ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਮਜੀਠੀਆ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

Posted On September - 13 - 2019

ਬਿਕਰਮ ਸਿੰਘ ਮਜੀਠੀਆ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ।

ਦਲਵੀਰ ਸੱਖੋਵਾਲੀਆ
ਬਟਾਲਾ, 12 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਬਟਾਲਾ ਪਟਾਕਾ ਫੈਕਟਰੀ ਧਮਾਕੇ ਵਿੱਚ ਪੀੜਤ ਪਰਿਵਰਾਂ ਨਾਲ ਦੁੱਖ ਸਾਂਝਾ ਕਰਨ ਆਏ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25- 25 ਲੱਖ ਰੁਪਏ ਅਤੇ ਇੱਕ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਮਾਮਲਾ ਦੀ ਜਾਂਚ ਹਾਈ ਕੋਰਟ ਦੇ ਕਿਸੇ ਸੇਵਾਮੁਕਤ ਜੱਜ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਅਤੇ ਦੱਸਿਆ ਕਿਮ ਇਹ ਧਮਾਕਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਨ੍ਹਾਂ ਇਸ ਘਟਨਾ ਵਿੱਚ ਮਾਰੇ ਗਏ ਗ਼ਰੀਬ ਪਰਿਵਾਰਾਂ ਦੇ ਲੋਕਾਂ ਲਈ ਭੋਗ ਦਾ ਸਾਰਾ ਖ਼ਰਚ ਪਾਰਟੀ ਵੱਲੋਂ ਚੁੱਕੇ ਜਾਣ ਦੀ ਗੱਲ ਵੀ ਆਖੀ। ਇਸ ਮੌਕੇ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਸ੍ਰੀ ਮਜੀਠੀਆ ਨੂੰ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ, ਰਾਜਨਬੀਰ ਸਿੰਘ ਘੁਮਾਣ, ਐਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਹਾਜ਼ਰ ਸਨ। ਸ੍ਰੀ ਮਜੀਠੀਆ ਨੇ ਪਹਿਲਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ।


Comments Off on ਮਜੀਠੀਆ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.