਵੀ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਸੀ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਥੇ ਆਉਣ ’ਤੇ ਪ੍ਰਗਤੀ ਰਿਪੋਰਟ ਦਿੱਤੀ ਜਾ ਸਕੇ।
ਪਵਿੱਤਰ ਕਾਲੀ ਵੇਈਂ ਦੇ ਕਿਨਾਰੇ ’ਤੇ ਬਣਾਏ ਜਾ ਰਹੇ ਦੋ ਫੁੱਟ ਬ੍ਰਿਜ ਦਾ ਉਪਰਲਾ ਢਾਂਚਾ ਬਣ ਕੇ ਤਿਆਰ ਹੋ ਗਿਆ ਹੈ ਤੇ ਉਸ ਨੂੰ ਫਿੱਟ ਕਰਨ ਲਈ ਵਿਭਾਗ ਦੇ ਅਧਿਕਾਰੀ ਯੋਜਨਾ ਬਣਾਉਣ ਵਿਚ ਲੱਗੇ ਹੋਏ ਹਨ। ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਵੀ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਸੀ। ਮੁੱਖ ਸਮਾਗਮ ਲਈ ਜਿਹੜਾ ਪੰਡਾਲ ਬਣਾਇਆ ਜਾਣਾ ਹੈ ਉਥੇ ਬੈਠਣ ਦੀ ਸਮਰੱਥਾ 25 ਹਜ਼ਾਰ ਦੇ ਕਰੀਬ ਦੱਸੀ ਜਾ ਰਹੀ ਹੈ। ਪੰਡਾਲ ਅੱਧਿਓਂ ਵੱਧ ਬਣ ਗਿਆ ਹੈ ਤੇ ਉਸ ਦਾ ਇਕ ਹਿੱਸਾ ਬਣਾਉਣ ਲਈ ਮਜ਼ਦੂਰ ਵੱਡੀ ਗਿਣਤੀ ਵਿਚ ਲੱਗੇ ਹੋਏ ਸਨ। ਇਹ ਪੰਡਾਲ ਵਾਟਰ ਪਰੂਫ ਹੋਵੇਗਾ ਤਾਂ ਜੋ ਮੌਸਮ ਦੀ ਖਰਾਬੀ ਦੌਰਾਨ ਵੀ ਸਮਾਗਮ ਪ੍ਰਭਾਵਿਤ ਨਾ ਹੋ ਸਕਣ। ਸ਼ਰਧਾਲੂਆਂ ਦੇ ਵੱਡੀ ਗਿਣਤੀ ’ਚ ਆਉਣ ਦੀ ਸੂਰਤ ਵਿਚ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਵਿੱਤਰ ਕਾਲੀ ਵੇਈਂ ਦੇ ਕਿਨਾਰਿਆਂ ’ਤੇ ਵੀ ਰੇਲਿੰਗ ਲਗਾਈ ਜਾ ਰਹੀ ਹੈ। ਵੇਈਂ ਉੱਪਰ ਹੀ ਵੱਖ-ਵੱਖ ਥਾਵਾਂ ’ਤੇ 9 ਪੁਲ ਬਣਾਏ ਜਾ ਰਹੇ ਹਨ ਜਿਨ੍ਹਾਂ ਦਾ ਕਾਫੀ ਕੰਮ ਮੁਕੰਮਲ ਹੋ ਚੁੱਕਾ ਹੈ।
ਸੁਲਤਾਨਪੁਰ ਲੋਧੀ ’ਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ’ਤੇ ਆਪ ਦੇਖ ਰਹੇ ਹਨ ਤੇ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਮੁੱਖ ਮੰਤਰੀ ਦਫਤਰ ਨਾਲ ਬਣਿਆ ਰਹਿੰਦਾ ਹੈ।


Comments Off on ਬਾਬੇ ਨਾਨਕ ਦੀ ਨਗਰੀ ’ਚ ਮੰਤਰੀ ਮੰਡਲ ਦੀ ਇਤਿਹਾਸਕ ਮੀਟਿੰਗ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.