ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਬਿਜਲੀ ਬੋਰਡ ਦੇ ਪੈਨਸ਼ਨਰਾਂ ਵੱਲੋਂ ਰੋਸ ਮਾਰਚ

Posted On September - 13 - 2019

ਪੱਤਰ ਪ੍ਰੇਰਕ
ਅਜਨਾਲਾ, 12 ਸਤੰਬਰ

ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਕਾਮੇ ਰੋਸ ਮਾਰਚ ਕਰਦੇ ਹੋਏ।-ਫੋਟੋ: ਅਸ਼ੋਕ ਸ਼ਰਮਾ

ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਮਾਰਚਕਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ। ਰੋਸ ਮਾਰਚ ਦੀ ਅਗਵਾਈ ਸੋਮਨਾਥ ਮਰਵਾਹਾ ਨੇ ਕੀਤੀ। ਰੋਸ ਮਾਰਚ ਮਗਰੋਂ ਕਾਲਿਆਂ ਵਾਲੇ ਖੂਹ ’ਤੇ ਹੋਈ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਬੁਲਾਰਿਆਂ ਨੇ ਪਾਵਰਕੌਮ ਤੇ ਸਰਕਾਰ ਕੋਲੋਂ ਮੰਗ ਕੀਤੀ ਕਿ ਬਿਜਲੀ ਬੋਰਡ ਦੇ ਪੈਨਸ਼ਨਰਾਂ ਨੂੰ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਾਂਗ ਬਿਨਾਂ ਸ਼ਰਤ ਪੇਅ ਪੈਂਡ ਦਿੱਤਾ ਜਾਵੇ, ਜਨਵਰੀ 2006 ਤੋਂ ਨਵੰਬਰ 2011 ਤਕ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਸਕੇਲ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਨੀਤੀ ਬਹਾਲ ਕੀਤੀ ਜਾਵੇ, ਡਿਊਟੀ ਦੌਰਾਨ ਮੌਤ ਦਾ ਸ਼ਿਕਾਰ ਹੋਣ ਵਾਲੇ ਮੁਲਾਜ਼ਮਾਂ ਦੇ ਪਰਿਵਾਰ ਵਿੱਚੋਂ ਇਕ ਨੂੰ ਨੌਕਰੀ ਦਿੱਤੀ ਜਾਵੇ, ਸੇਵਾਮੁਕਤ ਮੁਲਾਜ਼ਮਾਂ ਨੂੰ ਵੀ ਬਿਜਲੀ ਦੇ ਮੁਫਤ ਯੂਨਿਟ ਦਿੱਤੇ ਜਾਣ ਆਦਿ। ਇਸ ਮੀਟਿੰਗ ਨੂੰ ਵਿਰਸਾ ਸਿੰਘ ਰਮਦਾਸ, ਬਲਦੇਵ ਸਿੰਘ ਅਜਨਾਲਾ, ਹਰਦੀਪ ਸਿੰਘ, ਸ਼ਿਵਦੀਪ ਸਿੰਘ, ਗੋਪਾਲ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਗੁਰਮੁਖ ਸਿੰਘ, ਰੂਪ ਨਰਾਇਣ, ਬਲਬੀਰ ਸਿੰਘ, ਕਸ਼ਮੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਧਾਰੀਵਾਲ (ਪੱਤਰ ਪ੍ਰੇਰਕ):ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰਕੌਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਧਾਰੀਵਾਲ ਦੇ ਆਗੂਆਂ ਦੀ ਮੀਟਿੰਗ ਸਬ ਸਟੇਸਨ ਦਫਤਰ ਧਾਰੀਵਾਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਗਿੱਲ ਨੇ ਕੀਤੀ। ਮੀਟਿੰਗ ਦੌਰਾਨ ਆਗੂਆਂ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਹਿੰਦਰ ਪਾਲ, ਮੰੰਡਲ ਪ੍ਰਧਾਨ ਬਲਵਿੰਦਰ ਸਿੰਘ ਚੌਧਰਪੁਰ ਸਮੇਤ ਵੱਖ ਵੱਖ ਬੁਲਾਰਿਆਂ ਨੇ ਪਾਵਰਕੌਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ’ਤੇ ਪੈਨਸ਼ਨਰਜ਼ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਤੇ ਟਾਲਮਟੋਲ ਕਰਨ ਦੀ ਗੱਲ ਕਹੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਜਾਣ ਬੁੱਝ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਵਿੱਚ ਦੇਰੀ ਕਰ ਰਹੀ ਹੈ।


Comments Off on ਬਿਜਲੀ ਬੋਰਡ ਦੇ ਪੈਨਸ਼ਨਰਾਂ ਵੱਲੋਂ ਰੋਸ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.