ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

‘ਬੇਬੇ ਨਾਨਕੀ ਨਗਰ ਕੀਰਤਨ’ ਦਾ ਸੰਗਤ ਵੱਲੋਂ ਭਰਵਾਂ ਸਵਾਗਤ

Posted On September - 23 - 2019

ਪੱਤਰ ਪ੍ਰੇਰਕ
ਅਮਰਗੜ੍ਹ, 22 ਸਤੰਬਰ

ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ। -ਫੋਟੋ: ਜੈਦਕਾ

ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹਾਨ ‘ਬੇਬੇ ਨਾਨਕੀ ਇਤਿਹਾਸਿਕ ਨਗਰ ਕੀਰਤਨ’ ਦਾ ਇਥੇ ਪਹੁੰਚਣ ’ਤੇ ਗੁਰਦੁਆਰਾ ਸਿੰਘ ਸਭਾ ਕਮੇਟੀ, ਨਗਰ ਪੰਚਾਇਤ ਤੇ ਵੱਖ-ਵੱਖ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਚੱਲਣ ਵਾਲੇ ਇਸ ਨਗਰ ਕੀਰਤਨ ਵਿੱਚ ਸੈਂਕੜੇ ਗੱਡੀਆਂ, ਮੋਟਰਸਾਈਕਲ ਤੇ ਬਸਾਂ ਦਾ ਵੱਡਾ ਕਾਫ਼ਲਾ ਜੈਕਾਰਿਆਂ ਦੀ ਗੂੰਜ ਵਿਚ ਮਾਲੇਰਕੋਟਲਾ ਵੱਲ ਰਵਾਨਾ ਹੋਇਆ। ਇਸ ਦੌਰਾਨ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਭਾਈ ਮਲਕੀਤ ਸਿੰਘ, ਮਾਸਟਰ ਕੁਲਵੰਤ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਮਨਜਿੰਦਚਰ ਸਿੰਘ ਬਾਵਾ, ਸੁਖਵਿੰਦਰ ਸਿੰਘ ਬੱਬੂ, ਸੁਰਜੀਤ ਸਿੰਘ ਸਾਬਕਾ ਪੰਚ ਆਦਿ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਇਥੇ ਮਿੱਥੇ ਸਮੇਂ ਤੋਂ ਚਾਰ ਘੰਟੇ ਪੱਛੜ ਕੇ ਪੁੱਜਾ । ਸੰਗਤ ਨੇ ਪਟਿਆਲਾ ਤੋਂ ਸਵੇਰੇ ਰਵਾਨਾ ਹੋਏ ਨਗਰ ਕੀਰਤਨ ਦੀ ਆਮਦ ਤੱਕ ਸਵਾਗਤ ਲਈ ਬੇਸਬਰੀ ਨਾਲ ਉਡੀਕ ਕੀਤੀ। ਨਗਰ ਕੀਰਤਨ ’ਚ ਸ਼ਾਮਲ ਕਰੀਬ ਦੋ ਸੌ ਬਸਾਂ ਤੇ ਸੈਂਕੜੇ ਮੋਟਰਸਾਈਕਲ ਤੇ ਕਾਰਾਂ ਦੇ ਕਾਫ਼ਲੇ ’ਚ ਸ਼ਾਮਲ ਸੰਗਤ ਦਾ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਪੁੱਜਣ ’ਤੇ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਬਹਾਦਰ ਸਿੰਘ ਦੀ ਅਗਵਾਈ ’ਚ ਭਰਵਾਂ ਸਵਾਗਤ ਕੀਤਾ । ਨਗਰ ਕੀਰਤਨ ਦਾ ਸਥਾਨਕ ਗੁਰਦੁਆਰਾ ਸਿੰਘ ਸਭਾ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਵਿੱਚ ਅਤੇ ਖੱਤਰੀ ਸਭਾ ਮਾਲੇਰਕੋਟਲਾ ਨੇ ਰਕੇਸ਼ ਕੁਮਾਰ ਬਿੱਟੂ ਅਤੇ ਕੌਂਸਲਰ ਬੇਅੰਤ ਕਿੰਗਰ ਦੀ ਅਗਵਾਈ ’ਚ ਬਹਾਵਲਪੁਰੀ ਭਾਈਚਾਰੇ ਨੇ ਬਹਾਵਲਪੁਰੀ ਧਰਮਸ਼ਾਲਾ ਵਿੱਚ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੇ ਕਾਰਕੁਨਾਂ ਵੱਲੋਂ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਫ਼ਲਾਂ ਦਾ ਲੰਗਰ ਲਾਇਆ ਗਿਆ।


Comments Off on ‘ਬੇਬੇ ਨਾਨਕੀ ਨਗਰ ਕੀਰਤਨ’ ਦਾ ਸੰਗਤ ਵੱਲੋਂ ਭਰਵਾਂ ਸਵਾਗਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.