ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਭਾਜਪਾ ਵੱਲੋਂ ਫ਼ਤਵੇ ਦੀ ਦੁਰਵਰਤੋਂ ਖ਼ਤਰਨਾਕ: ਸੋਨੀਆ

Posted On September - 13 - 2019

ਮੁਲਕ ’ਚ ਆਰਥਿਕ ਹਾਲਾਤ ਬਦ ਤੋਂ ਬਦਤਰ: ਮਨਮੋਹਨ ਸਿੰਘ

ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪਾਰਟੀ ਮੀਟਿੰਗ ਵਿੱਚ ਸ਼ਿਰਕਤ ਕਰਦੇ ਹੋਏ। -ਫੋਟੋ:ਪੀਟੀਆਈ

ਨਵੀਂ ਦਿੱਲੀ, 12 ਸਤੰਬਰ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁਲਕ ਦੀ ਖ਼ਰਾਬ ਆਰਥਿਕ ਹਾਲਤ ’ਤੇ ਫਿਕਰ ਜਤਾਉਂਦਿਆਂ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਫ਼ਤਵੇ ਦੀ ਬੜੇ ਖ਼ਤਰਨਾਕ ਢੰਗ ਨਾਲ ਦੁਰਵਰਤੋਂ ਕਰ ਰਹੀ ਹੈ।
ਸੀਨੀਅਰ ਕਾਂਗਰਸ ਆਗੂਆਂ ਦੀ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਮੁਲਕ ’ਚ ਆਰਥਿਕ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸੂਤਰਾਂ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਪਾਰਟੀ ਦਫ਼ਤਰ ’ਤੇ ਕਾਂਗਰਸ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਾਂਗਰਸ ਦੇ ਨਿਸ਼ਚੇ ਅਤੇ ਸੰਜਮ ਦਾ ਇਮਤਿਹਾਨ ਲੈ ਰਹੀ ਸੀ ਪਰ ਹੁਣ ਉਸ ਨੂੰ ਭਾਜਪਾ ਦਾ ਪਰਦਾਫਾਸ਼ ਕਰਨ ਲਈ ਰੋਸ ਪ੍ਰਦਰਸ਼ਨਾਂ ਰਾਹੀਂ ਲੋਕਾਂ ਤਕ ਪਹੁੰਚ ਬਣਾਉਣੀ ਚਾਹੀਦੀ ਹੈ। ਸੋਨੀਆ ਗਾਂਧੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਸਬੰਧੀ ਸਮਾਗਮਾਂ ਨੂੰ ਅੰਤਿਮ ਰੂਪ ਦੇਣ ਲਈ ਸੀਨੀਅਰ ਆਗੂਆਂ ਦੀ ਦਿੱਲੀ ’ਚ ਮੀਟਿੰਗ ਹੋਈ। ਬੈਠਕ ’ਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹਾਜ਼ਰ ਨਹੀਂ ਸਨ। ਸੋਨੀਆ ਗਾਂਧੀ ਨੇ ਮੁਲਕ ਦੀ ਆਰਥਿਕ ਹਾਲਤ ’ਤੇ ਫਿਕਰ ਜਤਾਉਂਦਿਆਂ ਕਿਹਾ ਕਿ ਘਾਟਾ ਲਗਾਤਾਰ ਵੱਧ ਰਿਹਾ ਹੈ ਅਤੇ ਲੋਕਾਂ ਦਾ ਵਿਸ਼ਵਾਸ ਡੋਲ ਗਿਆ ਹੈ। ਉਨ੍ਹਾਂ ਦੋਸ਼ ਲਾਇਆ,‘‘ਆਰਥਿਕ ਮੋਰਚੇ ਤੋਂ ਧਿਆਨ ਵੰਡਾਉਣ ਲਈ ਸਰਕਾਰ ਬਦਲਾਖੋਰੀ ਦੀ ਸਿਆਸਤ ’ਚ ਰੁੱਝੀ ਹੋਈ ਹੈ।’’ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਮਹਾਤਮਾ ਗਾਂਧੀ, ਸਰਦਾਰ ਵੱਲਭਭਾਈ ਪਟੇਲ ਅਤੇ ਬੀ ਆਰ ਅੰਬੇਡਕਰ ਜਿਹੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਨੇਹਿਆਂ ਨੂੰ ਆਪਣੇ ਨਾਪਾਕ ਏਜੰਡੇ ਦੀ ਪੂਰਤੀ ਲਈ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ।

ਦਿੱਲੀ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ।

ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਰਥਿਕ ਮੰਦੀ ਵਰਗੇ ਹਾਲਾਤ ’ਤੇ ਫਿਕਰ ਜਤਾਈ ਅਤੇ ਕਿਹਾ ਕਿ ਅਰਥਚਾਰਾ ਬਦ ਤੋਂ ਬਦਤਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਗਿਆਨ ਨਹੀਂ ਹੈ ਅਤੇ ਰੁਜ਼ਗਾਰ ਦੇ ਖੇਤਰ ’ਚ ਹਾਲਾਤ ਹੋਰ ਵਿਗੜ ਸਕਦੇ ਹਨ। ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਰਾਇਣਸਾਮੀ, ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ, ਏ ਕੇ ਐਂਟਨੀ, ਕੇ ਸੀ ਵੇਣੂਗੋਪਾਲ, ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਵੀ ਹਾਜ਼ਰ ਸਨ।
-ਪੀਟੀਆਈ

ਭਾਜਪਾ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ 15 ਅਕਤੂਬਰ ਤੋਂ

ਨਵੀਂ ਦਿੱਲੀ: ਕਾਂਗਰਸ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸਰਕਾਰ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ 15 ਤੋਂ 25 ਅਕਤੂਬਰ ਤਕ ਮੁਲਕ ’ਚ ਵਿਰੋਧ ਪ੍ਰਦਰਸ਼ਨ ਕਰੇਗੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਥੇ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਕਾਂਗਰਸ ਤਰਜਮਾਨ ਆਰ ਪੀ ਐੱਨ ਸਿੰਘ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਆਰਥਿਕ ਮੰਦੀ ਨੂੰ ਉਜਾਗਰ ਕਰਨ ਲਈ ਮੁਲਕ ਭਰ ’ਚ ਪ੍ਰਦੇਸ਼ ਕਾਂਗਰਸ ਕਮੇਟੀਆਂ ਵੱਲੋਂ 20 ਤੋਂ 30 ਸਤੰਬਰ ਤਕ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ। ਪਾਰਟੀ ਵੱਲੋਂ ਅਕਤੂਬਰ ਤੋਂ ਮੈਂਬਰ ਬਣਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ।
-ਪੀਟੀਆਈ


Comments Off on ਭਾਜਪਾ ਵੱਲੋਂ ਫ਼ਤਵੇ ਦੀ ਦੁਰਵਰਤੋਂ ਖ਼ਤਰਨਾਕ: ਸੋਨੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.