‘ਗਿਆਨ ਉਤਸਵ’ ਤਹਿਤ ਵਿਦਿਅਕ ਮੁਕਾਬਲੇ ਕਰਵਾਏ !    ਐੱਸਐੱਮਓ ਵੱਲੋਂ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ !    ਨਾਟਕ ‘ਦਮ ਤੋੜਦੇ ਰਿਸ਼ਤੇ’ ਨੇ ਨਸ਼ਿਆਂ ਖ਼ਿਲਾਫ਼ ਹੋਕਾ ਦਿੱਤਾ !    ਸਟੋਕਸ ਨੇ ਫਿਰ ਨਿਊਜ਼ੀਲੈਂਡ ਨੂੰ ਵਖ਼ਤ ਪਾਇਆ !    ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਚਾਨਣ ਦੇ ਰਾਹੀ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    

ਬੱਸ ਪਾਸ ਨਾ ਬਣਾਏ ਜਾਣ ਤੋਂ ਖਫ਼ਾ ਵਿਦਿਆਰਥੀਆਂ ਵੱਲੋਂ ਰੈਲੀ

Posted On September - 11 - 2019

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ

ਬੱਸ ਪਾਸ ਨਾ ਬਣਾਏ ਜਾਣ ਤੋਂ ਦੁਖੀ ਵਿਦਿਆਰਥੀ ਰੋਸ ਰੈਲੀ ਬਾਅਦ ਮਾਰਚ ਕਰਦੇ ਹੋਏ।

ਬੱਸ ਪਾਸ ਬਣਵਾਉਣ ਲਈ ਭਟਕ ਰਹੇ ਵਿਦਿਆਰਥੀਆਂ ਨੇ ਅੱਜ ਰੋਸ ਮਾਰਚ ਕੀਤਾ। ਇਥੋਂ ਦੀ ਸਰਕਾਰੀ ਆਈਟੀਆਈ ਵਿਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਪਹਿਲਾਂ ਰੋਸ ਰੈਲੀ ਕੀਤੀ ਅਤੇ ਮਗਰੋਂ ਐੱਸਡੀਐੱਮ ਦਫਤਰ ਤੱਕ ਰੋਸ ਮੁਜ਼ਾਹਰਾ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਅਤੇ ਸੂਬਾ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਵਿਦਿਆਰਥੀ ਬੱਸ ਪਾਸ ਬਣਵਾਉਣ ਲਈ ਧੱਕੇ ਖਾ ਰਹੇ ਹਨ। ਪੀਆਰਟੀਸੀ ਵੱਲੋਂ 6 ਸਤੰਬਰ ਨੂੰ ਬੱਸ ਪਾਸ ਬਣਾਉਣ ਸਬੰਧੀ ਪੱਤਰ ਵੀ ਆ ਗਿਆ ਹੈ ਪਰ ਵਿਦਿਆਰਥੀਆਂ ਦੇ ਬੱਸ ਪਾਸ ਨਹੀਂ ਬਣ ਰਹੇ। ਇਸ ਕਾਰਨ ਵਿਦਿਆਰਥੀਆਂ ਨੂੰ ਰੋਜ਼ਾਨਾ ਕਿਰਾਇਆ ਖਰਚ ਕੇ ਸਫਰ ਕਰਨਾ ਪੈ ਰਿਹਾ ਹੈ। ਆਈਟੀਆਈ ਮੈਨੇਜਮੈਂਟ ਨੂੰ ਬੱਸ ਪਾਸ ਬਣਵਾਉਣ ਲਈ ਸਰਕਾਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਪਰ ਬੱਸ ਅੱਡੇ ਦੇ ਇੰਚਾਰਜ ਅਤੇ ਹੋਰ ਅਧਿਕਾਰੀਆਂ ਵੱਲੋਂ ਲਗਾਤਾਰ ਬੱਸ ਪਾਸ ਬਣਾਉਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਉਧਰ, ਜਦੋਂ ਵਿਦਿਆਰਥੀ ਐੱਸਡੀਐੱਮ ਦਫ਼ਤਰ ਅੱਗੇ ਮੁਜ਼ਾਹਰਾ ਕਰ ਰਹੇ ਸਨ ਤਾਂ ਐਸਡੀਐਮ ਮਨਜੀਤ ਕੌਰ ਨੇ ਪੀਆਰਟੀਸੀ ਅਧਿਕਾਰੀਆਂ ਨੂੰ ਫੋਨ ’ਤੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਦੇ ਬੱਸ ਬਿਨਾਂ ਦੇਰੀ ਤੋਂ ਬਣਾਏ ਜਾਣ।


Comments Off on ਬੱਸ ਪਾਸ ਨਾ ਬਣਾਏ ਜਾਣ ਤੋਂ ਖਫ਼ਾ ਵਿਦਿਆਰਥੀਆਂ ਵੱਲੋਂ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.