ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਭਾਰਤ ਸਰਕਾਰ ਵੱਲੋਂ ਲੁਧਿਆਣਾ ਦੇ ਅਗਾਂਹਵਧੂ ਕਿਸਾਨ ਦਾ ਸਨਮਾਨ

Posted On September - 17 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਸਤੰਬਰ

ਅਗਾਂਹਵਧੂ ਕਿਸਾਨ ਡਾ. ਹਰਮਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪਰਾਲੀ ਦੇ ਖੇਤਰ ਵਿੱਚ ਲਗਭਗ ਪਿਛਲੇ ਪੰਜ ਸਾਲ ਤੋਂ ਕੰਮ ਕਰ ਰਹੀ ਉੱਘੀ ਸੰਸਥਾ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਜਲਾਲਦੀਵਾਲ ਲੁਧਿਆਣਾ ਦੇ ਡਾਇਰੈਕਟਰ ਅਤੇ ਅਗਾਂਹਵਧੂ ਕਿਸਾਨ ਡਾ. ਹਰਮਿੰਦਰ ਸਿੰਘ ਸਿੱਧੂ ਨੂੰ ਪਰਾਲੀ ਪ੍ਰਬੰਧਨ ਸਬੰਧੀ ਹੋਏ ਖੇਤੀਬਾੜੀ ਖੋਜ ਅਤੇ ਖੇਤੀਬਾੜੀ ਵਿਭਾਗ ਦੀ ਭਾਰਤੀ ਸਭਾ ਅਤੇ ਕਿਸਾਨ ਭਲਾਈ ਵੱਲੋਂ ਐੱਨਏਐੱਸਸੀ ਕੰਪਲੈਕਸ ਨਵੀਂ ਦਿੱਲੀ ਵਿਚ ਸਨਮਾਨਿਤ ਕੀਤਾ ਗਿਆ ਹੈ।
ਡਾ. ਹਰਮਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਟੀਮ ਜਿੱਥੇ ਆਾਪ ਪੰਜ ਸਾਲ ਤੋਂ ਪਰਾਲੀ ਆਪਣੇ ਖੇਤਾਂ ਵਿੱਚ ਨਹੀਂ ਸਾੜ ਰਹੇ, ਉਥੇ ਹੀ ਰਾਏਕੋਟ ਸਬ ਡਵੀਜ਼ਨ ਦੇ ਨੇੜਲੇ ਪਿੰਡਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਵੀ ਕਰ ਰਹੇ ਹਨ। ਸੀਆਈਆਈ ਫਾਊਂਡੇਸ਼ਨ ਇੰਡੀਆ ਦੀ ਮਦਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਈ. ਸੀ. ਏ. ਆਰ. (ਅਟਾਰੀ ਲੁਧਿਆਣਾ), ਸਿਫੇਟ (ਲੁਧਿਆਣਾ) ਦੀ ਤਕਨੀਕੀ ਸਹਾਇਤਾ ਨਾਲ ਕਿਸਾਨਾਂ ਨੂੰ ਪਿਛਲੇ ਸਾਲ ਸਿਖ਼ਲਾਈ ਅਤੇ ਜਾਗਰੂਕਤਾ ਮੁਹਿੰਮ ਤੇ ਮਸ਼ੀਨਰੀ ਉਪਲੱਬਧ ਕਰਾ ਕੇ ਪਿਛਲੇ ਸਾਲ 11 ਪਿੰਡਾਂ ਨੂੰ ਗੋਦ ਲੈ ਕੇ 11 ਹਜ਼ਾਰ ਏਕੜ ਪਰਾਲੀ ਜਲਣ ਤੋਂ ਬਚਾ ਸਕੇ ਅਤੇ ਇਸ ਵਾਰ ਰਾਏਕੋਟ ਸਬ ਡਵੀਜ਼ਨ ਦੇ 34 ਪਿੰਡਾਂ ਨੂੰ ਗੋਦ ਲੈ ਕੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਵੱਡੀ ਪੁਲਾਂਘ ਪੁੱਟਣ ਲਈ ਤਿਆਰ ਹਨ।
ਫਾਉਂਡੇਸ਼ਨ ਦੇ ਡਾਇਰੈਕਟਰਾਂ ਐੱਚ. ਐੱਸ. ਸਿੱਧੂ ਅਤੇ ਤੋਤਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫਾਉਂਡੇਸ਼ਨ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨੂੰ ਧਰਤੀ ਦੇ ਵਿੱਚ ਹੀ ਵਾਹੁਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਸਿਖ਼ਲਾਈ ਦੇਣ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਾਉਣ ਦਾ ਕੰਮ ਵੀ ਕਰਦੇ ਹਨ। ਇਸ ਵਾਰ ਉਹ ਇਨ੍ਹਾਂ ਪਿੰਡਾਂ ਵਿੱਚ ਹਵਾ ਦੀ ਗੁਣਵੱਤਾ ਬਾਰੇ ਪਤਾ ਲਗਾਉਣ ਲਈ ਏਅਰ ਕੁਆਲਿਟੀ ਚੈੱਕ ਮਸ਼ੀਨਾਂ ਸਥਾਪਤ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਜਾਂਚ ਬਾਰੇ ਵੀ ਕੰਮ ਕਰ ਰਹੇ ਹਨ।

 


Comments Off on ਭਾਰਤ ਸਰਕਾਰ ਵੱਲੋਂ ਲੁਧਿਆਣਾ ਦੇ ਅਗਾਂਹਵਧੂ ਕਿਸਾਨ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.