ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ

Posted On September - 11 - 2019

ਪੱਤਰ ਪ੍ਰੇਰਕ
ਮੁਕੇਰੀਆਂ, 10 ਸਤੰਬਰ

ਵਧੀਕ ਨਿਗਰਾਨ ਇੰਜਨੀਅਰ ਨੂੰ ਮਿਲਦੇ ਹੋਏ ਕਿਸਾਨ ਸਭਾ ਆਗੂ। -ਫੋਟੋ: ਜਗਜੀਤ

ਨੇੜਲੇ ਪਿੰਡ ਕਾਲੂ ਚਾਂਗ ਤੇ ਜ਼ਾਹਿਦਪੁਰ ’ਚ ਚੱਲ ਰਹੀ ਘੱਟ ਵੋਲਟੇਜ਼ ਦੀ ਸਮੱਸਿਆ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਪਾਵਰਕੌਮ ਦੇ ਕਾਰਜਕਾਰੀ ਇੰਜਨੀਅਰ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਆਸ਼ਾ ਨੰਦ ਅਤੇ ਤਹਿਸੀਲ ਪ੍ਰਧਾਨ ਅਸ਼ੋਕ ਮਹਾਜ਼ਨ ਨੇ ਕੀਤੀ। ਆਗੂਆਂ ਨੇ ਪਾਵਰਕੌਮ ਦੇ ਵਧੀਕ ਨਿਗਰਾਨ ਇੰਜਨੀਅਰ ਅਰਵਿੰਦਰ ਕੁਮਾਰ ਭਗਤ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਪਿੰਡਾਂ ’ਚ ਘੱਟ ਵੋਲਟੇਜ਼ ਦੀ ਸਮੱਸਿਆ ਕਾਰਨ ਉਪਕਰਨਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਕਈ ਬਿਜਲੀ ਉਪਕਰਨ ਸੜ ਵੀ ਚੁੱਕੇ ਹਨ। ਉਨ੍ਹਾਂ ਇਹ ਮਾਮਲਾ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਹੈ, ਪਰ ਇਸ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਪਿਛਲੇ ਕੁਝ ਦਿਨਾਂ ਤੋਂ ਇਸੇ ਸਮੱਸਿਆ ਦੇ ਚੱਲਦਿਆਂ ਬਿਜਲੀ ਸਪਲਾਈ ਵੀ ਠੱਪ ਪਈ ਹੈ। ਵਧੀਕ ਨਿਗਰਾਨ ਇੰਜਨੀਅਰ ਨੇ ਵਫ਼ਦ ਨੂੰ ਭਰੋਸਾ ਦਵਾਇਆ ਕਿ ਮਸਲੇ ਦੇ ਹੱਲ ਲਈ ਤੁਰੰਤ ਜਾਂਚ ਲਈ ਸਬੰਧਿਤ ਐੱਸਡੀਓ ਨੂੰ ਭੇਜ ਕੇ ਰਿਪੋਰਟ ਮੰਗੀ ਜਾਵੇਗੀ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

 


Comments Off on ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.