ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ

Posted On September - 13 - 2019

ਬ੍ਰਹਮ ਮਹਿੰਦਰਾ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 12 ਸਤੰਬਰ
ਇਥੋਂ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ ਹੈ। ਉਹ ਆਈਸੀਯੂ ਵਿੱਚ ਵੈਂਟੀਲੇਟਰ ’ਤੇ ਹਨ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਇਪਾਸ ਸਰਜਰੀ ਅਤੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਬਿਹੱਤਰ ਦੱਸੀ ਜਾ ਰਹੀ ਸੀ ਪਰ ਸੂਤਰਾਂ ਮੁਤਾਬਕ ਮੰਤਰੀ ਦੀ ਹਾਲਤ ਵਿੱਚ ਬਹੁਤਾ ਸੁਧਾਰ ਨਹੀਂ ਹੈ। ਮੈਡੀਕਲ ਟੀਮ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਵਾਲੀ ਗੱਲ ਨਹੀਂ ਹੈ। ਅੱਜ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਦਾ ਦੌਰਾ ਕਰਕੇ ਬ੍ਰਹਮ ਮਹਿੰਦਰਾ ਦੀ ਖ਼ਬਰ-ਸਾਰ ਲਈ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਹਾਜ਼ਰ ਸਨ।


Comments Off on ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.