ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਸ਼ੁਰੂੁ

Posted On September - 17 - 2019

ਹਰਦੀਪ ਸਿੰਘ ਸੋਢੀ
ਧੂਰੀ, 16 ਸਤੰਬਰ

ਧੂਰੀ ਵਿੱਚ ਬੀਡੀਪੀਓ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮਗਨਰੇਗਾ ਕਰਮਚਾਰੀ।

ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਧੂਰੀ ਵੱਲੋਂ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਬੀਡੀਪੀਓ ਦਫ਼ਤਰ ਅੱਗੇ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਲਈ ਅੱਜ ਤੋਂ ਪੂਰੇ ਪੰਜਾਬ ਅੰਦਰ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਸਮੇਂ-ਸਮੇਂ ਸਿਰ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਵਿਭਾਗ ਵੱਲੋਂ ਰੈਗੂਲਰ ਦਾ ਕੇਸ 2 ਬਾਰ ਪ੍ਰਸੋਨਲ ਵਿਭਾਗ ਨੂੰ ਵੀ ਭੇਜਿਆ ਜਾ ਚੁੱਕਾ ਹੈ, ਜੋ ਕਿ ਸਰਕਾਰ ਵੱਲੋਂ ਪੈਸੇ ਦੀ ਘਾਟ ਦਾ ਬਹਾਨਾ ਬਣਾ ਕੇ ਵਾਪਸ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਾਰੇ 1539 ਮਗਨਰੇਗਾ ਮੁਲਾਜ਼ਮਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਸਮੇਂ-ਸਮੇਂ ’ਤੇ ਰੈਗੂਲਰ ਭਰਤੀ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ ਪਰ ਨਾ ਤਾਂ ਸਰਕਾਰ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰ ਰਹੀ ਹੈ, ਨਾ ਈ.ਪੀ.ਐਫ ਕੱਟਿਆ ਜਾ ਰਿਹਾ ਹੈ, ਨਾ ਮੋਬਾਈਲ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਡਿਊਟੀ ਦੌਰਾਨ ਮੌਤ ’ਤੇ ਵੀ ਕੋਈ ਲਾਭ ਨਾ ਦੇਣ ਸਮੇਤ ਹੋਰ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 16 ਤੋਂ 18 ਸਤੰਬਰ ਤੱਕ ਬਲਾਕ ਪੱਧਰੀ ਧਰਨੇ ਦੇਣ ਉਪਰੰਤ 19 ਤੇ 20 ਸਤੰਬਰ ਨੂੰ ਵਿਸ਼ਾਲ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ ਅਤੇ ਪੰਜਾਬ ਵਿਚ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਮਨਰੇਗਾ ਐਕਟ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਮਨਰੇਗਾ ਤਹਿਤ ਵਿਕਾਸ ਕੰਮਾਂ ਨੂੰ ਮੁਕੰਮਲ ਬੰਦ ਕਰਕੇ ਬਲਾਕ ਲਹਿਰਾਗਾਗਾ ’ਚ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਮਨਰੇਗਾ ਕਰਮਚਾਰੀਆਂ ਨੇ ਸੂਬਾ ਕਮੇਟੀ ਦੇ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਖ਼ਿਲਾਫ਼ ਕੰਮ ਛੋੜ ਹੜਤਾਲ ਕਰਕੇ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਜਥੇਬੰਦੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀ ਹੱਕੀ ਅਤੇ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਮਨਰੇਗਾ ਮੁਲਾਜ਼ਮਾ ਵੱਲੋਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਤਿਨ ਗੋਇਲ ਟੀਏ, ਸੁਖਜਿੰਦਰ ਸਿੰਘ ਏਪੀਓ, ਗੁਰਮੀਤ ਸਿੰਘ, ਮੰਗਲਦੀਪ ਸਿੰਘ,ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ, ਕਰਮਵੀਰ ਸਿੰਘ ਜੀਆਰਐਸ ਅਤੇ ਬਿੰਦਰ ਕੌਰ ਸੀਏ ਹਾਜ਼ਰ ਸਨ।
ਮੂਨਕ (ਕਰਮਵੀਰ ਸੈਣੀ): ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਲਾਕ ਅਨਦਾਣਾ ਐਟ ਮੂਨਕ ਦੇ ਮਨਰੇਗਾ ਕਰਮਚਾਰੀਆਂ ਵੱਲੋਂ ਰੋਸ ਧਰਨਾ ਸ਼ੁਰੂ ਕੀਤਾ ਗਿਆ।
ਇਸ ਮੌਕੇ ਧਰਨੇ ਨੂੰ ਬਲਾਕ ਅਨਦਾਣਾ ਦੇ ਪ੍ਰਧਾਨ ਜਸਵੀਰ ਸਿੰਘ, ਜਗਤਾਰ ਸਿੰਘ ਏਪੀਓ, ਅਮਨ ਗਰਗ ਸੀਏ, ਸੋਨੂ ਕੁਮਾਰ ਜੇਈ, ਸਤਵੀਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਸੰਦੀਪ ਸਿੰਘ, ਗੁਰਮੀਤ ਸਿੰਘ, ਸਤਵੀਰ ਸਿੰਘ, ਬਲਜੀਤ ਸਿੰਘ, ਪਿੰਕੀ ਦੇਵੀ, ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।


Comments Off on ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਸ਼ੁਰੂੁ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.