ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਬੇਰੁਜ਼ਗਾਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Posted On September - 17 - 2019

ਦੇਵਿੰਦਰ ਸਿੰਘ ਜੱਗੀ
ਪਾਇਲ, 16 ਸਤੰਬਰ

ਪਿੰਡ ਰੌਣੀ ਦੇ ਬੱਸ ਸਟੈਡ ’ਤੇ ਰੋਸ ਮੁਜ਼ਾਹਰਾ ਕਰਦੇ ਹੋਏ ਨੌਜਵਾਨ। -ਫੋਟੋ: ਜੱਗੀ

ਫੂਲੇ ਸ਼ਾਹ ਅੰਬੇਦਕਰ ਲੋਕ ਜਗਾਓ ਮੰਚ ਪਾਇਲ ਵੱਲੋਂ ਪਿੰਡ ਰੌਣੀ ਵਿਚ ‘ਬੇਰੁਜ਼ਗਾਰ ਹਾਂ, ਬੇਵਕੂਫ ਨਹੀਂ’ ਮੁਹਿੰਮ ਤਹਿਤ ਰੋਸ ਮਾਰਚ ਗੁਰਦੁਆਰਾ ਰਵੀਦਾਸ ਤੋਂ ਲੈ ਕੇ ਪਿੰਡ ਦੀਆਂ ਗਲੀਆਂ ਰਾਹੀ ਹੁੰਦਾ ਹੋਇਆ ਮੇਨ ਬੱਸ ਸਟੈਂਡ ਜਾ ਕੇ ਸਮਾਪਤ ਹੋਇਆ। ਇੱਥੇ ਨੌਜਵਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ।
ਸੰਸਥਾ ਦੇ ਆਗੂ ਗੁਰਦੀਪ ਸਿੰਘ ਕਾਲੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ (55 ਲੱਖ) ਘਰ-ਘਰ ਸਰਕਾਰੀ ਨੌਕਰੀ ਦੇਣ ਦਾ ਨੌਜਵਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ ਜਿਸ ਕਾਰਨ ਨੌਜਵਾਨ ਨਿਰਾਸ਼ਾ ਦੇ ਆਲਮ ਵਿੱਚ ਹੈ। ਹੁਣ ਕੈਪਟਨ ਸਰਕਾਰ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਛੋਟੀਆਂ ਦੁਕਾਨਾਂ ਜਾਂ ਨਿੱਜੀ ਫੈਕਟਰੀਆਂ ਵਿੱਚ ਨੌਕਰੀਆਂ ਦੇ ਕੇ ਬੇਵਕੂਫ ਬਣਾ ਰਹੀ ਹੈ। ਇਸ ਮੌਕੇ ਗੁਰਮੀਤ ਸਿੰਘ ਰੌਣੀ, ਪਰਮੇਸ਼ਵਰ ਸਿੰਘ, ਪਰਨੀਤ ਗਿੱਲ, ਗੁਰਪ੍ਰੀਤ ਪਾਇਲ, ਪੰਚ ਵਕੀਲ ਸਿੰਘ ਰੌਣੀ, ਅਮਨ ਪਾਇਲ, ਲੱਕੀ ਰੌਣੀ, ਮੁਖਵਿੰਦਰ ਸਿੰਘ, ਕਰਮਜੀਤ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਨੰਨੂ ਬਰਮਾਲੀਪੁਰ ਵੀ ਹਾਜ਼ਰ ਸਨ।

 


Comments Off on ਬੇਰੁਜ਼ਗਾਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.