ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਭਾਖੜਾ ਨਹਿਰ ਵਿਚੋਂ ਅਣਪਛਾਤੀ ਲਾਸ਼ ਮਿਲੀ

Posted On September - 10 - 2019

ਨੰਗਲ: ਆਜ਼ਾ ਪੀਰ ਮੰਦਰ ਨਜ਼ਦੀਕ ਜਵਾਹਰ ਮਾਰਕੀਟ ਵਿਚ ਅੱਜ ਸਵੇਰੇ ਭਾਖੜਾ ਨਹਿਰ ਵਿੱਚ ਪੁਲੀਸ ਵੱਲੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਇਸ ਬਾਰੇ ਏਐੱਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਔਰਤ ਦੀ ਉਮਰ ਕਰੀਬ 35-40 ਸਾਲ ਅਤੇ ਕੱਦ ਕਰੀਬ 5 ਫੁਟ 2 ਇੰਚ ਹੈ ਅਤੇ ਇਸਨੇ ਹਰੇ ਰੰਗ ਦੀ ਕਮੀਜ਼ ਅਤੇ ਲਾਲ ਰੰਗ ਦੀ ਸਲਵਾਰ ਪਹਿਨੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਉਕਤ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖਤ ਲਈ 72 ਘੰਟਿਆਂ ਵਾਸਤੇ ਮੋਰਚੁਰੀ ਨੰਗਲ ਵਿਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਬਾਰੇ ਪਤਾ ਚੱਲੇ ਤਾਂ ਉਹ ਪੁਲੀਸ ਥਾਣਾ ਨੰਗਲ ਸੰਪਰਕ ਕਰ ਸਕਦਾ ਹੈ।
-ਨਿੱਜੀ ਪੱਤਰ ਪ੍ਰੇਰਕ


Comments Off on ਭਾਖੜਾ ਨਹਿਰ ਵਿਚੋਂ ਅਣਪਛਾਤੀ ਲਾਸ਼ ਮਿਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.