ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਭਵਾਨੀਗੜ੍ਹ ਸਿਵਲ ਹਸਪਤਾਲ ਦੇ ਡਾਕਟਰ ਨੇ ਅਪਰੇਸ਼ਨ ਲਈ ਮਰੀਜ਼ ਤੋਂ ਮੰਗੇ ਪੈਸੇ

Posted On September - 20 - 2019

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਸਤੰਬਰ

‘ਆਪ’ ਨੇਤਾ ਅਵਤਾਰ ਸਿੰਘ ਤੇ ਮਰੀਜ਼ ਦੇ ਰਿਸ਼ਤੇਦਾਰ ਮੀਡੀਆ ਨਾਲ ਗੱਲ ਕਰਦੇ ਹੋਏ।

ਨੇੜਲੇ ਪਿੰਡ ਆਲੋਅਰਖ ਦੇ ਵਾਸੀ ਨੇ ਇਥੇ ਸਿਵਲ ਹਸਪਤਾਲ ਦੇ ਡਾਕਟਰ ਵਲੋਂ ਅਪਰੇਸ਼ਨ ਕਰਨ ਬਦਲੇ ਪੈਸੇ ਮੰਗਣ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਸਿਵਲ ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਰਨਾਥ ਵਾਸੀ ਆਲੋਅਰਖ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਕਾਰਡ ਬਣਵਾ ਕੇ ਆਪਣੀ ਪਤਨੀ ਦੇ ਪਿੱਤੇ ਦਾ ਅਪਰੇਸ਼ਨ ਕਰਵਾਉਣ ਲਈ ਬੀਤੇ ਦਿਨ ਸਿਵਲ ਹਸਪਤਾਲ ਆਇਆ ਸੀ, ਜਿਥੇ ਮੌਜੂਦ ਡਾਕਟਰ ਨੇ ਅਪਰੇਸ਼ਨ ਕਰਨ ਲਈ ਉਸ ਤੋਂ 3000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਏ ਕਿ ਡਾਕਟਰ ਨੇ ਉਨ੍ਹਾਂ ਦੇ ਬੇਲੋੜੇ ਟੈਸਟਾਂ ’ਤੇ ਪੈਸੇ ਵੀ ਖਰਚ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਪੈਸੇ ਦੇਣ ਤੋਂ ਅਸਮਰਥਤਾ ਪ੍ਰਗਟ ਕੀਤੀ ਅਤੇ ਡਾਕਟਰ ਨੂੰ ਉਸ ਦੀ ਪਤਨੀ ਕਿਸੇ ਹੋਰ ਹਸਪਤਾਲ ਵਿਚ ਰੈਫਰ ਕਰਨ ਦੀ ਅਪੀਲ ਕੀਤੀ ਤਾਂ ਡਾਕਟਰ ਨੇ ਕਥਿਤ ਤੌਰ ’ਤੇ ਇਨਕਾਰ ਕਰ ਦਿੱਤਾ। ਇਸ ਮੌਕੇ ਹਾਜ਼ਰ ਆਮ ਆਦਮੀ ਪਾਰਟੀ ਦੇ ਆਗੂ ਅਵਤਾਰ ਸਿੰਘ ਈਲਵਾਲ ਨੇ ਗਰੀਬ ਕਰੀਬ ਦੀ ਖੱਜਲ ਖੁਆਰੀ ਦੀ ਨਿਖੇਧੀ ਕੀਤੀ।

ਡਾਕਟਰ ਨੇ ਦੋਸ਼ ਨਕਾਰੇ
ਡਾਕਟਰ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨਿੱਜੀ ਤੌਰ ਪੈਸਿਆਂ ਦੀ ਕੋਈ ਮੰਗ ਨਹੀਂ ਕੀਤੀ ਪਰ ਅਪਰੇਸ਼ਨ ਕਰਨ ਲਈ ਮਰੀਜ਼ ਨੂੰ ਬੇਹੋਸ਼ ਕਰਨ ਵਾਲਾ ਡਾਕਟਰ ਬਾਹਰੋਂ ਆਉਂਦਾ ਹੈ। ਉਸ ਦੀ ਫੀਸ ਮਰੀਜ ਵਲੋਂ ਹੀ ਅਦਾ ਕੀਤੀ ਜਾਂਦੀ ਹੈ।


Comments Off on ਭਵਾਨੀਗੜ੍ਹ ਸਿਵਲ ਹਸਪਤਾਲ ਦੇ ਡਾਕਟਰ ਨੇ ਅਪਰੇਸ਼ਨ ਲਈ ਮਰੀਜ਼ ਤੋਂ ਮੰਗੇ ਪੈਸੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.